ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਮਾਂ Aruna Bhatia ਦਾ ਹੋਇਆ ਦੇਹਾਂਤ , ਪਿਛਲੇ ਕੁੱਝ ਦਿਨਾਂ ਤੋਂ ਸੀ ਬਿਮਾਰ

By Shanker Badra - September 08, 2021 9:09 am

Akshay Kumar’s mother dies । Aruna Bhatia dies। Mumbai

ਮੁੰਬਈ : ਬਾਲੀਵੁੱਡ ਦੇ ਦਿੱਗਜ ਅਦਾਕਾਰ ਅਕਸ਼ੈ ਕੁਮਾਰ (Akshay Kumar) ਦੀ ਮਾਂ ਅਰੁਣਾ ਭਾਟੀਆ ਦਾ ਮੁੰਬਈ ਵਿੱਚ ਦੇਹਾਂਤ ਹੋ ਗਿਆ ਹੈ। ਅਕਸ਼ੈ ਕੁਮਾਰ ਦੀ ਮਾਂ ਅਰੁਣਾ ਭਾਟੀਆ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਹੀਰਾਨੰਦਾਨੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਸਬੰਧੀ ਅਕਸ਼ੈ ਕੁਮਾਰ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਮਾਂ Aruna Bhatia ਦਾ ਹੋਇਆ ਦੇਹਾਂਤ , ਪਿਛਲੇ ਕੁੱਝ ਦਿਨਾਂ ਤੋਂ ਸੀ ਬਿਮਾਰ

Akshay Kumar’s mother dies : ਅਦਾਕਾਰ ਅਕਸ਼ੈ ਕੁਮਾਰ ਨੇ ਆਪਣੀ ਮਾਂ ਦੇ ਦੇਹਾਂਤ ਦੀ ਖ਼ਬਰ ਸਾਂਝੀ ਕਰਦੇ ਹੋਏ ਲਿਖਿਆ, ਉਹ ਮੇਰਾ ਸਭ ਕੁਝ ਸੀ। ਅੱਜ ਮੈਂ ਬਹੁਤ ਦਰਦ ਵਿੱਚ ਹਾਂ। ਉਨ੍ਹਾਂ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਉਹ ਇਸ ਦੁਨੀਆਂ ਨੂੰ ਛੱਡ ਕੇ ਹੁਣ ਪਾਪਾ ਕੋਲ ਚਲੀ ਗਈ ਹੈ। ਮੈਂ ਤੁਹਾਡੀਆਂ ਪ੍ਰਾਰਥਨਾਵਾਂ ਦਾ ਸਨਮਾਨ ਕਰਦਾ ਹਾਂ, ਓਮ ਸ਼ਾਂਤੀ।

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਮਾਂ Aruna Bhatia ਦਾ ਹੋਇਆ ਦੇਹਾਂਤ , ਪਿਛਲੇ ਕੁੱਝ ਦਿਨਾਂ ਤੋਂ ਸੀ ਬਿਮਾਰ

Akshay Kumar’s mother dies : ਇਸ ਤੋਂ ਪਹਿਲਾਂ ਅਕਸ਼ੈ ਕੁਮਾਰ ਨੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਲਈ ਧੰਨਵਾਦ ਪ੍ਰਗਟ ਕਰਦਿਆਂ ਲਿਖਿਆ ਸੀ , 'ਮੇਰੀ ਮਾਂ ਦੀ ਸਿਹਤ ਲਈ ਤੁਸੀਂ ਜੋ ਚਿੰਤਾ ਦਿਖਾਈ ਹੈ, ਉਹ ਮੇਰੇ ਦਿਲ ਨੂੰ ਛੂਹ ਗਈ ਹੈ। ਮੈਂ ਇਸਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦਾ। ਇਹ ਮੇਰੇ ਅਤੇ ਮੇਰੇ ਪਰਿਵਾਰ ਲਈ ਬਹੁਤ ਮੁਸ਼ਕਲ ਸਮਾਂ ਹੈ। ਤੁਹਾਡੇ ਲੋਕਾਂ ਦੀ ਹਰ ਇੱਕ ਪ੍ਰਾਰਥਨਾ ਮੇਰੇ ਲਈ ਮਾਇਨੇ ਰੱਖਦੀ ਹੈ।

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਮਾਂ Aruna Bhatia ਦਾ ਹੋਇਆ ਦੇਹਾਂਤ , ਪਿਛਲੇ ਕੁੱਝ ਦਿਨਾਂ ਤੋਂ ਸੀ ਬਿਮਾਰ

Akshay Kumar’s mother dies : ਤੁਹਾਨੂੰ ਦੱਸ ਦੇਈਏ ਕਿ ਅਕਸ਼ੈ ਕੁਮਾਰ ਆਪਣੀ ਮਾਂ ਦੀ ਖ਼ਰਾਬ ਸਿਹਤ ਦੇ ਕਾਰਨ ਕੁਝ ਦਿਨ ਪਹਿਲਾਂ ਲੰਡਨ ਤੋਂ ਸ਼ੂਟਿੰਗ ਛੱਡ ਕੇ ਮੁੰਬਈ ਪਰਤੇ ਸਨ। ਉਸ ਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ। ਅਕਸ਼ੇ ਨੇ ਪਰਿਵਾਰ ਵਿੱਚ ਚੱਲ ਰਹੇ ਇਸ ਮੁਸ਼ਕਲ ਸਮੇਂ ਬਾਰੇ ਵੀ ਗੱਲ ਕੀਤੀ ਸੀ। ਉਸਨੇ ਲਿਖਿਆ ਕਿ ਉਸਦੇ ਪਰਿਵਾਰ ਨੂੰ ਦੁਆਵਾਂ ਦੀ ਜ਼ਰੂਰਤ ਹੈ।

Akshay Kumar’s mother dies । Aruna Bhatia dies। Mumbai

-PTCNews

adv-img
adv-img