Wed, Apr 17, 2024
Whatsapp

ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਨਵੇਂ ਖੁਲਾਸੇ, ਲੁਧਿਆਣਾ ਨਾਲ ਵੀ ਜੁੜੇ ਜ਼ਹਿਰੀਲੀ ਸ਼ਰਾਬ ਦੇ ਤਾਰ

Written by  Shanker Badra -- August 04th 2020 01:46 PM
ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਨਵੇਂ ਖੁਲਾਸੇ, ਲੁਧਿਆਣਾ ਨਾਲ ਵੀ ਜੁੜੇ ਜ਼ਹਿਰੀਲੀ ਸ਼ਰਾਬ ਦੇ ਤਾਰ

ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਨਵੇਂ ਖੁਲਾਸੇ, ਲੁਧਿਆਣਾ ਨਾਲ ਵੀ ਜੁੜੇ ਜ਼ਹਿਰੀਲੀ ਸ਼ਰਾਬ ਦੇ ਤਾਰ

ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਨਵੇਂ ਖੁਲਾਸੇ, ਲੁਧਿਆਣਾ ਨਾਲ ਵੀ ਜੁੜੇ ਜ਼ਹਿਰੀਲੀ ਸ਼ਰਾਬ ਦੇ ਤਾਰ:ਲੁਧਿਆਣਾ : ਪੰਜਾਬ ਦੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਕਈ ਪੁਲਿਸ ਅਫਸਰਾਂ ਨੂੰ ਸਸਪੈਂਡ ਵੀ ਕੀਤਾ ਜਾ ਚੁੱਕਾ ਹੈ ਪਰ ਹੁਣ ਇਸ ਮਾਮਲੇ ਵਿਚ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ ਅਤੇ ਲੁਧਿਆਣਾ ਨਾਲ ਵੀ ਜ਼ਹਿਰੀਲੀ ਸ਼ਰਾਬ ਦੇ ਤਾਰ ਜੁੜ ਰਹੇ ਹਨ। [caption id="attachment_422279" align="aligncenter" width="300"] ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਨਵੇਂ ਖੁਲਾਸੇ, ਲੁਧਿਆਣਾ ਨਾਲ ਵੀ ਜੁੜੇ ਜ਼ਹਿਰੀਲੀ ਸ਼ਰਾਬ ਦੇ ਤਾਰ[/caption] ਦੱਸਿਆ ਜਾ ਰਿਹਾ ਹੈ ਕਿ ਜ਼ਹਿਰੀਲੀ ਸ਼ਰਾਬ ਜੋ ਸੈਂਕੜੇ ਲੋਕਾਂ ਦੀ ਮੌਤ ਦਾ ਕਾਰਨ ਬਣੀ, ਉਸ ਦੀ ਡਲਿਵਰੀ ਲੁਧਿਆਣਾ ਤੋਂ ਹੀ ਹੋਈ ਸੀ। ਇਸ ਮਾਮਲੇ ਵਿੱਚ ਪੈਂਟ ਕਾਰੋਬਾਰੀਆਂ ਦਾ ਨਾਂ ਵੀ ਆਇਆ ਹੈ, ਜਿਨ੍ਹਾਂ ਨੂੰ ਛਾਪੇਮਾਰੀ ਕਰਕੇ ਪੁਲਿਸ ਵੱਲੋਂ ਹਿਰਾਸਤ 'ਚ ਲਿਆ ਗਿਆ। ਇਸ ਤੋਂ ਇਲਾਵਾ ਅੱਜ ਲੁਧਿਆਣਾ ਦਰਿਆ ਨੇੜਲੇ ਪਿੰਡਾਂ ਦੇ ਵਿੱਚ ਵੀ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਲਾਹਣ ਬਰਾਮਦ ਕੀਤਾ ਜਾ ਰਿਹਾ ਹੈ। [caption id="attachment_422278" align="aligncenter" width="300"] ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਨਵੇਂ ਖੁਲਾਸੇ, ਲੁਧਿਆਣਾ ਨਾਲ ਵੀ ਜੁੜੇ ਜ਼ਹਿਰੀਲੀ ਸ਼ਰਾਬ ਦੇ ਤਾਰ[/caption] ਇਸ ਦੌਰਾਨ ਛਾਪੇਮਾਰੀ ਕਰਨ ਗਈ ਟੀਮ ਦੇ ਨਾਲ ਮੌਜੂਦ ਏ.ਐੱਸ.ਆਈ ਨੇ ਦੱਸਿਆ ਕਿ ਸ਼ਰਾਬ ਨੂੰ ਲੈ ਕੇ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਲੁਧਿਆਣਾ ਪੁਲਿਸ ਵੱਲੋਂ ਕਈ ਥਾਂ ਛਾਪੇਮਾਰੀ ਕਰਕੇ 59 ਹਜ਼ਾਰ ਲੀਟਰ ਲਾਹਣ ਨੂੰ ਬਰਬਾਦ ਕਰ ਚੁੱਕੇ ਹਨ। [caption id="attachment_422277" align="aligncenter" width="300"] ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਨਵੇਂ ਖੁਲਾਸੇ, ਲੁਧਿਆਣਾ ਨਾਲ ਵੀ ਜੁੜੇ ਜ਼ਹਿਰੀਲੀ ਸ਼ਰਾਬ ਦੇ ਤਾਰ[/caption] ਇਸ ਮੌਕੇ ਏ.ਐੱਸ.ਆਈ ਰਾਮ ਕ੍ਰਿਸ਼ਨ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਵੱਲੋਂ ਵਿਸ਼ੇਸ਼ ਟੀਮ ਦਾ ਛਾਪੇਮਾਰੀ ਲਈ ਗਠਨ ਕੀਤਾ ਗਿਆ ਸੀ ਜੋ ਸਤਲੁਜ ਕੰਢੇ ਤੇ ਨਜਾਇਜ਼ ਸ਼ਰਾਬ ਕੱਡੀ ਜਾਂਦੀ ਹੈ ਤੇ ਛਾਪੇਮਾਰੀ ਕਰ ਰਹੇ ਹਨ। -PTCNews


Top News view more...

Latest News view more...