Fri, Apr 19, 2024
Whatsapp

ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ 130ਵੀਂ ਜੈਅੰਤੀ ਅੱਜ, ਜਾਣੋਂ ਇਸ ਦਿਨ ਦਾ ਮਹੱਤਵ   

Written by  Shanker Badra -- April 14th 2021 04:38 PM -- Updated: April 14th 2021 04:55 PM
ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ 130ਵੀਂ ਜੈਅੰਤੀ ਅੱਜ, ਜਾਣੋਂ ਇਸ ਦਿਨ ਦਾ ਮਹੱਤਵ   

ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ 130ਵੀਂ ਜੈਅੰਤੀ ਅੱਜ, ਜਾਣੋਂ ਇਸ ਦਿਨ ਦਾ ਮਹੱਤਵ   

ਨਵੀਂ ਦਿੱਲੀ : ਅੱਜ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ 130ਵੀਂ ਜੈਯੰਤੀ ਪੂਰੇ ਦੇਸ਼ ਵਿੱਚ ਮਨਾਈ ਜਾ ਰਹੀ ਹੈ। ਹਰ ਸਾਲ ਉਨ੍ਹਾਂ ਦੀ ਜੈਯੰਤੀ ਨੂੰ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਖਾਸ ਮੌਕੇ ਉੱਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਂਦਾ ਹੈ।ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਵਿਚ ਨਾ ਸਿਰਫ ਇਕ ਅਹਿਮ ਭੂਮਿਕਾ ਨਿਭਾਈ ਸਗੋਂ ਸੰਪੂਰਨ ਰਾਸ਼ਟਰ ਲਈ ਸੰਵਿਧਾਨ ਬਣਾਉਣ ਦੀ ਵੀ ਜ਼ਿੰਮੇਦਾਰੀ ਚੁੱਕੀ। [caption id="attachment_489263" align="aligncenter" width="275"]Kapurthala : IKGPTU over 42 students admitted to hospital after Eating ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ 130ਵੀਂ ਜੈਅੰਤੀ ਅੱਜ, ਜਾਣੋਂ ਇਸ ਦਿਨ ਦਾ ਮਹੱਤਵ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਲੱਗ ਸਕਦੈ Weekend Lockdown , ਰੀਵਿਊ ਮੀਟਿੰਗ 'ਚ ਹੋਵੇਗਾ ਵਿਚਾਰ ਉਨ੍ਹਾਂ ਨੇ ਆਪਣੇ ਜੀਵਨ ਕਾਲ ਵਿਚ ਕਈ ਮਹੱਤਵਪੂਰਣ ਅੰਦੋਲਨਾਂ ਵਿਚ ਵੀ ਹਿੱਸਾ ਲਿਆ ਸੀ। ਇਕ ਦਲਿਤ ਪਰਿਵਾਰ ਵਲੋਂ ਆਉਣ ਵਾਲੇ ਬੀ. ਆਰ.ਅੰਬੇਡਕਰ ਨੇ ਆਪਣੇ ਜੀਵਨ ਵਿੱ ਚ ਬਹੁਤ ਯਾਤਨਾਵਾਂ ਝੈਲੀਂਆ ਪਰ ਕਦੇ ਕਿਸੇ ਕਮਜੋਰ ਦਾ ਨਾਲ ਨਹੀਂ ਛੱਡਿਆ। ਇਹੀ ਵਜ੍ਹਾ ਹੈ ਕਿ ਉਹ ਅੱਜ ਵੀ ਲੋਕਾਂ ਦੇ ਦਿਲਾਂ ਵਿਚ ਜਿੰਦਾ ਹੈ। ਉਨ੍ਹਾਂ ਨੂੰ ਅੱਜ ਵੀ ਓਨੇ ਹੀ ਇਜ਼ਤ ਅਤੇ ਸਨਮਾਨ ਦੇ ਨਾਲ ਯਾਦ ਕੀਤਾ ਜਾਂਦਾ ਹੈ। [caption id="attachment_489264" align="aligncenter" width="230"]Ambedkar Jayanti 2021: PM Modi pays tribute to Babasaheb Ambedkar on his 130th birth anniversary ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ 130ਵੀਂ ਜੈਅੰਤੀ ਅੱਜ, ਜਾਣੋਂ ਇਸ ਦਿਨ ਦਾ ਮਹੱਤਵ[/caption] ਦੇਸ਼ ਦੇ ਨਾਲ ਨਾਲ ਵਿਦੇਸ਼ਾਂ ਵਿਚ ਵੀ ਉਨ੍ਹਾਂ ਦੀ ਜਨਮ ਜਯੰਤੀ ਨੂੰ ਉਤਸਵ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਇਸ ਦਿਨ ਬਾਬਾ ਸਾਹਿਬ ਦੇ ਕੰਮਾਂ ਦੇ ਬਾਰੇ ਵਿਚ ਲੋਕਾਂ ਨੂੰ ਦੱਸਿਆ ਜਾਂਦਾ ਹੈ। ਇੰਨਾ ਹੀ ਨਹੀਂ, ਜਗ੍ਹਾ-ਜਗ੍ਹਾ ਪ੍ਰੋਗਰਾਮਾਂ ਦਾ ਪ੍ਰਬੰਧ ਕਰ ਸਮਾਜ ਵਿਚ ਜਾਤ -ਪਾਤ ਨੂੰ ਖ਼ਤਮ ਕਰਨ ਦੀ ਵੀ ਅਪੀਲ ਕੀਤੀ ਜਾਂਦੀ ਹੈ। ਜਗ੍ਹਾ ਜਗ੍ਹਾ ਨੁੱਕੜ ਡਰਾਮੇ ਦੇ ਮਾਧਿਅਮ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। [caption id="attachment_489261" align="aligncenter" width="244"]Ambedkar Jayanti 2021: PM Modi pays tribute to Babasaheb Ambedkar on his 130th birth anniversary ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ 130ਵੀਂ ਜੈਅੰਤੀ ਅੱਜ, ਜਾਣੋਂ ਇਸ ਦਿਨ ਦਾ ਮਹੱਤਵ[/caption] ਦੱਸ ਦੇਈਏ ਕਿ 14 ਅਪ੍ਰੈਲ 1891 ਵਿਚ ਜੰਮੇ ਬਾਬਾ ਸਾਹਿਬ ਦੀ ਇਸ ਸਾਲ 130ਵੀਆਂ ਜਯੰਤੀ ਮਨਾਈ ਜਾ ਰਹੀ ਹੈ।ਡਾ. ਅੰਬੇਡਕਰ ਦੀ ਜਯੰਤੀ ਦੇ ਦਿਨ ਸਾਰਵਜਨਿਕ ਛੁੱਟੀ ਵੀ ਘੋਸ਼ਿਤ ਕੀਤੀ ਗਈ ਹੈ। ਉਨ੍ਹਾਂ ਨੇ ਦੇਸ਼ 'ਚੋਂ ਜਾਤੀ ਪ੍ਰਥਾ ਨੂੰ ਖਤਮ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਦਾ ਮੰਨਣਾ ਸੀ ਕਿ ਸਾਰੇ ਜਾਤੀ ਦੇ ਲੋਕਾਂ ਨੂੰ ਇਕ ਵਰਗਾ ਅਧਿਕਾਰ ਮਿਲਣਾ ਚਾਹੀਦਾ ਹੈ ਤਾਂਕਿ ਅੱਗੇ ਚਲਕੇ ਕਿਸੇ ਵੀ ਪ੍ਰਕਾਰ ਭੇਦਭਾਵ ਨਾ ਹੋ ਸਕੇ। [caption id="attachment_489265" align="aligncenter" width="300"] ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ 130ਵੀਂ ਜੈਅੰਤੀ ਅੱਜ, ਜਾਣੋਂ ਇਸ ਦਿਨ ਦਾ ਮਹੱਤਵ[/caption] ਪੜ੍ਹੋ ਹੋਰ ਖ਼ਬਰਾਂ : ਇਸ ਸੂਬੇ 'ਚ ਅੱਜ ਤੋਂ 15 ਦਿਨਾਂ ਲਈ ਲੱਗਿਆ ਲਾਕਡਾਊਨ ਵਰਗਾ ਕਰਫ਼ਿਊ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਬਾਬਾ ਸਾਹਿਬ ਨੂੰ ਮੱਥਾ ਟੇਕਿਆ ਅਤੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਹਰ ਪੀੜ੍ਹੀ ਲਈ ਇਕ ਮਿਸਾਲ ਬਣਿਆ ਰਹਿਣਗੇ। ਇਸ ਦੇ ਨਾਲ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਦੀ ਪੂਰਵ ਸੰਧਿਆ 'ਤੇ ਦੇਸ਼ ਵਾਸੀਆਂ ਨੂੰ ਵਧਾਈ ਅਤੇ ਵਧਾਈ ਦਿੱਤੀ ਹੈ। ਕੋਵਿੰਦ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਰਾਮਜੀ ਅੰਬੇਦਕਰ ਦੇ ਜਨਮਦਿਨ 'ਤੇ ਮੈਂ ਸਾਰੇ ਦੇਸ਼ ਵਾਸੀਆਂ ਨੂੰ ਤਹਿ ਦਿਲੋਂ ਵਧਾਈਆਂ ਅਤੇ ਸ਼ੁੱਭ ਕਾਮਨਾਵਾਂ ਦਿੰਦਾ ਹਾਂ। -PTCNews


Top News view more...

Latest News view more...