Fri, Apr 26, 2024
Whatsapp

ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 ਨੂੰ ਲੋਕ ਸਭਾ 'ਚ ਪੇਸ਼ ਕਰਨ ਦਾ ਰੱਖਿਆ ਪ੍ਰਸਤਾਵ ,ਵੋਟਿੰਗ ਤੋਂ ਬਾਅਦ ਹੋਇਆ ਪੇਸ਼

Written by  Shanker Badra -- December 09th 2019 03:13 PM
ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 ਨੂੰ ਲੋਕ ਸਭਾ 'ਚ ਪੇਸ਼ ਕਰਨ ਦਾ ਰੱਖਿਆ ਪ੍ਰਸਤਾਵ ,ਵੋਟਿੰਗ ਤੋਂ ਬਾਅਦ ਹੋਇਆ ਪੇਸ਼

ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 ਨੂੰ ਲੋਕ ਸਭਾ 'ਚ ਪੇਸ਼ ਕਰਨ ਦਾ ਰੱਖਿਆ ਪ੍ਰਸਤਾਵ ,ਵੋਟਿੰਗ ਤੋਂ ਬਾਅਦ ਹੋਇਆ ਪੇਸ਼

ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 ਨੂੰ ਲੋਕ ਸਭਾ 'ਚ ਪੇਸ਼ ਕਰਨ ਦਾ ਰੱਖਿਆ ਪ੍ਰਸਤਾਵ ,ਵੋਟਿੰਗ ਤੋਂ ਬਾਅਦ ਹੋਇਆ ਪੇਸ਼:ਨਵੀਂ ਦਿੱਲੀ : ਨਾਗਰਿਕਤਾ ਸੋਧ ਬਿੱਲ 2019 ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੋਕ ਸਭਾ 'ਚ ਪੇਸ਼ ਕਰਨ ਦਾ ਪ੍ਰਸਤਾਵ ਰੱਖਿਆ ਹੈ। ਜਿਸ ਤੋਂ ਬਾਅਦ ਲੋਕ ਸਭਾ 'ਚ ਇਸ ਨੂੰ ਪੇਸ਼ ਕੀਤੇ ਜਾਣ ਨੂੰ ਲੈ ਕੇ ਵੋਟਿੰਗ ਕਰਾਈ ਗਈ ਹੈ।ਇਹ ਬਿਲ 2014 ਤੇ 2019 ਦੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਦਾ ਚੋਣ ਵਾਅਦਾ ਸੀ। [caption id="attachment_367754" align="aligncenter" width="300"]Amit Shah to table Citizenship Amendment Bill today in Lok Sabha ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 ਨੂੰ ਲੋਕ ਸਭਾ 'ਚ ਪੇਸ਼ ਕਰਨ ਦਾ ਰੱਖਿਆਪ੍ਰਸਤਾਵ ,ਵੋਟਿੰਗ ਤੋਂ ਬਾਅਦ ਹੋਇਆ ਪੇਸ਼[/caption] ਇਸ ਦੌਰਾਨ ਇਸ ਬਿੱਲ ਦੇ ਪੱਖ 293 ਮੈਂਬਰਾਂ ਨੇ ਵੋਟ ਕੀਤੀ ਹੈ। ਉੱਥੇ ਹੀ ਇਸ ਬਿੱਲ ਦੇ ਵਿਰੋਧ 'ਚ 82 ਵੋਟਾਂ ਪਈਆਂ ਹਨ। ਇਸ ਵੋਟਿੰਗ ਤੋਂ ਬਾਅਦ ਇਹ ਬਿੱਲ ਲੋਕ ਸਭਾ 'ਚ ਪੇਸ਼ ਹੋ ਗਿਆ ਹੈ। ਇਸ ਬਿਲ ਨੂੰ ਪੇਸ਼ ਕਰਦਿਆਂ ਹੀ ਸਦਨ ’ਚ ਕਾਂਗਰਸ ਪਾਰਟੀ ਦੇ ਆਗੂ ਅਧੀਰ ਰੰਜਨ ਚੌਧਰੀ ਤੇ ਅਮਿਤ ਸ਼ਾਹ ਵਿਚਾਲੇ ਬਹਿਸ ਹੋਈ। [caption id="attachment_367753" align="aligncenter" width="300"]Amit Shah to table Citizenship Amendment Bill today in Lok Sabha ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 ਨੂੰ ਲੋਕ ਸਭਾ 'ਚ ਪੇਸ਼ ਕਰਨ ਦਾ ਰੱਖਿਆਪ੍ਰਸਤਾਵ ,ਵੋਟਿੰਗ ਤੋਂ ਬਾਅਦ ਹੋਇਆ ਪੇਸ਼[/caption] ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 'ਤੇ ਬੋਲਦਿਆਂ ਕਿਹਾ ਕਿ ਇਸ ਬਿੱਲ ਦੀ ਲੋੜ ਕਿਉਂ ਪਈ ? ਉਨ੍ਹਾਂ ਕਿਹਾ ਕਿ ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਦੀ ਵੰਡ ਕੀਤੀ। ਜੇਕਰ ਕਾਂਗਰਸ ਅਜਿਹਾ ਨਾ ਕਰਦੀ ਤਾਂ ਇਸ ਬਿੱਲ ਦੀ ਲੋੜ ਨਹੀਂ ਪੈਂਦੀ ਸੀ। [caption id="attachment_367752" align="aligncenter" width="300"]Amit Shah to table Citizenship Amendment Bill today in Lok Sabha ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 ਨੂੰ ਲੋਕ ਸਭਾ 'ਚ ਪੇਸ਼ ਕਰਨ ਦਾ ਰੱਖਿਆਪ੍ਰਸਤਾਵ ,ਵੋਟਿੰਗ ਤੋਂ ਬਾਅਦ ਹੋਇਆ ਪੇਸ਼[/caption] ਦੱਸ ਦੇਈਏ ਕਿ ਅੱਜ ਸਦਨ ’ਚ ਪੇਸ਼ ਕੀਤੇ ਇਸ ਬਿਲ ਵਿੱਚ ਪਾਕਿਸਤਾਨ, ਬੰਗਲਾਦੇਸ਼ ਤੇ ਅਫ਼ਗ਼ਾਨਿਸਤਾਨ ’ਚ ਧਾਰਮਿਕ ਆਧਾਰ ’ਤੇ ਤਸ਼ੱਦਦ ਕਾਰਨ 31 ਦਸੰਬਰ 2014 ਤੱਕ ਭਾਰਤ ਆਏ ਹਿੰਦੂ, ਸਿੱਖ, ਬੋਧੀ, ਜੈਨ, ਪਾਰਸੀ ਤੇ ਈਸਾਈ ਫਿਰਕੇ ਦੇ ਲੋਕਾਂ ਨੂੰ ਨਾਜਾਇਜ਼ ਸ਼ਰਨਾਰਥੀ ਨਹੀਂ ਮੰਨਿਆ ਜਾਵੇਗਾ, ਸਗੋਂ ਉੇਨ੍ਹਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ। ਇਸ ਵਿੱਚ ਛੇ ਦਹਾਕੇ ਪੁਰਾਣੇ ਨਾਗਰਿਕਤਾ ਕਾਨੂੰਨ ਵਿੱਚ ਸੋਧ ਦੀ ਗੱਲ ਹੈ ਤੇ ਇਸ ਤੋਂ ਬਾਅਦ ਇਸ ’ਤੇ ਚਰਚਾ ਹੋਵੇਗੀ ਅਤੇ ਇਸ ਨੂੰ ਪਾਸ ਕਰਵਾਇਆ ਜਾਵੇਗਾ। -PTCNews


Top News view more...

Latest News view more...