Fri, Apr 26, 2024
Whatsapp

ਮਜੀਠਾ ਨੇੜਲੇ ਪਿੰਡ 'ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ ,ਲੋਕਾਂ ਚ ਦਹਿਸ਼ਤ ਦਾ ਮਾਹੌਲ

Written by  Shanker Badra -- January 02nd 2020 11:24 AM
ਮਜੀਠਾ ਨੇੜਲੇ ਪਿੰਡ 'ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ ,ਲੋਕਾਂ ਚ ਦਹਿਸ਼ਤ ਦਾ ਮਾਹੌਲ

ਮਜੀਠਾ ਨੇੜਲੇ ਪਿੰਡ 'ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ ,ਲੋਕਾਂ ਚ ਦਹਿਸ਼ਤ ਦਾ ਮਾਹੌਲ

ਮਜੀਠਾ ਨੇੜਲੇ ਪਿੰਡ 'ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ ,ਲੋਕਾਂ ਚ ਦਹਿਸ਼ਤ ਦਾ ਮਾਹੌਲ:ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਦੇ ਨੇੜਲੇ ਪਿੰਡ ਉਮਰਪੁਰਾ ਦੀ ਅਕਾਲੀ ਸਰਪੰਚ ਦੇ ਪਤੀ ਬਾਬਾ ਗੁਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਾਬਾ ਗੁਰਦੀਪ ਸਿੰਘ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਾਫ਼ੀ ਕਰੀਬੀ ਸਨ। [caption id="attachment_375320" align="aligncenter" width="300"]Akali sarpanch husband shot dead in village near Majitha ਮਜੀਠਾ ਨੇੜਲੇ ਪਿੰਡ 'ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ ,ਲੋਕਾਂ ਚ ਦਹਿਸ਼ਤ ਦਾ ਮਾਹੌਲ[/caption] ਮਿਲੀ ਜਾਣਕਾਰੀ ਅਨੁਸਾਰ ਜਦੋਂ ਬਾਬਾ ਗੁਰਦੀਪ ਸਿੰਘ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਿਸ ਆ ਰਹੇ ਸਨ ਤਾਂ ਇਹ ਹਾਦਸਾ ਵਾਪਰਿਆ ਹੈ। ਇਸ ਸਬੰਧੀ ਚਸ਼ਮਦੀਦ ਗਵਾਹਾਂ ਨੇ ਦੱਸਿਆ ਕਿ ਹਮਲਾਵਰਾਂ ਨੇ ਉਨ੍ਹਾਂ ਦੇ ਪੰਜ ਗੋਲ਼ੀਆਂ ਮਾਰੀਆਂ ਹਨ।ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਘਟਨਾ ਸਥਾਨ ਤੋਂ ਫ਼ਰਾਰ ਹੋ ਗਏ। [caption id="attachment_375316" align="aligncenter" width="300"]Akali sarpanch husband shot dead in village near Majitha ਮਜੀਠਾ ਨੇੜਲੇ ਪਿੰਡ 'ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ ,ਲੋਕਾਂ ਚ ਦਹਿਸ਼ਤ ਦਾ ਮਾਹੌਲ[/caption] ਦੱਸ ਦੇਈਏ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਾਲ 2020 ਦੀ ਇਹ ਪਹਿਲੀ ਵੱਡੀ ਹਿੰਸਕ ਵਾਰਦਾਤ ਹੈ। ਜਿਸ ਤੋਂ ਬਾਅਦ ਪੁਲਿਸ ਬੇਹੱਦ ਚੌਕਸ ਹੋ ਗਈ ਹੈ ਤੇ ਸਮੁੱਚੇ ਇਲਾਕੇ ਵਿੱਚ ਸੁਰੱਖਿਆ ਚੌਕਸੀ ਬਹੁਤ ਜ਼ਿਆਦਾ ਵਧਾ ਦਿੱਤੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। -PTCNews


Top News view more...

Latest News view more...