Fri, Apr 19, 2024
Whatsapp

ਕਿਸਾਨ ਅੰਦੋਲਨ 'ਤੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਦੀ ਰਿਹਾਇਸ਼ 'ਤੇ ਭਾਜਪਾ ਨੇਤਾਵਾਂ ਦੀ ਅਹਿਮ ਮੀਟਿੰਗ ਸ਼ੁਰੂ

Written by  Shanker Badra -- December 01st 2020 11:52 AM
ਕਿਸਾਨ ਅੰਦੋਲਨ 'ਤੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਦੀ ਰਿਹਾਇਸ਼ 'ਤੇ ਭਾਜਪਾ ਨੇਤਾਵਾਂ ਦੀ ਅਹਿਮ ਮੀਟਿੰਗ ਸ਼ੁਰੂ

ਕਿਸਾਨ ਅੰਦੋਲਨ 'ਤੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਦੀ ਰਿਹਾਇਸ਼ 'ਤੇ ਭਾਜਪਾ ਨੇਤਾਵਾਂ ਦੀ ਅਹਿਮ ਮੀਟਿੰਗ ਸ਼ੁਰੂ

ਕਿਸਾਨ ਅੰਦੋਲਨ 'ਤੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਦੀ ਰਿਹਾਇਸ਼ 'ਤੇ ਭਾਜਪਾ ਨੇਤਾਵਾਂ ਦੀ ਅਹਿਮ ਮੀਟਿੰਗ ਸ਼ੁਰੂ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ 5 ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ 'ਚ ਸਿੰਘੂ ਬਾਰਡਰ 'ਤੇ ਡਟੇ ਹੋਏ ਹਨ ਤੇ ਦੂਜੇ ਸੂਬਿਆਂ ਤੋਂ ਕਿਸਾਨ ਵੀ ਦਿੱਲੀ ਧਰਨੇ 'ਚ ਪਹੁੰਚੇ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਲਵੇ। ਇਸ ਦੌਰਾਨ ਕੇਂਦਰ ਸਰਕਾਰ ਇੱਕ ਵਾਰ ਫ਼ਿਰ ਕਿਸਾਨ ਅੰਦੋਲਨ ਅੱਗੇ ਝੁਕੀ ਹੈ ,ਜਿਸ ਕਰਕੇ ਕਿਸਾਨ ਆਗੂਆਂ ਨੂੰ ਮੁੜ ਗੱਲਬਾਤ ਦਾ ਸੱਦਾ ਦਿੱਤਾ ਹੈ। [caption id="attachment_453871" align="aligncenter" width="300"]Amit Shah and Narendra Singh Tomar arrive at the residence of BJP President JP Nadda, meeting over farmers protest ਕਿਸਾਨ ਅੰਦੋਲਨ 'ਤੇ ਭਾਜਪਾ ਪ੍ਰਧਾਨਜੇ.ਪੀ. ਨੱਢਾ ਦੀ ਰਿਹਾਇਸ਼ 'ਤੇ ਭਾਜਪਾ ਨੇਤਾਵਾਂ ਦੀ ਅਹਿਮ ਮੀਟਿੰਗ ਸ਼ੁਰੂ[/caption] ਜਾਣਕਾਰੀ ਅਨੁਸਾਰ ਅੱਜ ਦੁਪਹਿਰ 3 ਵਜੇ ਕਿਸਾਨਾਂ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਰਿਹਾਇਸ਼ 'ਤੇ ਇਕ ਅਹਿਮ ਮੀਟਿੰਗ ਹੋ ਰਹੀ ਹੈ। ਇਸਮੀਟਿੰਗ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ,ਖੇਤੀਬਾੜੀ ਮੰਤਰੀ ਨਰਿੰਦਰ ਤੋਮਰ, ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ,ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਸ਼ਾਮਿਲ ਹੋਣਗੇ ਅਤੇਜੇ.ਪੀ. ਨੱਢਾ ਦੀ ਰਿਹਾਇਸ਼ 'ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। [caption id="attachment_453870" align="aligncenter" width="300"]Amit Shah and Narendra Singh Tomar arrive at the residence of BJP President JP Nadda, meeting over farmers protest ਕਿਸਾਨ ਅੰਦੋਲਨ 'ਤੇ ਭਾਜਪਾ ਪ੍ਰਧਾਨਜੇ.ਪੀ. ਨੱਢਾ ਦੀ ਰਿਹਾਇਸ਼ 'ਤੇ ਭਾਜਪਾ ਨੇਤਾਵਾਂ ਦੀ ਅਹਿਮ ਮੀਟਿੰਗ ਸ਼ੁਰੂ[/caption] ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਮੁੜ ਗੱਲਬਾਤ ਹੋਵੇਗੀ। ਦਿੱਲੀ ਦੇ ਵਿਗਿਆਪਨ ਭਵਨ ਵਿੱਚ ਦੁਪਹਿਰ 3 ਵਜੇ ਮੀਟਿੰਗ ਹੋਵੇਗੀ , ਇਸ ਮੀਟਿੰਗ 'ਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੀ ਮੌਜੂਦ ਰਹਿਣਗੇ। ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਬਿਨ੍ਹਾਂ ਸ਼ਰਤ ਮੀਟਿੰਗ ਦਾ ਸੱਦਾ ਦਿੱਤਾ ਹੈ। 32 ਕਿਸਾਨ ਜਥੇਬੰਦੀਆਂ ਦਾ ਇਕ-ਇਕ ਆਗੂ ਮੀਟਿੰਗ ਵਿਚ ਸ਼ਾਮਲ ਹੋਵੇਗਾ। ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੇ ਕਿਸਾਨਾਂ ਆਗੂਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ 32 ਕਿਸਾਨ ਜਥੇਬੰਦੀਆਂ ਨੂੰ ਚਿੱਠੀ ਰਾਹੀਂ ਗੱਲਬਾਤ ਦਿੱਤਾ ਗਿਆ ਹੈ। [caption id="attachment_453869" align="aligncenter" width="300"]Amit Shah and Narendra Singh Tomar arrive at the residence of BJP President JP Nadda, meeting over farmers protest ਕਿਸਾਨ ਅੰਦੋਲਨ 'ਤੇ ਭਾਜਪਾ ਪ੍ਰਧਾਨਜੇ.ਪੀ. ਨੱਢਾ ਦੀ ਰਿਹਾਇਸ਼ 'ਤੇ ਭਾਜਪਾ ਨੇਤਾਵਾਂ ਦੀ ਅਹਿਮ ਮੀਟਿੰਗ ਸ਼ੁਰੂ[/caption] ਕਿਸਾਨ ਆਗੂਆਂ ਨੇ ਕਿਹਾ ਹੈ ਕਿ ਇਹ ਆਖਰੀ ਮੀਟਿੰਗ ਹੋਵੇਗੀ ਤੇ ਆਖ਼ਰੀ ਵਾਰ ਕਿਸਾਨ ਆਗੂ ਕੇਂਦਰੀ ਮੰਤਰੀਆਂ ਕੋਲ ਜਾਣਗੇ। ਉਨ੍ਹਾਂ ਕਿਹਾ ਕਿ ਜੇ ਗੱਲ ਨਾ ਬਣੀ ਤਾਂ ਫ਼ਿਰ ਕੇਂਦਰੀ ਮੰਤਰੀਆਂ ਨੂੰ ਕਿਸਾਨਾਂ ਕੋਲ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ 'ਚ ਫ਼ੈਸਲਾ ਨਹੀਂ ਬਲਕਿ ਇਨਸਾਫ਼ ਚਾਹੀਦਾ ਹੈ ,ਅਸੀਂ ਇਨਸਾਫ਼ ਲੈਣ ਆਏ ਹਾਂ ਫੈਸਲੇ ਸੁਣਨ ਨਹੀਂ। ਇਸ ਤੋਂ ਪਹਿਲਾਂ 9 ਵਜੇ ਤਾਲਮੇਲ ਕਮੇਟੀ ਦੀ ਮੀਟਿੰਗ ਹੋਵੇਗੀ ,ਜਿਸ ਵਿੱਚ ਕੇਂਦਰ ਨਾਲ ਗੱਲਬਾਤ ਕਰਨ 'ਤੇ ਫ਼ੈਸਲਾ ਲਿਆ ਜਾ ਸਕਦਾ ਹੈ ,ਇਸ ਮੀਟਿੰਗ ਵਿੱਚ 100 ਤੋਂ ਵੱਧ ਕਿਸਾਨ ਆਗੂ ਸ਼ਾਮਿਲ ਹੋਣਗੇ। -PTCNews


Top News view more...

Latest News view more...