Fri, Apr 26, 2024
Whatsapp

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਭਰ 'ਚ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

Written by  Shanker Badra -- May 03rd 2018 06:49 PM
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਭਰ 'ਚ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਭਰ 'ਚ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਭਰ 'ਚ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ:ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸੰਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਅੱਜ ਪੂਰੇ ਪੰਜਾਬ ਦੇ ਵਿੱਚ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਇਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਇਆ ਹੈ ਕਿ 2 ਮਈ ਨੂੰ ਬਠਿੰਡਾ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਹਰ ਗੋਬਿੰਦ ਕੌਰ ਸਮੇਤ 100 ਤੋਂ ਵੱਧ ਆਗੂਆਂ ਨੂੰ ਬਿਨ੍ਹਾਂ ਵਜ੍ਹਾ ਪੁਲਿਸ ਨੇ ਗ੍ਰਿਫਤਾਰ ਕਰਕੇ ਉਨ੍ਹਾਂ ਉੱਪਰ ਤਸ਼ੱਦਦ ਕੀਤਾ ਹੈ। ਸੂਬਾ ਪੱਧਰੀ ਸੱਦੇ ਦੇ ਤਹਿਤ ਆਂਗਣਵਾੜੀ ਵਰਕਰਾਂ ਨੇ ਅੱਜ ਗੁਰਦਾਸਪੁਰ ਦੇ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਹੈ।ਗੁਰਦਾਸਪੁਰ ਤੋਂ ਜ਼ਿਲ੍ਹਾ ਪ੍ਰਧਾਨ ਕੁਲਮੀਤ ਕੌਰ ਨੇ ਕਿਹਾ ਕਿ ਪਿਛਲੇ 94 ਦਿਨਾਂ ਤੋਂ ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਅੱਗੇ ਲੜੀਵਾਰ ਰੋਸ ਧਰਨਾ ਦਿੱਤਾ ਜਾ ਰਿਹਾ ਹੈ ਪਰ ਕਿਸੇ ਨੇ ਗੱਲ ਨਹੀਂ ਸੁਣੀ।ਜਿਸ ਕਾਰਨ ਸਰਕਾਰ ਨੂੰ ਜਗਾਉਣ ਲਈ ਆਗੂਆਂ ਨੇ ਵਿੱਤ ਮੰਤਰੀ ਨੂੰ ਘੇਰਿਆ ਸੀ। -PTCNews


Top News view more...

Latest News view more...