ਅੱਜ ਚੰਡੀਗੜ੍ਹ ਆਉਣਗੇ ਅਮਿਤ ਸ਼ਾਹ, 500 ਕਰੋੜ ਦੇ ਪ੍ਰਾਜੈਕਟ ਦਾ ਕਰਨਗੇ ਉਦਘਾਟਨ
ਚੰਡੀਗੜ੍ਹ: ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit shah) ਅੱਜ ਸਵੇਰੇ ਚੰਡੀਗੜ੍ਹ ਦਾ ਦੌਰਾ ਕਰਨਗੇ। ਉਹ ਚੰਡੀਗੜ੍ਹ ਵਿੱਚ ਕਰੀਬ 500 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਸਵੇਰੇ 11 ਵਜੇ ਦੇ ਕਰੀਬ ਉਹ ਸੈਕਟਰ-17 ਵਿੱਚ ਨਵੇਂ ਬਣੇ ਅਰਬਨ ਪਾਰਕ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਉਹ ਸੈਕਟਰ-17 ਵਿੱਚ 274 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇੰਟੈਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦਾ ਉਦਘਾਟਨ ਕਰਨਗੇ।
ਕਿਹਾ ਜਾ ਰਿਹਾ ਹੈ ਕਿ ਅਮਿਤ ਸ਼ਾਹ ਸ਼ਹਿਰ ਦੀਆਂ ਕਈ ਥਾਵਾਂ 'ਤੇ ਇਸ ਪ੍ਰਾਜੈਕਟ ਦਾ ਵੈਚੂਅਲੀ ਉਦਘਾਟਨ ਵੀ ਕਰ ਸਕਦੇ ਹਨ। ਆਈ.ਸੀ.ਸੀ.ਸੀ ਤੋਂ ਇਲਾਵਾ ਅਮਿਤ ਸ਼ਾਹ ਵੱਲੋਂ 336 ਪੁਲਿਸ ਘਰਾਂ ਲਈ 70 ਕਰੋੜ ਰੁਪਏ ਦਾ ਪ੍ਰਾਜੈਕਟ, 60 ਕਰੋੜ ਰੁਪਏ ਦਾ ਚੰਡੀਗੜ੍ਹ ਹਾਊਸਿੰਗ ਬੋਰਡ ਦੀ ਇਮਾਰਤ, ਪਿੰਡਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ 17 ਕਰੋੜ ਰੁਪਏ ਦਾ ਪ੍ਰਾਜੈਕਟ, ਸੈਕਟਰ-50 ਵਿੱਚ ਕਾਮਰਸ ਕਾਲਜ ਦੇ 15 ਕਰੋੜ ਰੁਪਏ ਦੇ ਹੋਸਟਲ ਦੇ ਬਲਾਕ ਦਾ ਉਦਘਾਟਨ, ਉਦਘਾਟਨ 20 ਕਰੋੜ ਦੀ ਲਾਗਤ ਨਾਲ ਦੋ ਸਰਕਾਰੀ ਕਾਲਜ, ਸੈਕਟਰ 17 ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਰਬਨ ਪਾਰਕ ਦਾ ਉਦਘਾਟਨ, ਸੈਕਟਰ 40 ਵਿੱਚ 246 ਪੁਲਿਸ ਘਰਾਂ ਦੇ ਨੀਂਹ ਪੱਥਰ ਦਾ ਉਦਘਾਟਨ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ: Petrol-Diesel Price: ਅੱਜ ਫਿਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਆਪਣੇ ਸ਼ਹਿਰ 'ਚ Rate
ਗ੍ਰਹਿ ਮੰਤਰੀ ਦੇ ਦੌਰੇ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਚੰਡੀਗੜ੍ਹ ਪੁਲਿਸ ਦੇ 1400 ਜਵਾਨਾਂ ਦੀ ਤਾਇਨਾਤੀ ਦੇ ਨਾਲ-ਨਾਲ ਅਰਧ ਸੈਨਿਕ ਬਲ ਵੀ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਆਪਰੇਸ਼ਨ ਸੈੱਲ, ਕ੍ਰਾਈਮ ਬ੍ਰਾਂਚ, ਜ਼ਿਲਾ ਅਪਰਾਧ ਸ਼ਾਖਾ ਸਮੇਤ 16 ਥਾਣਿਆਂ ਦੀ ਪੁਲਸ ਵੀ ਸੁਰੱਖਿਆ ਪ੍ਰਬੰਧਾਂ 'ਚ ਤਿਆਰ ਰਹੇਗੀ।
ਡੀਐਸਪੀ ਰਾਮਗੋਪਾਲ ਨੇ ਦੱਸਿਆ ਕਿ ਸੀਆਰਪੀਐਫ, ਆਈਟੀਬੀਪੀ ਅਤੇ ਹੋਰ ਬਲ ਵੀ ਸੁਰੱਖਿਆ ਵਿੱਚ ਲੱਗੇ ਹੋਏ ਹਨ। ਇਸ ਪੂਰੇ ਸਿਸਟਮ ਦੀ ਨਿਗਰਾਨੀ ਖੁਦ ਆਈਜੀ ਦੇ ਹੱਥਾਂ ਵਿੱਚ ਹੋਵੇਗੀ।
-PTC News