Sat, Apr 27, 2024
Whatsapp

ਅਮਰੀਕਾ: ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

Written by  Jashan A -- December 16th 2019 02:58 PM
ਅਮਰੀਕਾ: ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਅਮਰੀਕਾ: ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਅਮਰੀਕਾ: ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ,ਹੁਸ਼ਿਆਰਪੁਰ: ਅਮਰੀਕਾ ਦੇ ਸਿਆਟਲ 'ਚ ਸੜਕੀ ਹਾਦਸਾ ਵਾਪਰਨ ਕਾਰਨ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਲਖਵਿੰਦਰ ਸਿੰਘ ਲੱਖਾ ਵਜੋਂ ਹੋਈ ਹੈ, ਜੋ ਕਿ ਜ਼ਿਲਾ ਹੁਸ਼ਿਆਰਪੁਰ ਦੇ ਬਲਾਕ ਟਾਂਡਾ ਦੇ ਪਿੰਡ ਡੁਮਾਣਾ ਨਾਲ ਸਬੰਧ ਰੱਖਦਾ ਸੀ। Road Accident ਮਿਲੀ ਜਾਣਕਾਰੀ ਮੁਤਾਬਕ ਲੱਖਾ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਉਹ 2008 'ਚ ਅਮਰੀਕਾ ਗਿਆ ਸੀ। ਪਰਿਵਾਰਿਕ ਮੈਬਰਾਂ ਦਾ ਕਹਿਣਾ ਹੈ ਕਿ ਅਮਰੀਕਾ ਤੋਂ ਮਿਲੀ ਸੂਚਨਾ ਮੁਤਾਬਕ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਲੱਖਾ ਆਪਣੇ ਟਰਾਲੇ ਨੂੰ ਸੜਕ ਕਿਨਾਰੇ ਪਾਰਕ ਕਰਕੇ ਲਾਈਟਾਂ ਚੈੱਕ ਕਰ ਰਿਹਾ ਸੀ। ਹੋਰ ਪੜ੍ਹੋ : ਪਰਾਲੀ ਦੇ ਧੂੰਏ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਮਹਿਲਾ ਦੀ ਮੌਤ, 2 ਜ਼ਖਮੀ Road Accidentਇਸੇ ਦੌਰਾਨ ਪਿੱਛੋਂ ਕਿਸੇ ਵਾਹਨ ਨੇ ਉਸ ਵਿੱਚ ਆ ਕੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਪਸਰ ਗਿਆ ਹੈ। ਪਰਿਵਾਰਿਕ ਮੈਬਰਾਂ ਮੁਤਾਬਕ ਲੱਖੇ ਨੇ ਲੋਹੜੀ ਨੂੰ ਘਰ ਆਉਣਾ ਸੀ। -PTC News  


Top News view more...

Latest News view more...