ਮੁੱਖ ਖਬਰਾਂ

ਅਕਾਲੀ ਦਲ ਵੱਲੋਂ ਪਾਰਟੀ ਵਰਕਰਾਂ ਨੂੰ ਦਿੱਲੀ ਬਾਰਡਰਾਂ ’ਤੇ ਤੁਰੰਤ ਪਹੁੰਚਣ ਦਾ ਸੱਦਾ

By Jagroop Kaur -- January 29, 2021 8:01 pm -- Updated:January 29, 2021 8:10 pm

ਚੰਡੀਗੜ੍ਹ, 29 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੇ ਪਾਰਟੀ ਵਰਕਰਾਂ ਨੁੰ ਸੱਦਾ ਦਿੱਤਾ ਕਿ ਉਹ ਵੱਡੀ ਗਿਣਤੀ ਵਿਚ ਦਿੱਲੀ ਦੇ ਬਾਰਡਰਾਂ ’ਤੇ ਤਿੰਨ ਧਰਨਿਆਂ ਵਾਲੀ ਥਾਂ ’ਤੇ ਤੁਰੰਤ ਪਹੁੰਚਣ ਤਾਂ ਜੋ ਕਿਸਾਨ ਅੰਦੋਲਨ ਨੂੰ ਹੁਲਾਰਾ ਦਿੱਤਾ ਜਾ ਸਕੇ ਅਤੇ ਪਾਰਟੀ ਨੇ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੂੰ ਜਦੋਂ ਵੀ ਤੇ ਜਿਵੇਂ ਹੀ ਕਿਸਾਨ ਜਥੇਬੰਦੀਆਂ ਨੇ ਕਹੇਗੀ ਤਾਂ ਉਹ ਧਰਨੇ ਵਾਲੀ ਥਾਂ ’ਤੇ ਪਹੁੰਚ ਜਾਵੇਗੀ।Farmers Violent clash with locals at Tikri border after Singhu Border

ਇਥੇ ਇਕ ਭਾਵੁਕ ਅਪੀਲ ਵਿਚ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਸਾਰੇ ਵਰਕਰਾਂ ਜੋ ਇਕ ਹਫਤੇ ਦੌਰਾਨ ਵਾਪਸ ਪੰਜਾਬ ਪਰਤੇ ਹਨ ਨੁੰ ਸੱਦਾ ਦਿੱਤਾ ਕਿ ਉਹ ਸਿੰਘੂ, ਟਿਕਰੀ ਤੇ ਗਾਜ਼ੀਪੁਰ ਵਿਚ ਧਰਨੇ ਵਾਲੀਆਂ ਥਾਵਾਂ ’ਤੇ ਤੁਰੰਤ ਵਾਪਸ ਪਰਤ ਜਾਣ ਕਿਉਂਕਿ ਉਹਨਾਂ ਦੀ ਹੁਣ ਧਰਨੇ ਵਾਲੀ ਥਾਂ ’ਤੇ ਪਹਿਲਾਂ ਨਾਲੋਂ ਵੀ ਜ਼ਿਆਦਾ ਲੋੜ ਹੈ। ਉਹਨਾਂ ਕਿਹਾ ਕਿ ਮੈਂ ਜਾਣਦੇ ਹਾਂ ਕਿ ਤੁਸੀਂ ਵੱਡੀ ਗਿਣਤੀ ਵਿਚ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਡਟੇ ਹੋ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਹਰਿਆਣਾ ਦੀ ਭਾਜਪਾ ਸਰਕਾਰ ਨਾਲ ਰਲ ਕੇ ਕਿਸਾਨ ਅੰਦੋਲਨ ਨੂੰ ਕੁਚਲਨਾ ਚਾਹੁੰਦੀ ਹੈ।Farmers attend mahapanchayat in Muzaffarnagar । Rakesh tikait at Ghazipur borderਸਾਨੂੰ ਇਹ ਯਕੀਨੀ ਬਣਾਉਣਾ ਪਵੇਗਾ ਕਿ ਅੰਨਦਾਤਾ ਦੀ ਆਵਾਜ਼ ਦਬਾਉਣ ਦੀ ਨਫਰਤ ਭਰੀ ਯੋਜਨਾ ਸਫਲ ਨਾ ਹੋਵੇ ਅਤੇ 80 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਕਿਵੇ ਵੀ ਕੀਮਤ ’ਤੇ ਅਜਾਈਂ ਨਾ ਜਾਵੇ। ਉਹਨਾਂ ਕਿਹਾ ਕਿ ਕਿਸਾਨਾਂ ਦੀ ਜਿੱਤ ਯਕੀਨੀ ਬਣਾਉਣ ਲਈ ਕੋਈ ਵੀ ਕੁਰਬਾਨੀ ਵੱਡੀ ਨਹੀਂ ਹੈ ਤੇ ਅਸੀਂ ਸ਼ਾਂਤੀ ਤੇ ਫਿਰਕੂ ਸਦਭਾਵਨਾ ਵੀ ਭੰਗ ਨਾ ਹੋਣਾ ਯਕੀਨੀ ਬਣਾਉਣਾ ਹੈ। ਅਕਾਲੀ ਆਗੂ ਨੇ ਕੱਲ੍ਹ ਗਾਜ਼ੀਪੁਰ ਵਿਚ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਗੈਰ ਸਮਾਜੀ ਅਨਸਰ ਖੁਲ੍ਹੇ ਛੱਡਣ, ਜਿਥੇ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਨਿਸ਼ਾਨਾ ਬਣਾਇਆ ਗਿਆ, ਦੀ ਵੀ ਨਿਖੇਧੀ ਕੀਤੀ ।
ਸਿੰਘੂ ਬਾਰਡਰ ‘ਤੇ ਕਿਸਾਨਾਂ ‘ਤੇ ਪੱਥਰਬਾਜ਼ੀ , ਤੋੜੇ ਕਿਸਾਨਾਂ ਦੇ ਟੈਂਟ , ਪੁਲਿਸ ਨੇ ਛੱਡੇ ਹੰਝੂ ਗੈਸ ਦੇ ਗੋਲੇ 
ਉਹਨਾਂ ਕਿਹਾ ਕਿ ਅਜਿਹੇ ਹੀ ਯਤਨ ਅੱਜ ਸਿੰਘੂ ਵਿਖੇ ਵੀ ਕੀਤੇ ਗਏ ਹਨ। ਇਹਨਾਂ ਦ੍ਰਿਸ਼ਾਂ ਨੂੰ ਲੋਕਤੰਤਰ ਵਿਚ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਧਰਨੇ ਵਾਲੀਆਂ ਥਾਵਾ ’ਤੇ ਜਲ ਸਪਲਾਈ ਕੱਟ ਦੇਣ ਤੇ ਬਿਜਲੀ ਸਪਲਾਈ ਕੱਟਣ ਦੇਣ ਅਤੇ ਖਾਣਾ ਲੋਕਾਂ ਤੱਕ ਪਹੁੰਚਣ ਤੋਂ ਰੋਕਣ ਵਰਗੇ ਧੱਕੇਸ਼ਾਹੀ ਵਾਲੇ ਕਦਮਾਂ ਨਾਲ ਉਲਟਾ ਕਿਸਾਨ ਅੰਦੋਲਨ ਹੋਰ ਮਜ਼ਬੂਤ ਹੋਵੇਗਾ। ਉਹਨਾਂ ਕਿਹਾ ਕਿ ਇਹ ਵੀ ਬਹੁਤ ਹੀ ਨਿੰਦਣਯੋਗ ਹੈ ਕਿ ਕੇਂਦਰ ਸਰਕਾਰ ਫਿਰਕਿਆਂ ਨੁੰ ਅਪਾਸ ਵਿਚ ਲੜਾਉਣ ਤੇ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਲੜਾਈ ਕਰਾਉਣ ਦਾ ਕੋਝਾ ਯਤਨ ਕਰ ਰਹੀ ਹੈ।

ਉਹਨਾਂ ਨੇ ਕਿਸਾਨਾਂ, ਖੇਤ ਮਜ਼ਦੂਰਾਂ ਤੇ ਸ਼ਾਂਤੀ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਬੱਤ ਦਾ ਭਲਾ ਵਿਚ ਵਿਸ਼ਵਾਸ ਰੱਖਣ ਅਤੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਭਾਵੇਂ ਕਿ ਕੱਲ੍ਹ ਹਰਿਆਣਾ ਸਰਕਾਰ ਦੀ ਸ਼ਹਿ ਪ੍ਰਾਪਤ ਸ਼ਰਾਰਤੀ ਅਨਸਰਾਂ ਨੇ ਨਿਸ਼ਾਨ ਸਾਹਿਬ ਦੀ ਬੇਅਦਬੀ ਵਰਗੇ ਭੜਕਾਉਣ ਕੰਮ ਕੀਤੇ ਹਨ।
ਮਜੀਠੀਆ ਨੇ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ ਏ ਪੀਏ) ਦੀ ਕਿਸਾਨ ਆਗੂਆਂ ਅਤੇ ਪੱਤਰਕਾਰਾਂ ਖਾਸ ਤੌਰ ’ਤੇ ਸੀਨੀਅਰ ਪੱਤਰਕਾਰ ਰਾਜਦੀਪ ਸਰਦੇਸਾਈ ਖਿਲਾਫ ਦੁਰਵਰਤੋਂ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਯੂ ਏ ਪੀ ਏ ਅਸਲ ਵਿਚ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਚੁਣੌਤੀ ਦੇਣ ਵਾਲਿਆਂ ਦਾ ਟਾਕਰਾ ਕਰਨ ਵਾਸਤੇ ਬਣਾਇਆ ਗਿਆ ਸੀ ਤੇ ਇਸਦੀ ਦੁਰਵਰਤੋਂ ਕਿਸੇ ਖਿਲਾਫ ਮੁਕੱਦਮਾ ਚਲਾਉਦ ਲਈ ਨਹੀਂ ਹੋਣੀ ਚਾਹੀਦੀ।
ਉਹਨਾਂ ਕਿਹਾ ਕਿ ਅਜਿਹਾ ਕਰਨਾ ਤਾਨਾਸ਼ਾਹੀ ਦੇ ਬਰਾਬਰ ਹੈ। ਉਹਨਾਂ ਕਿਹਾ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਇੰਨ ਬਿੰਨ ਲਾਗੂ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ। ਉਹਨਾਂ ਨਾਲ ਹੀ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਉਹਨਾਂ ਅਨਸਰਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਿਹਨਾਂ ਨੇ ਗਣਤੰਤਰ ਦਿਵਸ ਵਾਲੇ ਦਿਨ ਗਲਤ ਕਾਰਵਾਈਆਂ ਕੀਤੀਆਂ ਜਿਸ ਤੋਂ ਸਪਸ਼ਟ ਸੰਕੇਤ ਮਿਲਿਆ ਹੈ ਕਿ ਇਹਨਾਂ ਲੋਕਾਂ ਦੇ ਪਿੱਛੇ ਸਰਕਾਰੀ ਏਜੰਸੀਆਂ ਦਾ ਹੱਥ ਹੈ।
  • Share