Mon, Sep 7, 2026
Whatsapp

ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗਾਂ

Reported by:  PTC News Desk  Edited by:  Joshi -- November 23rd 2017 06:50 PM
ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗਾਂ

ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗਾਂ

ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆ ਰਹੀਆਂ ਚੋਣਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਬਾਰੇ ਵਿਚਾਰ ਜਾਣਨ ਲਈ ਅੱਜ 80 ਤੋਂ ਵਧੇਰੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਕੀਤੀਆਂ। ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਇਕੱਲੇ-ਇਕੱਲੇ ਮੈਂਬਰ ਨਾਲ ਕੀਤੀਆਂ ਇਹਨਾਂ ਮੀਟਿੰਗਾਂ ਵਿਚ ਮੈਂਬਰਾਂ ਨੇ ਚੋਣਾਂ ਅਤੇ ਪੰਥਕ ਮੁੱਦਿਆਂ ਬਾਰੇ ਖੁੱਲ• ਕੇ ਆਪਣੇ ਵਿਚਾਰ ਪੇਸ਼ ਕੀਤੇ। ਅੱਜ ਪਾਰਟੀ ਦੇ ਮੁੱਖ ਦਫਤਰ ਵਿਚ ਹੋਈਆਂ ਇਹਨਾਂ ਮੀਟਿੰਗਾਂ ਵਿਚ ਭਾਗ ਲੈਣ ਲਈ ਅੰਮ੍ਰਿਤਸਰ,ਤਰਨ ਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ,ਲੁਧਿਆਣਾ, ਪਟਿਆਲਾ, ਫਤਿਹਗੜ• ਸਾਹਿਬ , ਮੋਹਾਲੀ, ਚੰਡੀਗੜ• ਅਤੇ ਹਿਮਾਚਲ ਪ੍ਰਦੇਸ਼ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਪੁੱਜੇ। ਬਾਕੀ ਰਹਿੰਦੇ ਕਮੇਟੀ ਮੈਂਬਰ ਵੀ ਜਲਦੀ ਹੀ ਅਕਾਲੀ ਦਲ ਦੇ ਪ੍ਰਧਾਨ ਨਾਲ ਮੁਲਾਕਾਤ ਕਰਨਗੇ। —PTC News
Electrical Saftey authority
Chandigarh Group of Colleges
  • Tags

Top News view more...

Latest News view more...

PTC NETWORK
PTC NETWORK