Sat, Apr 27, 2024
Whatsapp

ਅੰਮ੍ਰਿਤਸਰ ਤੋਂ ਆਈ ਰਾਹਤ ਭਰੀ ਖ਼ਬਰ , ਸਾਰੇ ਸ਼ਰਧਾਲੂ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ

Written by  Shanker Badra -- May 16th 2020 03:48 PM
ਅੰਮ੍ਰਿਤਸਰ ਤੋਂ ਆਈ ਰਾਹਤ ਭਰੀ ਖ਼ਬਰ , ਸਾਰੇ ਸ਼ਰਧਾਲੂ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ

ਅੰਮ੍ਰਿਤਸਰ ਤੋਂ ਆਈ ਰਾਹਤ ਭਰੀ ਖ਼ਬਰ , ਸਾਰੇ ਸ਼ਰਧਾਲੂ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ

ਅੰਮ੍ਰਿਤਸਰ ਤੋਂ ਆਈ ਰਾਹਤ ਭਰੀ ਖ਼ਬਰ , ਸਾਰੇ ਸ਼ਰਧਾਲੂ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ:ਅੰਮ੍ਰਤਸਰ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਅੰਦਰ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਕੋਰੋਨਾ ਵਾਇਰਸ ਦੇ ਖੌਫ਼ ਵਿਚਾਲੇ ਅੱਜ ਅੰਮ੍ਰਿਤਸਰ ਤੋਂ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਸਾਰੇ ਸ਼ਰਧਾਲੂ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਗਏ ਹਨ ,ਜਿਸ ਤੋਂ ਬਾਅਦ ਅੰਮ੍ਰਿਤਸਰ ਜ਼ਿਲ੍ਹਾ ਕੋਰੋਨਾ ਮੁਕਤ ਹੋਣ ਵੱਲ ਨੂੰ ਵੱਧ ਰਿਹਾ ਹੈ। ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਕੋਰੋਨਾ ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਸਨ। ਜਿਨ੍ਹਾਂ 'ਚੋਂ ਅੱਧੇ ਤੋਂ ਵੱਧ ਸ਼ਰਧਾਲੂ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਸ਼ਰਧਾਲੂ ਵੀ ਛੇਤੀ ਠੀਕ ਹੋ ਕੇ ਘਰਾਂ ਨੂੰ ਪਰਤ ਜਾਣਗੇ। ਜਿਸ ਤੋਂ ਬਾਅਦ ਉਨ੍ਹਾਂ ਨੇਡਾਕਟਰਾਂ ਨੂੰ ਵਧਾਈ ਦਿੱਤੀ ਹੈ। ਇਸ ਦੌਰਾਨ ਕੈਬਨਿਟ ਮੰਤਰੀ ਓ. ਪੀ. ਸੋਨੀ. ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲੇ ਵਿਚ 260 ਯਾਤਰੀਆਂ ਦੇ ਟੈਸਟ ਪਾਜ਼ੀਟਿਵ ਆਏ ਸਨ, ਜਿੰਨ੍ਹਾਂ ਵਿਚੋਂ 45 ਪਿਛਲੇ ਦਿਨਾਂ ਵਿਚ ਅਤੇ 95 ਸ਼ਰਧਾਲੂ ਅੱਜ ਠੀਕ ਹੋ ਕੇ ਆਪਣੇ ਘਰਾਂ ਨੂੰ ਗਏ ਹਨ। ਉਨ੍ਹਾਂ ਦੱਸਿਆ ਕਿ ਸਿਰਫ਼ 5 ਮਰੀਜ਼ਾਂ ਦਾ ਇਲਾਜ਼ ਚੱਲ ਰਿਹਾ ਹੈ। ਅੱਜ ਸ਼ਾਮ ਤੱਕ ਕੁੱਝ ਹੋਰ ਸ਼ਰਧਾਲੂਆਂ ਨੂੰ ਠੀਕ ਹੋਣ ਮਗਰੋਂ ਛੁੱਟੀ ਦਿੱਤੀ ਜਾ ਸਕਦੀ ਹੈ। -PTCNews


  • Tags

Top News view more...

Latest News view more...