ਪੰਜਾਬ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਬੀਬੀ ਕਮਲਦੀਪ ਕੌਰ ਰਾਜੌਆਣਾ ਦੀ ਪੁਰਜ਼ੋਰ ਹਮਾਇਤ ਦਾ ਐਲਾਨ

By Riya Bawa -- June 20, 2022 11:44 am -- Updated:June 20, 2022 11:48 am

ਸੰਗਰੂਰ: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਇਸਤਰੀ ਵਿੰਗ ਦੀ ਐਕਟਿੰਗ ਪ੍ਰਧਾਨ ਪ੍ਰੋਫੈਸਰ ਰਮਨਦੀਪ ਕੌਰ ਨੌਰੰਗ ਨੇ ਸੰਗਰੂਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਪੰਥਕ ਜਥੇਬੰਦੀਆਂ ਦੀ ਸਾਂਝੀ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੌਆਣਾ ਦੀ ਹਮਾਇਤ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਫੈਡਰੇਸ਼ਨ ਇਸਤਰੀ ਵਿੰਗ ਵੱਲੋਂ ਸਪੱਸ਼ਟ ਕੀਤਾ ਜਾਂਦਾ ਹੈ ਕਿ ਸਾਡੀ ਹਮਾਇਤ ਜਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੂੰ ਹੈ ਤੇ ਸੰਗਰੂਰ ਵਾਸੀ 23 ਜੂਨ ਨੂੰ ਆਪਣੀ ਕੀਮਤੀ ਵੋਟ ਬੀਬੀ ਕਮਲਦੀਪ ਕੌਰ ਰਾਜੌਆਣਾ ਨੂੰ ਤੱਕੜੀ ਚੋਣ ਨਿਸ਼ਾਨ ਤੇ ਮੋਹਰ ਲਗਾਕੇ ਪਾਉਣ।

ਕਮਲਦੀਪ ਕੌਰ ਰਾਜੋਆਣਾ ਵੱਲੋਂ ਸਿਮਰਨਜੀਤ ਸਿੰਘ ਮਾਨ ਦੇ ਬਿਆਨ ਦੀ ਨਿਖੇਧੀ

ਦੋਨਾਂ ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਜਰਨਲ ਸਕੱਤਰ ਅਤੇ ਬੁਲਾਰੇ ਸ੍ਰੌਮਣੀ ਅਕਾਲੀ ਦਲ ਦੀ ਅਗਵਾਈ ਵਿੱਚ ਫੈਡਰੇਸ਼ਨ ਲਗਾਤਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਦੀ ਹਮਾਇਤ ਵਿੱਚ ਨਿਰੰਤਰ ਚੋਣ ਪ੍ਰਚਾਰ ਕਰ ਰਹੀ ਹੈ ਫੈਡਰੇਸ਼ਨ ਨੇਤਾਵਾਂ ਨੇ ਸਿਮਰਨਜੀਤ ਸਿੰਘਮਾਨ ਨੂੰ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਚੋਣ ਲੜ ਰਹੀ ਬੀਬੀ ਰਾਜੋਆਣਾ ਦੇ ਹੱਕ ਵਿੱਚ ਆ ਜਾਣ ਇਸ ਨਾਲ ਇਤਿਹਾਸਕ ਜਿੱਤ ਹੋਵੇਗੀ।

ਇਹ ਵੀ ਪੜ੍ਹੋ: ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ 'ਚ ਗੋਲੀਬਾਰੀ, 1 ਦੀ ਮੌਤ, ਪੁਲਿਸ ਅਧਿਕਾਰੀ ਸਮੇਤ ਕਈ ਜ਼ਖਮੀ

ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸੀਨੀਅਰ ਆਗੂਆਂ ਸਕੱਤਰ ਜਨਰਲ ਸ੍ ਪ੍ਰਭਜੋਤ ਸਿੰਘ ਧਾਲੀਵਾਲ, ਅਵਰਿੰਦਰ ਸਿੰਘ ਮਿੰਟੂ ਜਨਰਲ ਸਕੱਤਰ ਸ੍ਰ ਦਵਿੰਦਰ ਸਿੰਘ ਸੰਤ ਸਿਪਾਹੀ , ਸ੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜਨਰਲ ਸਕੱਤਰ ਬੀਬੀ ਸੇਰਗਿੱਲ , ਇੰਦਰਜੀਤ ਸਿੰਘ ਰੀਠਖੇੜੀ , ਗੁਰਮੁੱਖ ਸਿੰਘ ਸੰਧੂ , ਡਾਕਟਰ ਕਾਰਜ ਸਿੰਘ ਧਰਮ ਸਿੰਘ ਵਾਲਾ, ਬੂਟਾ ਸਿੰਘ ਭੁੱਲਰ, ਭਾਈ ਬਲਬੀਰ ਸਿੰਘ ਕੁਠਾਲਾ , ਭਾਈ ਕਮਿੱਕਰ ਸਿੰਘ, ਸਮਸ਼ੇਰ ਸਿੰਘ ਸੇਖੋ , ਲਵਜੀਤ ਸਿੰਘ ਗੋਗਾ ਲੱਖਵਿੰਦਰ ਸਿੰਘ ਵਿਸੇਸ਼ ਤੌਰ ਤੇ ਹਾਜਰ ਸਨ।

-PTC News

  • Share