ਅਮਰੀਕਾ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜਾਬੀ ਨੌਜਵਾਨ ਦੀ ਹੋਈ ਮੌਤ

Road Accident

ਅਮਰੀਕਾ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜਾਬੀ ਨੌਜਵਾਨ ਦੀ ਹੋਈ ਮੌਤ,ਨਵੀਂ ਦਿੱਲੀ: ਅਮਰੀਕਾ ’ਚ ਸੜਕ ਹਾਦਸਾ ਵਾਪਰਨ ਕਾਰਨ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਕਿਰਨਜੋਤ ਸਿੰਘ ਵਜੋਂ ਹੋਈ ਹੈ, ਜੋ ਪੰਜਾਬ ਦੇ ਮੋਗੇ ਜਿਲ੍ਹੇ ਨਾਲ ਸਬੰਧ ਰੱਖਦਾ ਸੀ।

Road Accident ਇਹ ਹਾਦਸਾ ਕੈਲੀਫੋਰਨੀਆ ਦੇ ਫਰੀਮੌਂਟ ਵਿਖੇ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਇਆ ਕਿਰਨਜੋਤ ਫੇਸਬੁੱਕ ’ਚ ਸਾਫਟਵੇਅਰ ਇੰਜੀਨੀਅਰ ਸੀ।

ਹੋਰ ਪੜ੍ਹੋ: ਇੱਕ ਹੋਰ ਕਿਸਾਨ ਚੜ੍ਹਿਆ ਕਰਜ਼ੇ ਦੀ ਭੇਟ, ਅੱਕੇ ਕਿਸਾਨ ਨੇ ਨਿਗਲਿਆ ਜ਼ਹਿਰ

Road Accident ਮਿਲੀ ਜਾਣਕਾਰੀ ਮੁਤਾਬਕ ਉਹ ਅਤੇ ਉਸ ਦੀ ਪਤਨੀ ਦੋਵੇਂ ਹੀ ਸਾਈਕਲਾਂ ’ਤੇ ਸਵਾਰ ਹੋ ਕੇ ਦਫਤਰ ਜਾਂਦੇ ਸਨ ਪਰ ਕੁਝ ਦਿਨਾਂ ਤੋਂ ਉਸ ਦੀ ਪਤਨੀ ਕਾਰ ’ਚ ਦਫਤਰ ਜਾ ਰਹੀ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਿਰਨਜੋਤ ਜਦੋਂ ਦਫਤਰ ਜਾ ਰਿਹਾ ਸੀ ਤਾਂ ਇਕ ਕਾਰ ਨੇ ਸਵੇਰੇ 5.10 ਵਜੇ ਦੇ ਕਰੀਬ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ।

Road Accident ਜ਼ਿਕਰਯੋਗ ਹੈ ਕਿ ਤਿੰਨ ਸਾਲ ਪਹਿਲਾਂ ਕਿਰਨਜੋਤ ਦਾ ਵਿਆਹ ਹੋਇਆ ਸੀ। ਮੋਗਾ ਦੇ ਰਹਿਣ ਵਾਲੇ ਕਿਰਨਜੋਤ ਨੇ ਆਪਣੀ ਮੁੱਢਲੀ ਪੜ੍ਹਾਈ ਮੋਗਾ ਦੇ ਹੀ ਇਕ ਸਕੂਲ ਤੋਂ ਹੀ ਪੂਰੀ ਕੀਤੀ ਸੀ।2013 ’ਚ ਉਸ ਨੇ ਫੇਸਬੁੱਕ ਜੁਆਇਨ ਕੀਤੀ ਅਤੇ ਸਾਫਟਵੇਅਰ ਇੰਜੀਨੀਅਰ ਦੀ ਨੌਕਰੀ ਕੀਤੀ।

-PTC News