ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਕਾਲੀ ਆਗੂ

ਅੰਮ੍ਰਿਤਸਰ : 12 ਦਸੰਬਰ ਤੋਂ ਸ਼ੁਰੂ ਹੋਏ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਦੂਜੇ ਦਿਨ ਸ਼੍ਰੋਮਣੀ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਗੁ: ਬਾਬਾ ਗੁਰਬਖਸ਼ ਸਿੰਘ ਸ਼ਹੀਦ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਇਆ ਗਿਆ, ਜਿਸ ਦਾ ਭੋਗ ਪਰਸੋਂ 14 ਦਸੰਬਰ ਨੂੰ ਪੈਣ ਉਪਰੰਤ ਸਿੱਖ ਪੰਥ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ |

Image may contain: 8 people, table and indoor

ਅੱਜ ਸ੍ਰੀ ਅਖੰਡ ਪਾਠ ਦੀ ਅਰੰਭਤਾ ਮੌਕੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ, ਡਾ: ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਸੁਰਜੀਤ ਸਿੰਘ ਭਿਟੇਵੱਡ, ਭਾਈ ਰਜਿੰਦਰ ਸਿੰਘ ਮਹਿਤਾ, ਡਾ: ਉਪਿੰਦਰਜੀਤ ਕੌਰ, ਪਰਮਬੰਸ ਸਿੰਘ ਰੁਮਾਣਾ, ਹਰਜਿੰਦਰ ਸਿੰਘ ਧਾਮੀ, ਭਗਵੰਤ ਸਿੰਘ ਸਿਆਲਕਾ, ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਪ੍ਰਤਾਪ ਸਿੰਘ ਟਿੱਕਾ, ਅਮਰਪਾਲ ਸਿੰਘ ਬੋਨੀ, ਵੀਰ ਸਿੰਘ ਲੋਪੋਕੇ ਸਮੇਤ ਹੋਰ ਸੀਨੀਅਰ ਪਾਰਟੀ ਆਗੂ ਹਾਜ਼ਰ ਸਨ |Image may contain: 2 people, table and indoor

ਇਸ ਮੌਕੇ ਦੀ ਗਵਾਹੀ ਭਰਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਗਈਆਂ ਹਨ। ਜਿੰਨਾ ਨੂੰ ਦੇਖ ਕੇ ਰੂਹ ਖੁਸ਼ ਹੁੰਦੀ ਹੈ , ਗੁਰੂ ਘਰ ਦੇ ਮਨਮੋਹਕ ਤਸਵੀਰਾਂ ਤੁਸੀਂ ਵੀ ਦੇਖੋ।

Image may contain: 7 people, people standing, crowd and outdoor

ਪਹਿਲਾਂ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋਏ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਲੋਂ 100 ਸਾਲਾ ਸਥਾਪਨਾ ਦਿਵਸ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਉਲੀਕੇ ਗਏ ਸਨ ਪਰ ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਸੰਘਰਸ਼ ਦੇ ਮੱਦੇਨਜ਼ਰ ਉਕਤ ਸਥਾਪਨਾ ਦਿਵਸ ਸਮਾਗਮ ਨੂੰ ਰੱਦ ਕਰਕੇ ਇਸ ਨੂੰ ਸੰਖੇਪ ਰੱਖਿਆ ਗਿਆ ਹੈ |

Image may contain: 4 people, hat and indoor