ਅਕਾਲੀ ਦਲ ਨੇ ਵਿਰੋਧੀਆਂ 'ਤੇ ਸਾਧੇ ਨਿਸ਼ਾਨੇ, ਕਿਹਾ-ਬਾਹਰਲੇ ਵਿਅਕਤੀ ਪੰਜਾਬ ਤੇ ਪੰਜਾਬੀਅਤ ਲਈ ਹਨ ਖਤਰਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਪੱਖੀ ਤੇ ਪੰਜਾਬੀਅਤ ਪੱਖੀ ਬਦਲਾਅ ਲਿਆਉਣ ਤੋਂ ਕੋਹਾਂ ਦੂਰ ਹੈ। ਰਾਜ ਸਭਾ ਟਿਕਟਾਂ ਵਾਪਰੀਆਂ ਨੁੰ ਦੇ ਕੇ ਪੰਜਾਬੀਆਂ ਨਾਲ ਵੱਡਾ ਧੋਖਾ ਕੀਤਾ। ਇਹੀ ਧੋਖਾ ਇਸਨੇ ਪਹਿਲਾਂ ਦਿੱਲੀ ਵਿਚ ਕੀਤਾ ਸੀ। ਉਹਨਾਂ ਕਿਹਾ ਕਿ ਇਸਨੇ ਆਪਣੀਆ ਟਿਕਟਾਂ ਆਪਣੇ ਗੁਰਗਿਆਂ ਨੁੰ ਦਿੱਤੀਆਂ ਤੇ ਪਿਛੇ ਕਮਰੇ ਵਿਚ ਬਹਿ ਕੇ ਰਣਨੀਤੀ ਘੜਨ ਵਾਲਿਆਂ ਨੁੰ ਇਨਾਮਾਂ ਨਾਲ ਨਿਵਾਜਿਆ ਹੈ। ਅਜਿਹਾ ਕਰਦਿਆਂ ਇਸਨੇ ਉਹਨਾਂ ਹਜ਼ਾਰਾਂ ਪਾਰਟੀ ਵਰਕਰਾਂ ਨੁੰ ਅਣਡਿੱਠ ਕੀਤਾ ਹੈ ਜਿਹਨਾਂ ਦਾ ਹੱਕ ਬਣਦਾ ਸੀ ਤੇ ਨਾਲ ਉਹ ਪੰਜਾਬੀ ਅਣਗੌਲੇ ਕੀਤੇ ਹਨ ਜਿਹਨਾਂ ਦਾ ਇਸ ਮਾਣ ’ਤੇ ਹੱਕ ਬਣਦਾ ਸੀ।
ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੂੰ ਰਾਜ ਸਭਾ ਵਿਚ ਭੇਜਣ ਲਈ ਕੋਈ ਪੰਥਕ ਪ੍ਰਤੀਨਿਧ ਨਹੀਂ ਲੱਭਾ। ਉਹਨਾਂ ਕਿਹਾ ਕਿ ਇਹ ਵੀ ਹੈਰਾਨੀ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਨੇ ਇਕ ਵੀ ਮਹਿਲਾ ਨੁੰ ਨਾਮਜ਼ਦ ਨਹੀਂ ਕੀਤਾ ਤੇ ਇਹ ਭੁੱਲ ਗਈ ਕਿ ਪਵਿੱਤਰ ਸਦਨ ਵਾਸਤੇ ਮਹਿਲਾਵਾਂ ਨੁੰ ਬਰਾਬਰ ਹੱਕ ਮਿਲਣਾ ਚਾਹੀਦਾ ਹੈ।
ਇਆਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਵੀ ਠੱਗੇ ਹੋਏ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪਾਰਟੀ ਨੁੰ ਰਾਜ ਸਭਾ ਲਈ ਨਾਮਜ਼ਦ ਕਰਨ ਵਾਸਤੇ ਇਕ ਵੀ ‘ਆਮ ਆਦਮੀ’ ਨਹੀਂ ਲੱਭਾ ਅਤੇ ਇਸਨੇ ਸਿਰਫ ‘ਖਾਸ ਆਦਮੀ’ ਦੀ ਚੋਣ ਹੀ ਕੀਤੀ। ਉਹਨਾਂ ਕਿਹਾ ਕਿ ਇਹਨਾਂ ਗੱਲ ਦਾ ਪਹਿਲਾਂ ਹੀ ਪਤਾ ਲੱਗ ਗਿਆ ਸੀ। ਉਹਨਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਆਪਣੇ ਵਰਕਰਾਂ ਅਤੇ ਇਸਨੁੰ ਮਿਲੇ ਫਤਵੇ ਦਾ ਅਪਮਾਨ ਕਰ ਸਕਦੀ ਹੈ ਤਾਂ ਫਿਰ ਦਰਿਆਈ ਪਾਣੀਆਂ ਵਰਗੇ ਪੰਜਾਬ ਦੇ ਪ੍ਰਮੁੱਖ ਮੁੱਦੇ ਇਸ ਲਈ ਅਹਿਮ ਕਿਵੇਂ ਹੋ ਸਕਦੇ ਹਨ ?
ਇਹ ਵੀ ਪੜ੍ਹੋ:ਸੁਖਬੀਰ ਸਿੰਘ ਬਾਦਲ ਨੇ ਮਾਝੇ ਦੇ ਅਕਾਲੀ ਆਗੂਆਂ ਨਾਲ ਕੀਤੀ ਮੀਟਿੰਗ
-PTC News