ਮੁੱਖ ਖਬਰਾਂ

ਗਰਭਵਤੀ ਔਰਤ ਦੇ ਇਲਾਜ 'ਚ ਲਾਪਰਵਾਹੀ ਵਰਤਣ ਦੇ ਲਗਾਏ ਦੋਸ਼

By Ravinder Singh -- August 24, 2022 8:18 pm -- Updated:August 24, 2022 8:19 pm

ਹੁਸ਼ਿਆਰਪੁਰ : ਸਥਾਨਕ ਪਿੰਡ ਮਹਿੰਦੀਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਸਰਕਾਰੀ ਹਸਪਤਾਲ ਚੱਕੋਵਾਲ ਦੀ ਮਹਿਲਾ ਡਾਕਟਰ ਤੇ ਇਲਾਜ ਦੌਰਾਨ ਲਾਪਰਵਾਹੀ ਦੇ ਦੋਸ਼ ਲਗਾਏ। ਨੌਜਵਾਨ ਨੇ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਉਕਤ ਡਾਕਟਰ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਨੌਜਵਾਨ ਨੇ ਆਪਣੀ ਗਰਭਵਤੀ ਪਤਨੀ ਦੇ ਇਲਾਜ ਵਿੱਚ ਮਹਿਲਾ ਡਾਕਟਰ ਉਤੇ ਲਾਪਰਵਾਹੀ ਵਰਤਣ ਦੇ ਦੋਸ਼ ਲਗਾਏ।

ਗਰਭਵਤੀ ਔਰਤ ਦੇ ਇਲਾਜ 'ਚ ਲਾਪਰਵਾਹੀ ਵਰਤਣ ਦੇ ਲਗਾਏ ਦੋਸ਼ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ਕਲਸੀ ਨੇ ਦੱਸਿਆ ਕਿ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿੱਚ ਆਪਣੀ ਗਰਭਵਤੀ ਪਤਨੀ ਨੂੰ ਲੈ ਕੇ ਆਇਆ ਸੀ, ਜਿਸ ਦਾ ਬੀਤੀ ਬੀਤੀ 6 ਮਈ ਨੂੰ ਹੁਸ਼ਿਆਰਪੁਰ ਦੇ ਪੀਐਚਸੀ ਚੱਕੋਵਾਲ ਵਿਖੇ ਜਣੇਪਾ ਹੋਇਆ ਸੀ ਪਰ ਇਸ ਦੌਰਾਨ ਇਲਾਜ ਕਰ ਰਹੀ ਮਹਿਲਾ ਡਾਕਟਰ ਵੱਲੋਂ ਲਾਹਪਰਵਾਹੀ ਵਰਤੀ ਗਈ ਜਿਸ ਕਾਰਨ ਉਸ ਦੀ ਪਤਨੀ ਦੀ ਜਾਨ ਖ਼ਤਰੇ ਵਿੱਚ ਪੈ ਗਈ ਸੀ। ਇਸ ਤੋਂ ਬਾਅਦ ਉਸ ਨੇ ਵਿਆਜ ਉਤੇ ਪੈਸੇ ਲੈ ਕੇ ਉਸ ਦਾ ਇਲਾਜ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਕਰਵਾਇਆ ਸੀ। ਨੌਜਵਾਨ ਨੇ ਦੱਸਿਆ ਕਿ ਉਸ ਵੱਲੋਂ ਬੀਤੀ 20 ਮਈ ਨੂੰ ਸਿਵਲ ਸਰਜਨ ਹੁਸ਼ਿਆਰਪੁਰ ਨੂੰ ਉਕਤ ਡਾਕਟਰ ਵਿਰੁੱਧ ਕਾਰਵਾਈ ਕਰਨ ਲਈ ਪੱਤਰ ਦਿੱਤਾ ਸੀ ਪਰ ਅੱਜ ਤੱਕ ਉਸ ਉਤੇ ਕੋਈ ਵੀ ਕਾਰਵਾਈ ਨਹੀਂ ਹੋਈ। ਉਸ ਨੇ ਅਧਿਕਾਰੀਆਂ ਉਤੇ ਡਾਕਟਰ ਨੂੰ ਬਚਾਉਣ ਦੇ ਗੰਭੀਰ ਦੋਸ਼ ਲਗਾਏ।

ਇਹ ਵੀ ਪੜ੍ਹੋ : ਪੰਜਾਬ ਨੂੰ ਖ਼ੁਸ਼ਹਾਲ, ਪ੍ਰਗਤੀਸ਼ੀਲ ਅਤੇ ਸ਼ਾਂਤਮਈ ਸੂਬਾ ਬਣਾਉਣ ਲਈ ਕੇਂਦਰ ਸਰਕਾਰ ਤੋਂ ਪੂਰਨ ਸਹਿਯੋਗ ਦੀ ਮੰਗ: ਮਾਨ

ਦੂਜੇ ਪਾਸੇ ਸਿਵਲ ਸਰਜਨ ਡਾ. ਅਮਰਜੀਤ ਸਿੰਘ ਦਾ ਕਹਿਣਾ ਹੈ ਕਿ ਦਫ਼ਤਰ ਵੱਲੋਂ 23 ਮਈ ਨੂੰ ਹੀ ਸਬੰਧਤ ਐਸਐਮਓ ਨੂੰ ਰਿਪੋਰਟ ਦੇਣ ਦਾ ਪੱਤਰ ਭੇਜ ਦਿੱਤਾ ਗਿਆ ਸੀ ਪਰ 3 ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਵੀ ਜਵਾਬ ਨਹੀਂ ਆਇਆ, ਜਿਸ ਉਤੇ ਹੁਣ ਦੁਬਾਰਾ ਉਨ੍ਹਾਂ ਵੱਲੋਂ ਪੱਤਰ ਭੇਜਿਆ ਜਾ ਰਿਹਾ ਹੈ ਜਿਸ ਕਿਸੇ ਦੀ ਵੀ ਇਸ ਮਾਮਲੇ ਵਿੱਚ ਲਾਪਰਵਾਹੀ ਪਾਈ ਗਈ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

-PTC News

 

  • Share