Advertisment

ਅਮਨ ਅਰੋੜਾ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੈਦਾਨ 'ਚ ਉਤਰਨ ਲਈ ਤਿਆਰ

author-image
Ravinder Singh
Updated On
New Update
ਅਮਨ ਅਰੋੜਾ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੈਦਾਨ 'ਚ ਉਤਰਨ ਲਈ ਤਿਆਰ
Advertisment
ਚੰਡੀਗੜ੍ਹ : ਸੂਬੇ ਵਿੱਚ ਬੇਤਰਤੀਬੇ ਵਿਕਾਸ ਨੂੰ ਪੂਰਨ ਤੌਰ 'ਤੇ ਠੱਲ ਪਾਉਣ ਦੇ ਉਦੇਸ਼ ਨਾਲ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਕਿਹਾ ਕਿ ਉਹ ਸ਼ਹਿਰੀ ਖੇਤਰਾਂ ਵਿੱਚ ਜ਼ਮੀਨੀ ਪੱਧਰ 'ਤੇ ਕੀਤੇ ਜਾ ਰਹੇ ਵਿਕਾਸ ਦਾ ਜਾਇਜ਼ਾ ਲੈਣ ਲਈ ਸਾਰੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਦਾ ਦੌਰਾ ਕਰਨਗੇ।
Advertisment
ਅਮਨ ਅਰੋੜਾ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੈਦਾਨ 'ਚ ਉਤਰਨ ਲਈ ਤਿਆਰਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਹਨ। ਹੁਣ ਮੈਂ ਇਸ ਹਫ਼ਤੇ ਤੋਂ ਬਾਅਦ ਪੰਜਾਬ ਦਾ ਦੌਰਾ ਸ਼ੁਰੂ ਕਰਾਂਗਾ। ਪੰਜਾਬ ਵਿੱਚ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਦੇ ਹੋਏ ਸ਼ਹਿਰੀ ਖੇਤਰਾਂ ਵਿੱਚ ਵਾਧਾ ਤੇ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਸਥਾਨਾਂ ਦਾ ਯੋਜਨਾਬੱਧ ਵਿਕਾਸ। ਪ੍ਰੋਗਰਾਮ ਅਨੁਸਾਰ ਕੈਬਨਿਟ ਮੰਤਰੀ 26 ਜੁਲਾਈ ਨੂੰ ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਦਾ ਦੌਰਾ ਕਰਨਗੇ। ਅਮਨ ਅਰੋੜਾ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੈਦਾਨ 'ਚ ਉਤਰਨ ਲਈ ਤਿਆਰਯੋਜਨਾਵਾਂ ਦੀ ਵਿਉਂਤਬੰਦੀ ਲਈ ਉਹ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ, ਰੀਅਲ ਅਸਟੇਟ ਡਿਵੈਲਪਰਾਂ ਅਤੇ ਹੋਰ ਹਿੱਸੇਦਾਰਾਂ ਨਾਲ ਮੀਟਿੰਗਾਂ ਵੀ ਕਰਨਗੇ ਤਾਂ ਜੋ ਪੰਜਾਬ ਨੂੰ ਟਿਕਾਊ ਵਿਕਾਸ ਦੇ ਰਾਹ ਉਤੇ ਲਿਜਾਣ ਲਈ ਉਨ੍ਹਾਂ ਨੂੰ ਬੋਰਡ ਉਤੇ ਲਿਆਂਦਾ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਢਿੱਲਮੱਠ ਨੂੰ ਦੂਰ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਮਨਜ਼ੂਰਸ਼ੁਦਾ ਕਲੋਨੀਆਂ 'ਚ ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਅਮਨ ਅਰੋੜਾ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੈਦਾਨ 'ਚ ਉਤਰਨ ਲਈ ਤਿਆਰਉਨ੍ਹਾਂ ਨੇ ਕਿਹਾ ਕਿ ਪੂਰੀ ਵਿਉਂਤਬੰਦੀ ਨਾਲ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹੁਣ ਅਣ-ਅਧਿਕਾਰਤ ਕਲੋਨੀਆਂ ਨੂੰ ਰੋਕਣ ਤੇ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਦੇ ਹੋਏ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਸਥਾਨਾਂ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਇੱਕ ਵਿਆਪਕ ਪਾਲਿਸੀ ਲਾਗੂ ਕੀਤੀ ਜਾ ਰਹੀ ਹੈ। publive-image ਇਹ ਵੀ ਪੜ੍ਹੋ : 'ਆਪ' ਸਰਕਾਰ ਇਮਾਰਤਾਂ ਤੇ ਸਕੀਮਾਂ ਦੀਆਂ ਨੇਮ ਪਲੇਟਾਂ ਬਦਲ ਕੇ ਧੋਖਾ ਨਾ ਦਵੇ : ਸੁਖਬੀਰ ਸਿੰਘ ਬਾਦਲ-
latestnews ptcnews punjabnews minister punjabgoverment aapgoverment amanarora
Advertisment

Stay updated with the latest news headlines.

Follow us:
Advertisment