Wed, Apr 17, 2024
Whatsapp

ਗ੍ਰਹਿ ਮੰਤਰੀ ਅਮਿਤ ਸਾਹ ਸਮੇਤ ਇਨ੍ਹਾਂ ਨੇਤਾਵਾਂ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ

Written by  Jashan A -- June 23rd 2019 12:38 PM
ਗ੍ਰਹਿ ਮੰਤਰੀ ਅਮਿਤ ਸਾਹ ਸਮੇਤ ਇਨ੍ਹਾਂ ਨੇਤਾਵਾਂ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ

ਗ੍ਰਹਿ ਮੰਤਰੀ ਅਮਿਤ ਸਾਹ ਸਮੇਤ ਇਨ੍ਹਾਂ ਨੇਤਾਵਾਂ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ

ਗ੍ਰਹਿ ਮੰਤਰੀ ਅਮਿਤ ਸਾਹ ਸਮੇਤ ਇਨ੍ਹਾਂ ਨੇਤਾਵਾਂ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ,ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਅਧਿਕਾਰੀ ਜੇ. ਪੀ. ਨੱਢਾ ਨੇ ਭਾਰਤੀ ਜਨ ਸੰਘ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਅੱਜ ਬਰਸੀ ਮੌਕੇ ਦਿੱਲੀ ਸਥਿਤ ਭਾਜਪਾ ਦਫਤਰ 'ਚ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪਿਊਸ਼ ਗੋਇਲ ਅਤੇ ਭਾਜਪਾ ਦੇ ਸੀਨੀਅਰ ਨੇਤਾ ਵੀ ਪਹੁੰਚੇ।

ਸ਼ਰਧਾਂਜਲੀ ਦੇਣ ਤੋਂ ਬਾਅਦ ਜੇ. ਪੀ. ਨੱਢਾ ਨੇ ਕਿਹਾ, ''ਪੂਰੇ ਦੇਸ਼ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਮੌਤ ਦੀ ਜਾਂਚ ਕਰਵਾਉਣ ਲਈ ਮੰਗ ਕੀਤੀ ਸੀ ਪਰ ਪੰਡਿਤ ਜਵਾਹਰ ਲਾਲ ਨਹਿਰੂ ਨੇ ਜਾਂਚ ਦੇ ਆਦੇਸ਼ ਨਹੀਂ ਦਿੱਤੇ। ਹੋਰ ਪੜ੍ਹੋ: ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੀਕਾਨੇਰ 'ਚ ਬੀ.ਐੱਸ.ਐੱਫ. ਹੈੱਡਕੁਆਰਟਰ 'ਚ ਕੀਤੀ ਸ਼ਸਤਰ ਪੂਜਾ ਜ਼ਿਕਰਯੋਗ ਹੈ ਕਿ 23 ਜੂਨ 1953 ਨੂੰ ਡਾਂ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਰਹੱਸਮਈ ਢੰਗ ਨਾਲ ਮੌਤ ਹੋ ਗਈ ਸੀ। ਉਸ ਦੀ ਮੌਤ ਇੱਕ ਰਹੱਸ ਹੈ, ਪੂਰਾ ਦੇਸ਼ ਉਨ੍ਹਾਂ ਨੂੰ ਅੱਜ ਸ਼ਰਧਾਂਜਲੀ ਦੇ ਰਿਹਾ ਹੈ। ਡਾਂ. ਮੁਖਰਜੀ ਜੰਮੂ ਕਸ਼ਮੀਰ ਨੂੰ ਭਾਰਤ ਦਾ ਪੂਰਾ ਅਤੇ ਅਟੁੱਟ ਅੰਗ ਬਣਾਉਣਾ ਚਾਹੁੰਦੇ ਸਨ। -PTC News

Top News view more...

Latest News view more...