ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਹਲਕਾ ਮਜੀਠਾ ਵਿੱਚ ਅਕਾਲੀ ਦਲ ਨੂੰ ਮਿਲੀ ਵੱਡੀ ਜਿੱਤ ਲਈ ਸ਼ੁਕਰਾਨਾ ਸਮਾਗਮ

Akali Dal From Halka Majitha In Thanksgiving Even

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਹਲਕਾ ਮਜੀਠਾ ਵਿੱਚ ਅਕਾਲੀ ਦਲ ਨੂੰ ਮਿਲੀ ਵੱਡੀ ਜਿੱਤ ਲਈ ਸ਼ੁਕਰਾਨਾ ਸਮਾਗਮ:ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਹਲਕਾ ਮਜੀਠਾ ਵਿੱਚ ਅਕਾਲੀ ਦਲ ਨੂੰ ਮਿਲੀ ਵੱਡੀ ਜਿੱਤ ਲਈ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ ਹੈ।ਜਿਸ ਦੇ ਲਈ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਜੀ ਕੱਥੂਨੰਗਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਏ ਗਏ ਹਨ।ਇਸ ਦੌਰਾਨ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਵਰਕਰ ਵੱਡੀ ਗਿਣਤੀ ਵਿਚ ਇਸ ਸਮਾਗਮ ਵਿੱਚ ਸ਼ਾਮਿਲ ਹੋਏ ਹਨ।

ਇਸ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ‘ਚ ਹਲਕਾ ਮਜੀਠਾ ਵਿਚੋਂ ਅਕਾਲੀ ਉਮੀਦਵਾਰਾਂ ਨੂੰ ਮਿਲੀ ਵੱਡੀ ਕਾਮਯਾਬੀ ਲਈ ਗੁਰੂ ਪ੍ਰਮਾਤਮਾ ਦਾ ਸ਼ਕਰਾਨਾ ਕਰਦਿਆਂ ਹਰ ਤਰਾਂ ਦੀ ਧਕੇਸ਼ਾਹੀ ਅਤੇ ਦਬਾਅ ਅਗੇ ਨਾ ਝੁਕਦਿਆਂ ਲੋਕਤੰਤਰ ਨੂੰ ਬਚਾਉਣ ‘ਚ ਪਾਏ ਗਏ ਵੱਡੇ ਯੋਗਦਾਨ ਲਈ ਜੁਝਾਰੂ ਅਕਾਲੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।ਮਜੀਠੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਸਰਕਾਰ ਦੇ ਡੰਡਾਤੰਤਰ ਦੇ ਖਿਲਾਫ ਲੋਕਤੰਤਰ ਨੂੰ ਬਚਾਉਣ ਲਈ ਇਕਤਰਫਾ ਫੈਸਲਾ ਕਰਦਿਆਂ ਤਕੜਿਆਂ ਹੋ ਕੇ ਲੜਾਈ ਲੜ ਕੇ ਅਕਾਲੀ ਦਲ ਨੂੰ ਬੇਮਿਸਾਲ ਜਿੱਤ ਦਿਵਾਉਣ ਲਈ ਮਜੀਠਾ ਹਲਕੇ ਦੀਆਂ ਸਾਡੀਆਂ ਮਾਂਵਾਂ, ਭੈਣਾਂ, ਬਜੁਰਗਾਂ ਅਤੇ ਨੌਜਵਾਨ ਵੋਟਰ ਖਾਸ ਤੌਰ ‘ਤੇ ਵਧਈ ਦੇ ਪਾਤਰ ਹਨ, ਜਿਨਾਂ ਅੱਗੇ ਮੇਰਾ ਮਸਤਕ ਹਮੇਸ਼ਾਂ ਝੁਕਦਾ ਰਹੇਗਾ।

ਉਹਨਾਂ ਕਿਹਾ ਕਿ ਆਮ ਤੌਰ ‘ਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ‘ਚ ਜਿੱਤ ਸੱਤਾਧਾਰੀ ਪਾਰਟੀਆਂ ਦੀ ਝੋਲੀ ਪੈਦੀਆਂ ਰਹੀਆਂ ਹਨ ਪਰ ਇਹ ਇਤਿਹਾਸ ‘ਚ ਪਹਿਲੀ ਵਾਰ ਦੇਖਣ ‘ਚ ਆਇਆ ਹੈ ਕਿ ਮਜੀਠਾ ਹਲਕੇ ਦੇ ਸੂਝਵਾਨ ਵੋਟਰਾਂ ਨੇ ਚਾਰੇ ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ 32 ਵਿਚੋਂ 28 ‘ਤੇ ਅਕਾਲੀ ਦਲ ਨੂੰ ਇਕਤਰਫਾ ਤੇ ਸ਼ਾਨਦਾਰ ਇਤਿਹਾਸਕ ਜਿੱਤ ਦਿਵਾ ਕੇ ਉਕਤ ਧਾਰਨਾ ਦਾ ਭੋਗ ਪਾ ਦਿਤਾ ਹੈ।ਮਜੀਠੀਆ ਨੇ ਕਿਹਾ ਕਿ ਕਾਂਗਰਸ ਵਲੋਂ ਝੂਠ ਬੋਲ ਕੇ ਸੱਤਾ ‘ਤੇ ਕਾਬਜ ਹੋਣ ਉਪਰੰਤ ਕੁੱਲ ਵਾਅਦਿਆਂ ਨੂੰ ਵਿਸਾਰ ਦੇਣ, ਪੈਨਸ਼ਨ, ਸ਼ਗਨ ਸਕੀਮ, ਬਿਜਲੀ ਮਹਿਗੀ ਕਰਨ ਅਤੇ ਆਮ ਲੋਕਾਂ ਪ੍ਰਤੀ ਧਕੇਸ਼ਾਹੀਆਂ ‘ਤੇ ਉਤਰੀ ਕਾਂਗਰਸ ਅਤੇ ਸਰਕਾਰ ਨੂੰ ਮਜੀਠਾ ਹਲਕੇ ਨੇ ਕਰਾਰਾ ਜਵਾਬ ਦਿਤਾ ਹੈ।
-PTCNews