Advertisment

ਹਰਿਆਣਾ ਕਮੇਟੀ 'ਤੇ ਅਮਰਿੰਦਰ ਦਾ ਸੋਧਿਆ ਹਲਫ਼ੀਆ ਬਿਆਨ ਖਾਲਸਾ ਪੰਥ ਦੇ ਰੂਹਾਨੀ ਸੋਮਿਆਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ: ਅਕਾਲੀ ਦਲ ਕੋਰ ਕਮੇਟੀ

author-image
Jashan A
Updated On
New Update
ਹਰਿਆਣਾ ਕਮੇਟੀ 'ਤੇ ਅਮਰਿੰਦਰ ਦਾ ਸੋਧਿਆ ਹਲਫ਼ੀਆ ਬਿਆਨ ਖਾਲਸਾ ਪੰਥ ਦੇ ਰੂਹਾਨੀ ਸੋਮਿਆਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ: ਅਕਾਲੀ ਦਲ ਕੋਰ ਕਮੇਟੀ
Advertisment
ਹਰਿਆਣਾ ਕਮੇਟੀ 'ਤੇ ਅਮਰਿੰਦਰ ਦਾ ਸੋਧਿਆ ਹਲਫ਼ੀਆ ਬਿਆਨ ਖਾਲਸਾ ਪੰਥ ਦੇ ਰੂਹਾਨੀ ਸੋਮਿਆਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ: ਅਕਾਲੀ ਦਲ ਕੋਰ ਕਮੇਟੀ ਅਕਾਲੀ ਵਫ਼ਦ ਰਾਜਪਾਲ ਨੂੰ ਮਿਲ ਕੇ ਹਲਫੀਆ ਬਿਆਨ ਵਾਪਸ ਲੈਣ ਦੀ ਅਪੀਲ ਕਰੇਗਾ ਬਹਿਬਲ ਕਲਾਂ ਦੇ ਮੁੱਖ ਗਵਾਹ ਦੀ ਮੌਤ ਵਿਚ ਭੂਮਿਕਾ ਮੰਤਰੀ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਦੀ ਛੁੱਟੀ ਕੀਤੀ ਜਾਵੇ: ਅਕਾਲੀ ਦਲ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਹਰਿਆਣਾ ਵਿਚ ਵੱਖਰੀ ਸਿੱਖ ਗੁਰਦੁਆਰਾ ਕਮੇਟੀ ਦਾ ਸਮਰਥਨ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਸੋਧੇ ਹੋਏ ਹਲਫੀਆ ਬਿਆਨ ਨੂੰ ਅੱਜ 'ਖਾਲਸਾ ਪੰਥ ਦੇ ਦੁਸ਼ਮਣਾਂ ਦੀਆਂ ਸਿੱਖਾਂ ਦੀ ਸਭ ਤੋਂ ਉੱਚੀ ਧਾਰਮਿਕ ਸੰਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜ਼ੋਰ ਕਰਕੇ ਜਾਂ ਇਸ ਉੱਤੇ ਕਬਜ਼ਾ ਕਰਕੇ ਸਿੱਖ ਕੌਮ ਦੇ ਰੂਹਾਨੀ ਸੋਮਿਆਂ ਉੱਤੇ ਹਮਲਾ ਕਰਨ ਦੀਆਂ ਪੁਰਾਣੀਆਂ ਅਤੇ ਡੂੰਘੀਆਂ ਸਾਜ਼ਿਸ਼ਾਂ' ਕਰਾਰ ਦਿੱਤਾ ਹੈ। ਇਸ ਸੰਬੰਧੀ ਅੱਜ ਮੁੱਖ ਪਾਰਟੀ ਦਫ਼ਤਰ ਵਿਖੇ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਇੱਕ ਮਤਾ ਪਾਸ ਕੀਤਾ ਗਿਆ। ਇਸ ਮੀਟਿੰਗ ਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇੱਕ ਵੱਖਰੇ ਮਤੇ ਰਾਹੀਂ ਪਾਰਟੀ ਨੇ ਫੈਸਲਾ ਕੀਤਾ ਕਿ ਪੰਜਾਬ ਦੇ ਰਾਜਪਾਲ ਸ੍ਰੀ ਵੀਪੀ ਸਿੰਘ ਬਦਨੌਰ ਦੇ ਧਿਆਨ ਵਿਚ ਇਹ ਗੱਲ ਲਿਆਂਦੀ ਜਾਵੇਗੀ ਕਿ ਸੂਬਾ ਸਰਕਾਰ ਵੱਲੋਂ ਦਾਖ਼ਲ ਕੀਤਾ ਗਿਆ ਤਾਜ਼ਾ ਹਲਫੀਆ ਬਿਆਨ ਨਾ ਸਿਰਫ ਇਸ ਮੁੱਦੇ ਉੱਤੇ ਪਿਛਲੀ ਸੂਬਾ ਸਰਕਾਰ ਵੱਲੋਂ ਦਾਖ਼ਲ ਕੀਤੇ ਹਲਫੀਆ ਬਿਆਨ ਤੋਂ ਬਿਲਕੁੱਲ ਉਲਟ ਹੈ, ਸਗੋਂ ਇਸ ਦੇ ਬਹੁਤ ਹੀ ਗੰਭੀਰ ਨਤੀਜੇ ਨਿਕਲ ਸਕਦੇ ਹਨ, ਕਿਉਂਕਿ ਇਹ ਖਾਲਸਾ ਪੰਥ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਹੈ। ਮਤੇ ਵਿਚ ਇਹ ਵੀ ਕਿਹਾ ਗਿਆ ਕਿ ਸਿੱਖ ਆਪਣੀ ਸਭ ਤੋਂ ਵੱਡੀ ਧਾਰਮਿਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ 'ਵੰਡੀਆਂ ਪਾਉਣ ਦੀਆਂ ਅਜਿਹੀਆਂ ਕੋਝੀਆਂ ਕੋਸ਼ਿਸ਼ਾਂ' ਦਾ ਸਖ਼ਤ ਵਿਰੋਧ ਕਰਦੇ ਹਨ।ਬਾਅਦ ਵਿਚ ਮੀਡੀਆ ਕੋਲ ਮੀਟਿੰਗ ਦੇ ਵੇਰਵੇ ਨਸ਼ਰ ਕਰਦਿਆਂ ਪਾਰਟੀ ਦੇ ਬੁਲਾਰੇ ਸਰਦਾਰ ਹਰਚਰਨ ਸਿੰਘ ਬੈਸ ਨੇ ਦੱਸਿਆ ਕਿ ਕੋਰ ਕਮੇਟੀ ਨੇ ਬਹਿਬਲ ਕਲਾਂ ਦੇ ਮੁੱਖ ਗਵਾਹ ਦੀ ਸ਼ੱਕੀ ਹਾਲਤਾਂ ਵਿਚ ਹੋਈ ਮੌਤ ਦੇ ਬੇਹੱਦ ਸੰਵੇਦਨਸ਼ੀਲ ਮਾਮਲੇ ਵਿਚ ਵੀ ਸੂਬੇ ਦੇ ਰਾਜਪਾਲ ਨੂੰ ਦਖ਼ਲ ਦੇਣ ਲਈ ਕਹਿਣ ਦਾ ਫੈਸਲਾ ਕੀਤਾ ਹੈ। publive-imageਹੋਰ ਪੜ੍ਹੋ: ਫਰੀਦਕੋਟ: ਘਰ ਘਰ ਨੌਕਰੀ ਦੇ ਵਾਅਦੇ ਤੋਂ ਮੁੱਕਰੀ ਸੂਬੇ ਦੀ ਕਾਂਗਰਸ ਸਰਕਾਰ: ਪਰਮਬੰਸ ਸਿੰਘ ਬੰਟੀ ਰੋਮਾਣਾ ਉਹਨਾਂ ਕਿਹਾ ਕਿ ਪਾਰਟੀ ਵੱਲੋਂ ਰਾਜਪਾਲ ਦੇ ਧਿਆਨ ਵਿਚ ਬਹਿਬਲ ਕਲਾਂ ਕੇਸ ਦੇ ਮਰਹੂਮ ਗਵਾਹ ਦੀ ਪਤਨੀ ਵੱਲੋਂ ਲਾਏ ਗਏ ਗੰਭੀਰ ਦੋਸ਼ਾਂ ਨੂੰ ਲਿਆਂਦਾ ਜਾਵੇਗਾ।ਉਹਨਾਂ ਕਿਹਾ ਕਿ ਮਰਹੂਮ ਗਵਾਹ ਦੀ ਪਤਨੀ ਨੇ ਕਾਂਗਰਸੀ ਆਗੂਆਂ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਿਰੁੱਧ ਬਹੁਤ ਹੀ ਗੰਭੀਰ ਦੋਸ਼ ਲਾਏ ਹਨ। ਪਾਰਟੀ ਨੇ ਮੁੱਖ ਗਵਾਹ ਦੇ ਪਰਿਵਾਰ ਦਾ ਨਿਰਾਦਰ ਕਰਨ ਅਤੇ ਉਹਨਾਂ ਉੱਤੇ ਦਬਾਅ ਪਾਉਣ ਵਿਚ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਦੀ ਸ਼ੱਕੀ ਭੂਮਿਕਾ ਲਈ ਦੋਵੇਂ ਕਾਂਗਰਸੀਆਂ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਵੀ ਕੀਤੀ। ਕੋਰ ਕਮੇਟੀ ਨੇ ਮੰਗ ਕੀਤੀ ਕਿ ਇਸ ਕੇਸ ਦੀ ਜਾਂਚ ਸੀਬੀਆਈ ਦੇ ਹਵਾਲੇ ਕੀਤੀ ਜਾਵੇ। ਬੈਂਸ ਨੇ ਕਿਹਾ ਕਿ ਇਸ ਵੱਡੇ ਮਾਮਲੇ ਵਿਚ ਜਿਹਨਾਂ ਸ਼ੱਕੀ ਹਾਲਾਤਾਂ ਅੰਦਰ ਮੁੱਖ ਗਵਾਹ ਦੀ ਮੌਤ ਹੋਈ ਹੈ, ਉਸ ਨੇ ਸੂਬੇ ਅੰਦਰ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵਿਚ ਕਾਂਗਰਸ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰ ਦਿੱਤਾ ਹੈ। ਅਕਾਲੀ ਦਲ ਨੇ ਹਮੇਸ਼ਾਂ ਇਹ ਗੱਲ ਆਖੀ ਹੈ ਕਿ ਬੇਅਦਬੀ ਦੇ ਮਾਮਲੇ ਅਕਾਲੀ-ਭਾਜਪਾ ਸਰਕਾਰ ਨੂੰ ਬਦਨਾਮ ਕਰਨ ਲਈ ਇਸ ਦੇ ਸਿਆਸੀ ਵਿਰੋਧੀਆਂ ਵੱਲੋਂ ਰਚੀ ਇੱਕ ਡੂੰਘੀ ਸਾਜ਼ਿਸ਼ ਦਾ ਨਤੀਜਾ ਸਨ। ਹੁਣ ਇਸ ਸਾਜ਼ਿਸ਼ ਦੀਆਂ ਤਾਜ਼ਾ ਪਰਤਾਂ ਉੱਤਰ ਕੇ ਸਾਹਮਣੇ ਆ ਰਹੀਆਂ ਹਨ। ਕਾਂਗਰਸ ਸਰਕਾਰ ਦੀ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਵਿਰੁੱਧ ਪਾਸ ਕੀਤੇ ਮਤੇ ਵਿਚ ਕਿਹਾ ਗਿਆ ਕਿ ਹਰਿਆਣਾ ਵਿਚ ਵੱਖਰੀ ਸਿੱਖ ਕਮੇਟੀ ਬਣਾਉਣ ਸੰਬੰਧੀ ਪੰਜਾਬ ਸਰਕਾਰ ਦਾ ਤਾਜ਼ਾ ਹਲਫੀਆ ਬਿਆਨ ਸਿੱਖਾਂ ਦੇ ਗੁਰਧਾਮਾਂ ਅੰਦਰ ਰੂਹਾਨੀ ਸੋਮਿਆਂ ਦੀ ਜੜ੍ਹਾਂ ਉੱਤੇ ਹਮਲਾ ਕਰਨ ਵੱਲ ਸੇਧਿਤ ਹੈ। ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੱਤੀ ਕਿ ਉਸ ਦੀਆਂ ਸਿੱਖ ਪੰਥ ਵਿਰੁੱਧ ਕਾਂਗਰਸ ਦੇ ਪੁਰਾਣੇ ਸੁਫਨਿਆਂ ਨੂੰ ਪੂਰਾ ਕਰਨ ਦੀਆਂ ਕੋਸ਼ਿਸ਼ਾਂ ਦਾ ਉਹੀ ਹਸ਼ਰ ਹੋਵੇਗਾ, ਜਿਹੜਾ 2002 ਵਿਚ ਉਸ ਦੀਆਂ ਐਸਜੀਪੀਸੀ ਉੱਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਦਾ ਹੋਇਆ ਸੀ। ਸਿੱਖਾਂ ਦੇ ਦੁਸ਼ਮਣਾਂ ਦੀ ਇਸ ਤਾਜ਼ਾ ਸਾਜ਼ਿਸ਼ ਦਾ ਸਿੱਖ ਕੌਮ ਵੱਲੋਂ ਮੂੰਹ ਤੋੜਵਾਂ ਜੁਆਬ ਦਿੱਤਾ ਜਾਵੇਗਾ। ਕੋਰ ਕਮੇਟੀ ਨੇ ਮਤੇ ਵਿਚ ਕਿਹਾ ਕਿ ਖਾਲਸਾ ਪੰਥ ਵੱਲੋਂ ਕੀਤੀਆਂ ਅਦੁੱਤੀ ਕੁਰਬਾਨੀਆਂ, ਜਿਹੜੀਆਂ ਕਿ ਆਪਣੇ ਚੁਣੇ ਹੋਏ ਪ੍ਰਤੀਨਿਧੀਆਂ ਰਾਹੀਂ ਗੁਰਧਾਮਾਂ ਦੀ ਸਾਂਭ-ਸੰਭਾਲ ਦਾ ਹੱਕ ਹਾਸਿਲ ਕਰਨ ਲਈ ਲਾਏ ਜੈਤੋ ਕਾ ਮੋਰਚਾ ਅਤੇ ਹੋਰ ਮੋਰਚਿਆਂ ਦੌਰਾਨ ਦਿੱਤੀਆਂ ਗਈਆਂ ਸਨ, ਉੱੇਤੇ ਅਮਰਿੰਦਰ ਮਿੱਟੀ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਮਤੇ ਵਿਚ ਕਿਹਾ ਕਿ ਇਹ ਖਾਲਸਾ ਪੰਥ ਦਾ ਇੱਕ ਬਿਲਕੁੱਲ ਹੀ ਨਿਵੇਕਲਾ ਪ੍ਰਬੰਧ ਹੈ। ਉਹਨਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਵਡੇਰਿਆਂ ਨੇ ਵੀ ਇਸ ਮੋਰਚੇ ਦੌਰਾਨ ਗਿਰਫ਼ਤਾਰੀਆਂ ਦਿੱਤੀਆਂ ਸਨ। ਮਹਾਤਮਾ ਗਾਂਧੀ ਨੇ ਇਹਨਾਂ ਮੋਰਚਿਆਂ ਦੀ ਕਾਮਯਾਬੀ ਨੂੰ ਭਾਰਤ ਦਾ ਪਹਿਲਾ ਅਜ਼ਾਦੀ ਅੰਦੋਲਨ ਕਰਾਰ ਦਿੱਤਾ ਸੀ। ਪਰ ਅੰਗਰੇਜ਼ਾਂ ਦੇ ਪਿੱਠੂ ਰਜਵਾੜਿਆਂ ਅਤੇ ਮਹੰਤਾਂ ਨੇ ਹਮੇਸ਼ਾਂ ਸਿੱਖ ਮੋਰਚੇ ਅਤੇ ਮਹਾਤਮਾ ਗਾਂਧੀ ਦਾ ਵਿਰੋਧ ਕੀਤਾ ਸੀ। ਅਮਰਿੰਦਰ ਦਾ ਹਲਫੀਆ ਬਿਆਨ ਉਸ ਰਜਵਾੜਾ ਮਾਨਸਿਕਤਾ ਦਾ ਪ੍ਰਤੀਕ ਹੈ ਅਤੇ ਇਹ ਸਿੱਖਾਂ ਵਿਰੁੱਧ ਕਾਂਗਰਸ ਦੀਆਂ ਸਾਜ਼ਿਸ਼ਾਂ ਮੁਤਾਬਿਕ ਢੁੱਕਵਾਂ ਬੈਠਦਾ ਹੈ। ਅਕਾਲੀ ਦਲ ਨੇ ਕਿਹਾ ਕਿ ਅਮਰਿੰਦਰ ਦਾ ਹਲਫੀਆ ਬਿਆਨ ਕਾਨੂੰਨੀ ਅਤੇ ਸੰਵਿਧਾਨਿਕ ਤੌਰ ਤੇ ਵੀ ਬੇਹੱਦ ਅਜੀਬ ਹੈ ਅਤੇ ਇਹ ਇਸ ਮੁੱਦੇ ਉੱਤੇ ਪਿਛਲੀ ਸੂਬਾ ਸਰਕਾਰ ਦੇ ਹਲਫੀਆ ਬਿਆਨ ਦੇ ਬਿਲਕੁੱਲ ਉਲਟ ਹੈ। ਪਿਛਲੀ ਸਰਕਾਰ ਵੱਲੋਂ ਐਸਜੀਪੀਸੀ ਦੇ ਟੋਟੇ ਕਰਕੇ ਹਰਿਆਣਾ ਲਈ ਵੱਖਰੀ ਸਿੱਖ ਗੁਰਦੁਆਰਾ ਕਮੇਟੀ ਬਣਾਉਣ ਦਾ ਸਖ਼ਤ ਵਿਰੋਧ ਕੀਤਾ ਗਿਆ ਸੀ। ਪਾਰਟੀ ਵੱਲੋਂ ਇਹਨਾਂ ਮੁੱਦਿਆਂ ਸਮੇਤ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਹੁੰ ਖਾ ਕੇ ਕੀਤੇ ਸਾਰਿਆਂ ਵਾਅਦਿਆਂ ਉੱਤੇ ਕਾਂਗਰਸ ਸਰਕਾਰ ਵੱਲੋਂ ਵਿਖਾਈ ਪਿੱਠ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਸ ਸੰਬੰਧੀ ਅਕਾਲੀ ਦਲ ਵੱਲੋਂ 11 ਫਰਵਰੀ ਨੂੰ ਅੰਮ੍ਰਿਤਸਰ, 25 ਫਰਵਰੀ ਨੂੰ ਫਿਰੋਜ਼ਪੁਰ ਅਤੇ ਹੋਲਾ ਮਹੱਲਾ ਦੇ ਮੌਕੇ ਉੱਤੇ 9 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ। ਕੋਰ ਕਮੇਟੀ ਦੀ ਇਸ ਮੀਟਿੰਗ ਵਿਚ ਜਥੇਦਾਰ ਤੋਤਾ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਹਰੀ ਸਿੰਘ ਜ਼ੀਰਾ, ਨਿਰਮਲ ਸਿੰਘ ਕਾਹਲੋਂ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਗੁਲਜ਼ਾਰ ਸਿੰਘ ਰਣੀਕੇ, ਬੀਬੀ ਉਪਿੰਦਰਜੀਤ ਕੌਰ, ਬੀਬੀ ਜਗੀਰ ਕੌਰ, ਜਨਮੇਜਾ ਸਿੰਘ ਸੇਖੋਂ, ਬਿਕਰਮ ਸਿੰਘ ਮਜੀਠੀਆ, ਡਾਕਟਰ ਦਲਜੀਤ ਸਿੰਘ ਚੀਮਾ, ਸੁਰਜੀਤ ਸਿੰਘ ਰੱਖੜਾ ਅਤੇ ਬਲਦੇਵ ਸਿੰਘ ਮਾਨ ਨੇ ਭਾਗ ਲਿਆ। -PTC News-
shiromani-akali-dal punjabi-news latest-punjabi-news sad-core-committe
Advertisment

Stay updated with the latest news headlines.

Follow us:
Advertisment