ਚੰਡੀਗੜ੍ਹ ਨੂੰ ਪੱਕੇ ਤੌਰ 'ਤੇ ਕੇਂਦਰ ਸ਼ਾਸ਼ਤ ਪ੍ਰਦੇਸ਼ ਬਣਾਉਣ ਦੀਆਂ ਕੋਸ਼ਿਸ਼ਾਂ 'ਤੇ ਅਕਾਲੀ ਦਲ ਦੀ ਪ੍ਰੈਸ ਵਾਰਤਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਅੱਜ ਪ੍ਰੈਸ ਵਾਰਤਾ ਕੀਤੀ ਗਈ ਜਿਸ ਵਿੱਚ ਉਨ੍ਹਾਂ ਭਾਜਪਾ ਦੀ ਕੇਂਦਰ ਸਰਕਾਰ 'ਤੇ ਵੱਡਾ ਇਲਜ਼ਾਮ ਲਾਇਆ ਹੈ ਕਿ ਕੇਂਦਰ ਪੰਜਾਬ ਨੂੰ ਕੇਂਦਰ ਸ਼ਾਸ਼ਤ ਪ੍ਰਦੇਸ਼ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਦੀ ਇਸ ਧੌਂਸ ਅੱਗੇ ਝੁੱਕਣ ਵਾਲੀ ਨਹੀਂ ਹੈ।
ਇਹ ਵੀ ਪੜ੍ਹੋ: ਯੂਕਰੇਨ ਸੰਕਟ ਨੂੰ ਲੈ ਕੇ ਐਮਪੀ ਤਿਵਾੜੀ ਨੇ ਆਪਣੀ ਹੀ ਸਰਕਾਰ ਘੇਰੀ
ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਸੀ ਕਿ ਪੰਜਾਬ ਦੇ ਆਰਡੀਐਫ 'ਚ ਜਮਾਹ 1100 ਕਰੋੜ ਰੁਪਏ ਜੋ ਕਿ ਪੰਜਾਬ ਦਾ ਹੱਕ ਨੇ ਤੇ ਪੰਜਾਬ ਇਨ੍ਹਾਂ ਨੂੰ ਆਪਣੇ ਮਰਜ਼ੀ ਨਾਲ ਖ਼ਰਚ ਸਕਦਾ ਹੈ ਉਹ ਵੀ ਪੰਜਾਬ ਦੱਬ ਕੇ ਬੈਠਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਪਹਿਲਾਂ ਤਾਂ ਭਾਖੜਾ ਬੋਰਡ ਵਿੱਚੋਂ ਪੰਜਾਬ ਅਤੇ ਹਰਿਆਣਾ ਦੇ ਰਾਖਵੇਂ ਹੱਕ ਖੋਹ ਲੈ ਗਏ ਨੇ ਤੇ ਇਸੀ ਦੇ ਨਾਲ ਭਾਖੜਾ ਬੰਧ ਉੱਤੇ ਸੀਆਈਐੱਸਐੱਫ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਪੁਲਿਸ ਇਸਦੇ ਕਾਬਿਲ ਨਹੀਂ ਹੈ?
ਇਸ ਦਰਮਿਆਨ ਉਨ੍ਹਾਂ ਕਾਂਗਰਸ ਅਤੇ 'ਆਪ' ਦੇ ਮੁੱਖ ਆਗੂਆਂ ਚਰਨਜੀਤ ਸਿੰਘ ਚੰਨੀ ਅਤੇ ਅਰਵਿੰਦ ਕੇਜਰੀਵਾਲ 'ਤੇ ਵੱਡਾ ਸ਼ਬਦੀ ਹਮਲਾ ਕਰਦਿਆਂ ਕਿਹਾ ਇਹ ਦੋਵੇਂ ਇਸ ਅਹਿਮ ਮੁੱਦੇ 'ਤੇ ਚੁੱਪ ਕਿਉਂ ਨੇ? ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਚੰਡੀਗੜ੍ਹ ਜੋ ਕਿ ਅਸਥਾਈ ਕੇਂਦਰ ਸ਼ਾਸ਼ਤ ਪ੍ਰਦੇਸ਼ ਸੀ ਉਸਨੂੰ ਪੱਕੇ ਤੌਰ 'ਤੇ ਆਪਣੇ ਕਬਜ਼ੇ ਵਿੱਚ ਲੈਣਾ ਚਾਹੁੰਦੀ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਹੱਕਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦੀ ਵੀ ਅਪੀਲ ਕੀਤੀ।
ਇਹ ਵੀ ਪੜ੍ਹੋ: ਕਰੋੜਾਂ ਦੇ ਘੋੜੇ ਜਿਨ੍ਹਾਂ ਨੂੰ ਰਿਲਾਇੰਸ ਕੰਪਨੀ ਨੂੰ ਨਹੀਂ ਵੇਚਣਾ ਚਾਹੁੰਦੇ ਮਾਲਕ
ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਸੀ ਕਿ ਸਮੂਹ ਪੰਜਾਬੀ ਆਪਣੇ ਅਤੇ ਪਰਾਇਆਂ 'ਚ ਫ਼ਰਕ ਸਮਝਣ ਅਤੇ ਲੋਕਤੰਤਰ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਆਪਣਾ ਸਮਰਥਨ ਦੇਣ। ਇਸ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਐੱਚ.ਐੱਸ. ਬੈਂਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵੱਡਾ ਹਮਲਾ ਕਰਦਿਆਂ ਕਿਹਾ ਕਿ ਕੇਜਰੀਵਾਲ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਨੇ ਤੇ ਇਸ ਮੁੱਦੇ 'ਤੇ ਉਨ੍ਹਾਂ ਕੇਜਰੀਵਾਲ ਨੂੰ ਖੂਬ ਖਰੀ ਖੋਟੀ ਵੀ ਸੁਣਾਈ।
-PTC News