Amarinder News : ਵਿਕੀਪੀਡੀਆ ਦੇ ਅਨੁਸਾਰ ਭਾਜਪਾ 'ਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ

By Shanker Badra - September 30, 2021 10:09 am

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਕੀਪੀਡੀਆ ਨੇ ਭਾਜਪਾ ਵਿੱਚ ਸ਼ਾਮਿਲ ਦੱਸਿਆ ਹੈ। ਵਿਕੀਪੀਡੀਆ ਵਿੱਚ ਉਨ੍ਹਾਂ ਦੀ ਰਾਜਨੀਤਕ ਪਾਰਟੀ ਭਾਰਤੀ ਜਨਤਾ ਪਾਰਟੀ ਦੱਸੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ 18 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਭਾਜਪਾ ਵਿੱਚ ਸ਼ਾਮਲ ਹੋਣਗੇ, ਹਾਲਾਂਕਿ ਅਜੇ ਤੱਕ ਅਜਿਹਾ ਕੁਝ ਸਾਹਮਣੇ ਨਹੀਂ ਆਇਆ ਹੈ।

Amarinder News : ਵਿਕੀਪੀਡੀਆ ਦੇ ਅਨੁਸਾਰ ਭਾਜਪਾ 'ਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ

ਦਰਅਸਲ 'ਚ ਪੰਜਾਬ ਵਿਧਾਨ ਸਭਾ ਚੋਣਾਂ ਸਿਰ 'ਤੇ ਹਨ ਅਤੇ ਕਾਂਗਰਸ ਵਿੱਚ ਚੱਲ ਰਿਹਾ ਅੰਦਰੂਨੀ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਖੁੱਸ ਜਾਣ ਅਤੇ ਨਵਜੋਤ ਸਿੰਘ ਸਿੱਧੂ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਦੀ ਸਿਆਸੀ ਗਰਮਾ ਗਈ ਹੈ। ਅਸਤੀਫਾ ਦੇਣ ਤੋਂ ਬਾਅਦ ਕੈਪਟਨ ਨਾਰਾਜ਼ ਹਨ ਅਤੇ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ।

Amarinder News : ਵਿਕੀਪੀਡੀਆ ਦੇ ਅਨੁਸਾਰ ਭਾਜਪਾ 'ਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ

ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 29 ਸਤੰਬਰ ਨੂੰ ਦਿੱਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਦੋਵਾਂ ਨੇਤਾਵਾਂ ਦਰਮਿਆਨ ਲਗਭਗ 50 ਮਿੰਟ ਤੱਕ ਪੰਜਾਬ ਦੀ ਰਾਜਨੀਤੀ, ਕਿਸਾਨ ਅੰਦੋਲਨ ਸਮੇਤ ਅਗਲੀ ਰਣਨੀਤੀ ਕਿਵੇਂ ਅਤੇ ਕੀ ਹੋਵੇਗੀ ਬਾਰੇ ਚਰਚਾ ਹੋਈ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਕੈਪਟਨ ਭਾਜਪਾ ਵਿੱਚ ਸ਼ਾਮਲ ਹੋਣਗੇ ਜਾਂ ਪੰਜਾਬ ਚੋਣਾਂ ਤੋਂ ਪਹਿਲਾਂ ਨਵੀਂ ਪਾਰਟੀ ਬਣਾ ਕੇ ਭਾਜਪਾ ਦਾ ਸਮਰਥਨ ਲੈਣਗੇ।

Amarinder News : ਵਿਕੀਪੀਡੀਆ ਦੇ ਅਨੁਸਾਰ ਭਾਜਪਾ 'ਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ

ਇਸ ਉੱਚ ਪੱਧਰੀ ਮੀਟਿੰਗ ਵਿੱਚ ਭਾਜਪਾ ਪ੍ਰਧਾਨ ਜੇ.ਪੀ. ਨੱਡਾਵੀ ਮੌਜੂਦ ਸਨ। ਜੇਕਰ ਭਾਜਪਾ ਸੂਤਰਾਂ ਦੀ ਮੰਨੀਏ ਤਾਂ ਭਾਜਪਾ ਪੰਜਾਬ ਨੂੰ ਲੈ ਕੇ ਬਹੁਤ ਗੰਭੀਰ ਹੈ, ਇਸ ਲਈ ਉਹ ਵੱਡਾ ਦਾਅ ਖੇਡਣ ਲਈ ਤਿਆਰ ਹੈ। ਕਿਉਂਕਿ ਇਸ ਵੇਲੇ ਪੰਜਾਬ ਵਿੱਚ ਪਾਰਟੀ ਦੀ ਹਾਲਤ ਬਹੁਤੀ ਚੰਗੀ ਨਹੀਂ ਹੈ, ਇਸ ਲਈ ਉਹ ਅਮਰਿੰਦਰ ਸਿੰਘ 'ਤੇ ਦਾਅ ਖੇਡਣਾ ਚਾਹੁੰਦੀ ਹੈ ਪਰ ਵਿਚਕਾਰ ਰੋੜਾ ਖੇਤੀ ਬਿੱਲਾਂ ਦੇ ਵਿਰੁੱਧ ਕਿਸਾਨ ਅੰਦੋਲਨ ਅਤੇ ਐਮ.ਐਸ.ਪੀ. ਦਾ ਮਸਲਾ ਹੈ।
-PTCNews

adv-img
adv-img