Advertisment

ਪੰਜਾਬ ਦੇ ਆਂਗਣਵਾੜੀ ਕੇਂਦਰਾਂ ਨੂੰ ਕੋਰੋਨਾ ਕਾਰਨ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ 

author-image
Shanker Badra
Updated On
New Update
ਪੰਜਾਬ ਦੇ ਆਂਗਣਵਾੜੀ ਕੇਂਦਰਾਂ ਨੂੰ ਕੋਰੋਨਾ ਕਾਰਨ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ 
Advertisment
ਚੰਡੀਗੜ੍ਹ : ਪੰਜਾਬ ਅੰਦਰ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਪੰਜਾਬ ਦੇ ਆਂਗਣਵਾੜੀ ਕੇਂਦਰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਪੰਜਾਬ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਇਸ ਦਾ ਐਲਾਨ ਕੀਤਾ ਹੈ। ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਪੰਜਾਬ ਦੇ ਸਾਰੇ ਸਕੂਲਾਂ ਨੂੰ ਮੁੜ ਲੱਗਿਆ ਤਾਲਾ
Advertisment
All anganwadi centres shut in Punjab amid rise in Covid-19 cases ਪੰਜਾਬ ਦੇ ਆਂਗਣਵਾੜੀ ਕੇਂਦਰਾਂ ਨੂੰ ਕੋਰੋਨਾ ਕਾਰਨ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਅਰੁਣਾ ਚੌਧਰੀ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਰਾਸ਼ਨ ਅਤੇ ਹੋਰ ਸਮੱਗਰੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਰਾਹੀਂ ਘਰ-ਘਰ ਪਹੁੰਚਾਈ ਜਾਂਦੀ ਰਹੇਗੀ ਤਾਂ ਜੋ ਲਾਭਪਾਤਰੀਆਂ ਨੂੰ ਪੌਸ਼ਟਿਕ ਆਹਾਰ ਮਿਲਦਾ ਰਹੇ। All anganwadi centres shut in Punjab amid rise in Covid-19 cases ਪੰਜਾਬ ਦੇ ਆਂਗਣਵਾੜੀ ਕੇਂਦਰਾਂ ਨੂੰ ਕੋਰੋਨਾ ਕਾਰਨ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਉਨ੍ਹਾਂ ਸਾਰੇ ਸਿਹਤ ਪ੍ਰੋਟੋਕਾਲਾਂ ਭਾਵ ਮਾਸਕ ਪਹਿਨਣ, ਹੱਥ ਧੋਣ ਅਤੇ ਇੱਕ ਦੂਜੇ ਤੋਂ ਸਮਾਜਿਕ ਵਿੱਥ ਬਣਾ ਕੇ ਰੱਖਣ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਇਸ ਮਾਰੂ ਵਾਇਰਸ ਤੋਂ ਬਚਾਉਣ ਲਈ ਜੰਗੀ ਪੱਧਰ `ਤੇ ਯਤਨ ਜਾਰੀ ਹਨ। ਉਨ੍ਹਾਂ ਵਰਕਰਾਂ ਅਤੇ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਬੰਧੀ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। All anganwadi centres shut in Punjab amid rise in Covid-19 cases ਪੰਜਾਬ ਦੇ ਆਂਗਣਵਾੜੀ ਕੇਂਦਰਾਂ ਨੂੰ ਕੋਰੋਨਾ ਕਾਰਨ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਆਂਗਣਵਾੜੀ ਕੇਂਦਰਾਂ ਵਿੱਚ ਮੌਜੂਦ ਰਹਿਣਗੇ ਅਤੇ ਪੌਸ਼ਟਿਕ ਆਹਾਰ ਘਰ ਘਰ ਪਹੁੰਚਾਉਣ ਅਤੇ ਹੋਰ ਗਤੀਵਿਧੀਆਂ ਲਈ ਘਰ-ਘਰ ਪਹੁੰਚ ਕਰਨਗੇ। ਅਰੁਣਾ ਚੌਧਰੀ ਨੇ ਕਿਹਾ ਕਿ ਵਰਕਰ ਅਤੇ ਹੈਲਪਰ ਪੜਾਅਵਾਰ ਢੰਗ ਨਾਲ ਲਾਭਪਾਤਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਮਹਿਕਮੇ ਵਲੋਂ ਦਿੱਤੀ ਸਮਾਂ ਸੀਮਾ ਦੇ ਅੰਦਰ ਬੱਚਿਆਂ ਦੇ ਸਰੀਰਕ ਵਾਧੇ ਦਾ ਨਿਗਰਾਨੀ ਰਿਕਾਰਡ ਤਿਆਰ ਕੀਤਾ ਜਾਵੇ। -PTCNews -
punjab covid-19-cases anganwadi-centres-shut punjab-anganwadi-centres shut
Advertisment

Stay updated with the latest news headlines.

Follow us:
Advertisment