
ਅੰਬਾਲਾ ‘ਚ ਇੱਕ ਗਰੀਬ ਪਰਿਵਾਰ ਉੱਤੇ ਡਿੱਗੀ ਘਰ ਦੀ ਛੱਤ , 2 ਦੀ ਮੌਤ, ਚਾਰ ਜ਼ਖ਼ਮੀ:ਅੰਬਾਲਾ ਦੇ ਦਿਲੀਪਗੜ੍ਹ ਇਲਾਕੇ ਵਿੱਚ ਇੱਕ ਪਰਿਵਾਰ ਉੱਤੇ ਘਰ ਦੀ ਛੱਤ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਕਾਰਨ ਦੋ ਲੋਕਾਂ ਦੀ ਮੌਤ ਅਤੇ ਚਾਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ।ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਵੇਲੇ ਵਾਪਰਿਆ,ਜਦੋਂ ਸਾਰੇ ਪਰਿਵਾਰਕ ਮੈਂਬਰ ਆਰਾਮ ਕਰ ਰਹੇ ਸਨ।
ਦੱਸ ਦਈਏ ਕਿ ਘਰ ਦੀ ਛੱਤ ਦੀ ਸਥਿਤੀ ਪਹਿਲਾਂ ਤੋਂ ਹੀ ਠੀਕ ਨਹੀਂ ਸੀ ਤੇ ਭਾਰੀ ਮੀਂਹ ਪੈਣ ਨਾਲ ਛੱਤ ਡਿੱਗ ਗਈ ਹੈ।ਇਸ ਤੋਂ ਬਾਅਦ ਗੁਆਂਢੀਆਂ ਨੇ ਮਲਬੇ ਹੇਠਾਂ ਦੱਬੇ ਪਰਿਵਾਰ ਨੂੰ ਬਾਹਰ ਕੱਢਿਆ ਹੈ।
ਪੁਲਿਸ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ,ਜਿਨ੍ਹਾਂ ਚੋਂ ਦੋ ਮੈਂਬਰਾਂ ਦੀ ਮੌਤ ਹੋ ਗਈ ਹੈ।
-PTCNews