ਮੁੱਖ ਖਬਰਾਂ

ਅਮਿਤ ਸ਼ਾਹ ਨੇ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਰਾਜਪਾਲਾਂ ਨਾਲ ਕੀਤੀ ਮੀਟਿੰਗ

By Pardeep Singh -- July 17, 2022 9:22 pm

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਤਹਿਤ 'ਹਰ ਘਰ ਤਿਰੰਗਾ' ਮੁਹਿੰਮ ਦੇ ਸਬੰਧ ਵਿੱਚ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ, ਉਪ ਰਾਜਪਾਲਾਂ ਅਤੇ ਪ੍ਰਸ਼ਾਸਕਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ।
ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ 13 ਤੋਂ 15 ਅਗਸਤ ਤੱਕ ਲੋਕਾਂ ਦੀ ਸ਼ਮੂਲੀਅਤ ਰਾਹੀਂ ਸਾਰੇ ਘਰਾਂ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਾ ਹੈ। ਇਸ ਯਤਨ ਵਿੱਚ ਸਰਕਾਰੀ ਅਤੇ ਨਿੱਜੀ ਅਦਾਰੇ ਵੀ ਸ਼ਾਮਲ ਹੋਣਗੇ। ਤਿੰਨ ਦਿਨਾਂ ਤੱਕ 100 ਕਰੋੜ ਤੋਂ ਵੱਧ ਲੋਕ ਆਪਣੇ ਘਰਾਂ 'ਤੇ ਤਿਰੰਗਾ ਲਹਿਰਾਉਣਗੇ।

 

ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦਾ ਵੱਡਾ ਬਿਆਨ, ਕਿਹਾ-ਮੂਸੇਵਾਲਾ ਨੂੰ ਬਦਨਾਮ ਕਰਨ ਕੋਸ਼ਿਸ਼

-PTC News

  • Share