Sun, Jun 15, 2025
Whatsapp

ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਹੋਵੇਗੀ ਸਰਬ ਪਾਰਟੀ ਮੀਟਿੰਗ

Reported by:  PTC News Desk  Edited by:  Shanker Badra -- February 02nd 2021 10:42 AM
ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਹੋਵੇਗੀ ਸਰਬ ਪਾਰਟੀ ਮੀਟਿੰਗ

ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਹੋਵੇਗੀ ਸਰਬ ਪਾਰਟੀ ਮੀਟਿੰਗ

ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਹੋਵੇਗੀ ਸਰਬ ਪਾਰਟੀ ਮੀਟਿੰਗ:ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਸਰਬ ਪਾਰਟੀ ਮੀਟਿੰਗ ਸੱਦੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਨੇ ਟਵੀਟ ਜ਼ਰੀਏ ਸਾਂਝੀ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਦਾ ਐਲਾਨ 6 ਫਰਵਰੀ ਨੂੰ ਪੂਰੇ 'ਚ ਹੋਵੇਗਾ ਚੱਕਾ ਜਾਮ [caption id="attachment_471398" align="aligncenter" width="700"]All party meeting today at Punjab Bhawan in Chandigarh regarding the farmers' movement ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਹੋਵੇਗੀ ਸਰਬ ਪਾਰਟੀ ਮੀਟਿੰਗ[/caption] ਪੰਜਾਬ ਸਰਕਾਰ ਦੀ ਪਹਿਲ 'ਤੇ ਕਿਸਾਨੀ ਮੁੱਦੇ 'ਤੇ ਆਮ ਸਹਿਮਤੀ ਬਣਾਉਣ ਲਈ ਅੱਜ ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਹੋ ਰਹੀ ਹੈ। ਇਸ ਦੌਰਾਨ ਕਾਂਗਰਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਸ ਮੀਟਿੰਗ ਵਿਚ ਆਪਣੇ ਤਿੰਨ ਸੀਨੀਅਰ ਪ੍ਰਤੀਨਿਧੀ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ , ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਭੇਜਣ ਦਾ ਫੈਸਲਾ ਕੀਤਾ ਹੈ। [caption id="attachment_471397" align="aligncenter" width="700"]All party meeting today at Punjab Bhawan in Chandigarh regarding the farmers' movement ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਹੋਵੇਗੀ ਸਰਬ ਪਾਰਟੀ ਮੀਟਿੰਗ[/caption] ਇਸ ਦੇ ਇਲਾਵਾ ਹੋਰਨਾਂ ਪਾਰਟੀਆਂ ਵੱਲੋ ਭਾਵੇਂ ਮੀਟਿੰਗ ਵਿਚ ਆਪਣੇ ਪ੍ਰਤੀਨਿਧੀਆਂ ਬਾਰੇ ਖੁਲਾਸਾ ਤਾਂ ਨਹੀਂ ਕੀਤਾ ਗਿਆ ਪਰ ਲਗਭਗ ਹਰ ਪਾਰਟੀ ਦੇ ਆਗੂ ਇਸ ਮੀਟਿੰਗ ਵਿਚ ਸ਼ਾਮਿਲ ਹੋਣਗੇ। ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਭਵਨ ਵਿਖੇ ਹੋਵੇਗੀ। ਕੈਪਟਨ ਨੇ ਕਿਹਾ ਕਿਸਾਨ ਆਪਣੀ ਰੋਜ਼ੀ-ਰੋਟੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਲੜ ਰਹੇ ਹਨ। ਉਹਨਾਂ ਕਿਹਾ ਇਸ ਸੰਕਟ ਦੀ ਘੜੀ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਵੱਲੋਂ ਗਿਰਫ਼ਤਾਰ 122 ਵਿਅਕਤੀਆਂ ਦੀ ਲਿਸਟ ਜਾਰੀ [caption id="attachment_471396" align="aligncenter" width="286"]All party meeting today at Punjab Bhawan in Chandigarh regarding the farmers' movement ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਹੋਵੇਗੀ ਸਰਬ ਪਾਰਟੀ ਮੀਟਿੰਗ[/caption] ਦੱਸ ਦੇਈਏ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ-ਹਰਿਆਣਾ ਸਮੇਤ ਕਈ ਸੂਬਿਆਂ ਦੇ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਸਮਾਜ ਸੇਵੀਆਂ ਤੋਂ ਇਲਾਵਾ ਕਿਸਾਨਾਂ ਨੂੰ ਕਈ ਸਿਆਸੀ ਪਾਰਟੀਆਂ ਦਾ ਸਮਰਥਨ ਵੀ ਮਿਲ ਰਿਹਾ ਹੈ। ਇਸ ਦੌਰਾਨ ਸਿਆਸੀ ਧਿਰਾਂ ਲਗਾਤਾਰ ਸੱਤਾਧਾਰੀ ਧਿਰ ਭਾਜਪਾ 'ਤੇ ਸ਼ਬਦੀ ਹਮਲੇ ਬੋਲ ਰਹੀਆਂ ਹਨ। -PTCNews


Top News view more...

Latest News view more...

PTC NETWORK