Tue, Apr 23, 2024
Whatsapp

ਬਾਲੀਵੁੱਡ ਅਭਿਨੇਤਰੀ ਆਲੀਆ ਭੱਟ Jamia ਦੇ ਵਿਦਿਆਰਥੀਆਂ ਦੀ ਹਮਾਇਤ ਲਈ ਆਈ ਅੱਗੇ , ਕੀਤੀ ਅਜਿਹੀ ਫ਼ੋਟੋ ਸ਼ੇਅਰ 

Written by  Shanker Badra -- December 18th 2019 04:01 PM
ਬਾਲੀਵੁੱਡ ਅਭਿਨੇਤਰੀ ਆਲੀਆ ਭੱਟ Jamia ਦੇ ਵਿਦਿਆਰਥੀਆਂ ਦੀ ਹਮਾਇਤ ਲਈ ਆਈ ਅੱਗੇ , ਕੀਤੀ ਅਜਿਹੀ ਫ਼ੋਟੋ ਸ਼ੇਅਰ 

ਬਾਲੀਵੁੱਡ ਅਭਿਨੇਤਰੀ ਆਲੀਆ ਭੱਟ Jamia ਦੇ ਵਿਦਿਆਰਥੀਆਂ ਦੀ ਹਮਾਇਤ ਲਈ ਆਈ ਅੱਗੇ , ਕੀਤੀ ਅਜਿਹੀ ਫ਼ੋਟੋ ਸ਼ੇਅਰ 

ਬਾਲੀਵੁੱਡ ਅਭਿਨੇਤਰੀ ਆਲੀਆ ਭੱਟ Jamia ਦੇ ਵਿਦਿਆਰਥੀਆਂ ਦੀ ਹਮਾਇਤ ਲਈ ਆਈ ਅੱਗੇ , ਕੀਤੀ ਅਜਿਹੀ ਫ਼ੋਟੋ ਸ਼ੇਅਰ:ਨਵੀਂ ਦਿੱਲੀ : ਨਾਗਰਿਕਤਾ ਸੋਧ ਐਕਟ ਖਿਲਾਫ਼ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀਆਂ ਪੁਲਿਸ ਨਾਲ ਹੋਈਆਂ ਝੜਪਾਂ ਤੋਂ ਬਾਅਦ ਬਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਨੇ ਪੁਲਿਸ ਦੁਆਰਾ ਵਿਦਿਆਰਥੀਆਂ 'ਤੇ ਕੀਤੇ ਗਏ ਵਹਿਸ਼ੀ ਵਿਵਹਾਰ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਦੇਸ਼ ਦੀਆਂ ਲਗਭਗ ਸਾਰੀਆਂ ਮਹੱਤਵਪੂਰਨ ਯੂਨੀਵਰਸਿਟੀਆਂ ਦੇ ਵਿਦਿਆਰਥੀ ਜਾਮੀਆ ਦੇ ਵਿਦਿਆਰਥੀਆਂ ਦਾ ਸਮਰਥਨ ਕਰ ਰਹੇ ਹਨ। [caption id="attachment_370739" align="aligncenter" width="300"]Alia Bhatt Amid Student Protests During India Constitution of Picture Post ਬਾਲੀਵੁੱਡ ਅਭਿਨੇਤਰੀ ਆਲੀਆ ਭੱਟ Jamia ਦੇ ਵਿਦਿਆਰਥੀਆਂ ਦੀ ਹਮਾਇਤ ਲਈ ਆਈ ਅੱਗੇ , ਕੀਤਾ ਅਜਿਹਾ ਟਵੀਟ[/caption] ਹੁਣ ਜਾਮੀਆ ਮਿਲੀਆ ਦੇ ਵਿਦਿਆਰਥੀਆਂ ਨੂੰ ਬਾਲੀਵੁੱਡ ਅਭਿਨੇਤਰੀ ਆਲੀਆ ਭੱਟ ਦਾ ਸਮਰਥਨ ਮਿਲ ਗਿਆ ਹੈ। ਆਲੀਆ ਭੱਟ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਕੁਝ ਫੋਟੋਆਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਵੀ ਕਾਫੀ ਵਾਇਰਲ ਹੋ ਰਹੀਆਂ ਹਨ। ਬਾਲੀਵੁੱਡ ਅਭਿਨੇਤਰੀ ਆਲੀਆ ਭੱਟ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਚ ਭਾਰਤ ਦੇ ਸੰਵਿਧਾਨ ਦੀ ਫੋਟੋ ਸ਼ੇਅਰ ਕੀਤੀ ਹੈ। [caption id="attachment_370747" align="aligncenter" width="160"]Alia Bhatt Amid Student CAA Protests Support India Constitution Picture Shares ਬਾਲੀਵੁੱਡ ਅਭਿਨੇਤਰੀ ਆਲੀਆ ਭੱਟ Jamia ਦੇ ਵਿਦਿਆਰਥੀਆਂ ਦੀ ਹਮਾਇਤ ਲਈ ਆਈ ਅੱਗੇ , ਕੀਤੀ ਅਜਿਹੀ ਫ਼ੋਟੋ ਸ਼ੇਅਰ[/caption] ਇਸ ਦੌਰਾਨ ਫੋਟੋ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ, "ਵਿਦਿਆਰਥੀਆਂ ਤੋਂ ਕੁੱਝ ਸਿੱਖੋ।" ਅਦਾਕਾਰਾ ਦੀ ਇਸ ਪੋਸਟ 'ਤੇ ਲੋਕ ਕਾਫ਼ੀ ਟਿੱਪਣੀਆਂ ਕਰ ਰਹੇ ਹਨ ਅਤੇ ਆਪਣੀ ਫੀਡਬੈਕ ਦੇ ਰਹੇ ਹਨ।ਇਸ ਦੇ ਇਲਾਵਾ ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ, ਓਨੀਰ, ਰੀਚਾ ਚੱਡਾ , ਜ਼ੀਸ਼ਨ ਅਯੂਬ ਅਤੇ ਫਰਹਾਨ ਅਖ਼ਤਰ ਸਮੇਤ ਕਈ ਸਿਤਾਰੇ ਇਸ ਕਾਨੂੰਨ ਦਾ ਵਿਰੋਧ ਕਰ ਰਹੇ ਹਨ ਅਤੇ ਵਿਦਿਆਰਥੀਆਂ ਦਾ ਸਮਰਥਨ ਕਰ ਰਹੇ ਹਨ। [caption id="attachment_370738" align="aligncenter" width="300"]Alia Bhatt Amid Student Protests During India Constitution of Picture Post ਬਾਲੀਵੁੱਡ ਅਭਿਨੇਤਰੀ ਆਲੀਆ ਭੱਟ Jamia ਦੇ ਵਿਦਿਆਰਥੀਆਂ ਦੀ ਹਮਾਇਤ ਲਈ ਆਈ ਅੱਗੇ , ਕੀਤਾ ਅਜਿਹਾ ਟਵੀਟ[/caption] ਜ਼ਿਕਰਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਮਾਮਲੇ ਨੂੰ ਲੈ ਕੇ ਜਾਮੀਆ ਯੂਨੀਵਰਸਿਟੀ ਤੇ ਉਸ ਦੇ ਆਲੇ ਦੁਆਲੇ ਦੇ ਇਲਾਕਿਆਂ ’ਚ ਐਤਵਾਰ ਨੂੰ ਵੀ ਰੋਸ ਮੁਜ਼ਾਹਰੇ ਹੋਏ ਸਨ। ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਜਾਮੀਆ ਮਿਲੀਆ ਇਸਲਾਮੀਆ ਨੇੜੇ ਫ਼ਰੈਂਡਜ਼ ਕਾਲੋਨੀ ’ਚ ਪੁਲਿਸ ਨਾਲ ਝੜਪ ਹੋ ਗਈ ਸੀ। ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਡੀਟੀਸੀ ਦੀਆਂ ਚਾਰ ਬੱਸਾਂ ਤੇ ਦੋ ਪੁਲਿਸ ਵਾਹਨਾਂ ਨੂੰ ਅੱਗ ਲਾ ਦਿੱਤੀ ਸੀ। -PTCNews


Top News view more...

Latest News view more...