ਬਾਲੀਵੁੱਡ ਦੇ ਸਟਾਰ ਸੰਨੀ ਦਿਓਲ ਹੋ ਸਕਦੇ ਨੇ ਅੰਮ੍ਰਿਤਸਰ ਹਲਕੇ ਤੋਂ ਭਾਜਪਾ ਦੇ ਉਮੀਦਵਾਰ
ਬਾਲੀਵੁੱਡ ਦੇ ਸਟਾਰ ਸੰਨੀ ਦਿਓਲ ਹੋ ਸਕਦੇ ਨੇ ਅੰਮ੍ਰਿਤਸਰ ਹਲਕੇ ਤੋਂ ਭਾਜਪਾ ਦੇ ਉਮੀਦਵਾਰ:ਅੰਮ੍ਰਿਤਸਰ : ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਬਾਲੀਵੁੱਡ ਦੇ ਸਟਾਰ ਸੰਨੀ ਦਿਓਲ ਦੀ ਇੱਕ ਫੋਟੋ ਵਾਇਰਲ ਹੋ ਰਹੀ ਹੈ।ਜਿਸ ਵਿੱਚ ਅਮਿਤ ਸ਼ਾਹ ਅਤੇ ਸੰਨੀ ਦਿਓਲ ਇਕੱਠੇ ਬੈਠੇ ਦਿਖਾਈ ਦੇ ਰਹੇ ਹਨ।ਇਸ ਤਸਵੀਰ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਭਾਜਪਾ ਸੰਨੀ ਦਿਓਲ ਨੂੰ ਅੰਮ੍ਰਿਤਸਰ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ।ਦੋਵਾਂ ਦੀ ਇਹ ਮੁਲਾਕਾਤ ਪੁਣੇ ਵਿਚ ਹੋਈ ਦੱਸੀ ਜਾ ਰਹੀ ਹੈ। [caption id="attachment_285134" align="aligncenter" width="300"] ਬਾਲੀਵੁੱਡ ਦੇ ਸਟਾਰ ਸੰਨੀ ਦਿਓਲ ਹੋ ਸਕਦੇ ਨੇ ਅੰਮ੍ਰਿਤਸਰ ਹਲਕੇ ਤੋਂ ਭਾਜਪਾ ਦੇ ਉਮੀਦਵਾਰ[/caption] ਦਰਅਸਲ 'ਚ ਪਿਛਲੇ ਕਈ ਦਿਨਾਂ ਤੋਂ ਸੰਨੀ ਦਿਓਲ ਨੂੰ ਭਾਜਪਾ ਵੱਲੋਂ ਅੰਮ੍ਰਿਤਸਰ ਤੋਂ ਆਪਣਾ ਉਮੀਦਵਾਰ ਬਣਾਏ ਜਾਣ ਦੀਆਂ ਚਰਚਾਵਾਂ ਜ਼ੋਰਾਂ 'ਤੇ ਹਨ।ਬਾਲੀਵੁੱਡ ਸਟਾਰ ਸੰਨੀ ਦਿਓਲ ਨੂੰ ਅੰਮ੍ਰਿਤਸਰ ਤੋਂ ਚੋਣ ਲੜਵਾਉਣ ਦੀਆਂ ਗੱਲਾਂ ਪਿਛਲੇ ਦੋ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ ਪਰ ਪਾਰਟੀ ਵੱਲੋਂ ਇਸ ਸਬੰਧ ਵਿਚ ਪੰਜਾਬ ਵਿਚ ਕੋਈ ਸੰਕੇਤ ਨਹੀਂ ਦਿੱਤੇ ਗਏ।ਇਸ ਦੀ ਅਸਲ ਸਚਾਈ ਕੀ ਹੈ ,ਇਹ ਤਾਂ ਆਉਣ ਵਾਲੇ ਸਮੇਂ ਵਿੱਚ ਹੀ ਪਤਾ ਲੱਗੇਗਾ। [caption id="attachment_285133" align="aligncenter" width="300"] ਬਾਲੀਵੁੱਡ ਦੇ ਸਟਾਰ ਸੰਨੀ ਦਿਓਲ ਹੋ ਸਕਦੇ ਨੇ ਅੰਮ੍ਰਿਤਸਰ ਹਲਕੇ ਤੋਂ ਭਾਜਪਾ ਦੇ ਉਮੀਦਵਾਰ[/caption] ਦੱਸ ਦੇਈਏ ਕਿ ਲੋਕ ਸਭਾ ਸੀਟ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਨੇ ਕੁਲਦੀਪ ਸਿੰਘ ਧਾਲੀਵਾਲ ਅਤੇ ਪੀਡੀਏ ਵੱਲੋਂ ਕਾਮਰੇਡ ਦਸਵਿੰਦਰ ਕੌਰ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।ਕਾਂਗਰਸ ਨੇ ਮੌਜੂਦਾ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ 'ਤੇ ਹੀ ਮੁੜ ਭਰੋਸਾ ਪ੍ਰਗਟਾਉਂਦਿਆਂ ਚੋਣ ਮੈਦਾਨ 'ਚ ਉਤਾਰਿਆ ਹੈ।ਉਸ ਸੀਟ 'ਤੇ ਮੁਕਾਬਲਾ ਕਾਂਗਰਸ ਤੇ ਅਕਾਲੀ-ਭਾਜਪਾ ਗਠਜੋੜ ਵਿਚਾਲੇ ਹੁੰਦਾ ਰਿਹਾ ਹੈ।ਇਸ ਲਈ ਬੜੀ ਬੇਸਬਰੀ ਨਾਲ ਭਾਜਪਾ ਦੇ ਉਮੀਦਵਾਰ ਦਾ ਇੰਤਜ਼ਾਰ ਹੋ ਰਿਹਾ ਹੈ। -PTCNews