Advertisment

ਵੱਡੀ ਖ਼ਬਰ: ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨਹੀਂ ਕੀਤੀ ਗਈ ਮੁਆਫ਼ : ਅਮਿਤ ਸ਼ਾਹ

author-image
Jashan A
Updated On
New Update
ਵੱਡੀ ਖ਼ਬਰ: ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨਹੀਂ ਕੀਤੀ ਗਈ ਮੁਆਫ਼ : ਅਮਿਤ ਸ਼ਾਹ
Advertisment
ਵੱਡੀ ਖ਼ਬਰ: ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨਹੀਂ ਕੀਤੀ ਗਈ ਮੁਆਫ਼ : ਅਮਿਤ ਸ਼ਾਹ,ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਦਰਅਸਲ, ਲੋਕ ਸਭਾ 'ਚ ਰਵਨੀਤ ਸਿੰਘ ਬਿੱਟੂ ਵਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਨਹੀਂ ਕੀਤੀ ਗਈ ਹੈ।ਉਨ੍ਹਾਂ ਕਿਹਾ ਮੀਡੀਆ ਰਿਪੋਰਟਾਂ 'ਤੇ ਯਕੀਨ ਨਾ ਕਰੋ, ਕਿਉਂਕਿ ਰਾਜੋਆਣਾ ਨੂੰ ਕੋਈ ਮੁਆਫ਼ੀ ਨਹੀਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਮੀਡੀਆ 'ਚ ਅਜਿਹੀਆਂ ਖ਼ਬਰਾਂ ਸਨ ਕਿ ਬੀਤੀ 12 ਨਵੰਬਰ ਨੂੰ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਸਰਕਾਰ ਵਲੋਂ ਉਮਰ ਕੈਦ 'ਚ ਤਬਦੀਲ ਕਰ ਦਿੱਤਾ ਗਿਆ ਹੈ। ਰਾਜੋਆਣਾ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ ਵਿਚ ਬੰਦ ਹੈ। -PTC News-
amit-shah punjabi-news latest-punjabi-news balwant-singh-rajoana-death-sentence
Advertisment

Stay updated with the latest news headlines.

Follow us:
Advertisment