Sat, Apr 20, 2024
Whatsapp

ਚੰਡੀਗੜ੍ਹ ਦੇ ਦੌਰੇ 'ਤੇ ਅਮਿਤ ਸ਼ਾਹ, ਕਿਹਾ- ਪ੍ਰਧਾਨ ਮੰਤਰੀ ਦੀ ਅਗਵਾਈ 'ਚ ਹੋਇਆ ਦੇਸ਼ ਦਾ ਵਿਕਾਸ

Written by  Riya Bawa -- March 27th 2022 01:21 PM
ਚੰਡੀਗੜ੍ਹ ਦੇ ਦੌਰੇ 'ਤੇ ਅਮਿਤ ਸ਼ਾਹ, ਕਿਹਾ- ਪ੍ਰਧਾਨ ਮੰਤਰੀ ਦੀ ਅਗਵਾਈ 'ਚ ਹੋਇਆ ਦੇਸ਼ ਦਾ ਵਿਕਾਸ

ਚੰਡੀਗੜ੍ਹ ਦੇ ਦੌਰੇ 'ਤੇ ਅਮਿਤ ਸ਼ਾਹ, ਕਿਹਾ- ਪ੍ਰਧਾਨ ਮੰਤਰੀ ਦੀ ਅਗਵਾਈ 'ਚ ਹੋਇਆ ਦੇਸ਼ ਦਾ ਵਿਕਾਸ

ਚੰਡੀਗੜ੍ਹ: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਪਹੁੰਚੇ ਹਨ ਤੇ ਇਸ ਦੌਰਾਨ ਉਨ੍ਹਾਂ ਵਲੋਂ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਹੁਣ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਉਦਘਾਟਨ ਵੀ ਕੀਤਾ। ਇਸ ਤੋਂ ਬਾਅਦ ਅਰਬਨ ਪਾਰਕ, ​​ਸੈਕਟਰ 17 ਵਿਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।  ਅਮਿਤ ਸ਼ਾਹ ਨੇ ਕਿਹਾ -ਪ੍ਰਧਾਨ ਮੰਤਰੀ ਦੀ ਅਗਵਾਈ 'ਚ ਹੋਇਆ ਦੇਸ਼ ਦਾ ਵਿਕਾਸ ਕਈ ਪ੍ਰੋਜੈਕਟਾਂ ਦੇ ਉਦਘਾਟਨ ਦੇ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਕਾਫੀ ਸਮੇਂ ਬਾਅਦ ਮੈਂ ਸੀਟੀ ਬਿਊਟੀ ਫੂਲ 'ਚ ਆਇਆ ਹਾਂ। ਇੱਥੇ ਆ ਕੇ ਕਾਫ਼ੀ ਚੰਗਾ ਲੱਗਿਆ। ਉਨ੍ਹਾਂ ਨਗਰ ਨਿਗਮ ਵਿੱਚ ਇੱਕ ਵਾਰ ਫਿਰ ਭਾਜਪਾ ਨੂੰ ਜਿਤਾਉਣ ਲਈ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਸ਼ੁਰੂ ਕੀਤੇ ਗਏ ਇਨ੍ਹਾਂ ਨਵੇਂ ਪ੍ਰਾਜੈਕਟਾਂ ਵਿੱਚ ਕਈ ਜਨਤਕ ਸਹੂਲਤਾਂ ਸ਼ਾਮਲ ਕੀਤੀਆਂ ਗਈਆਂ ਹਨ।  ਅਮਿਤ ਸ਼ਾਹ ਨੇ ਕਿਹਾ -ਪ੍ਰਧਾਨ ਮੰਤਰੀ ਦੀ ਅਗਵਾਈ 'ਚ ਹੋਇਆ ਦੇਸ਼ ਦਾ ਵਿਕਾਸ ਇਹ ਵੀ ਪੜ੍ਹੋ: Petrol-Diesel Price: ਅੱਜ ਫਿਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਆਪਣੇ ਸ਼ਹਿਰ 'ਚ Rate ਗੁਜਰਾਤ ਵਿੱਚ ਵੀ ਜਦੋਂ ਬੱਚੇ ਛੋਟੇ ਹੁੰਦੇ ਸਨ ਤਾਂ ਉਨ੍ਹਾਂ ਨੂੰ ਕਿਹਾ ਜਾਂਦਾ ਸੀ ਕਿ ਚੰਡੀਗੜ੍ਹ ਦੇਖਣ ਯੋਗ ਸ਼ਹਿਰ ਹੈ। ਅਮਿਤ ਸ਼ਾਹ ਨੇ ਕਿਹਾ ਕਿ ਸਮੇਂ ਦੇ ਨਾਲ ਸ਼ਹਿਰ ਦੀ ਜ਼ਰੂਰਤ ਵੀ ਬਦਲਦੀ ਹੈ। ਜੋ ਸਮੇਂ ਦੇ ਨਾਲ ਨਹੀਂ ਬਦਲਦੇ, ਉਹ ਆਪਣੇ ਆਪ ਨੂੰ ਢੁਕਵਾਂ ਨਹੀਂ ਰੱਖ ਸਕਦੇ। ਗ੍ਰਹਿ ਮੰਤਰੀ ਨੇ ਕਿਹਾ ਕਿ ਸਮਾਰਟ ਸਿਟੀ ਦਾ ਸੰਕਲਪ ਪ੍ਰਧਾਨ ਮੰਤਰੀ ਨੇ ਦੇਸ਼ ਭਰ ਵਿੱਚ ਰੱਖਿਆ ਸੀ ਤੇ ਗ੍ਰਹਿ ਮੰਤਰੀ ਨੇ ਕਿਹਾ ਕਿ ਉਹ ਅੰਮ੍ਰਿਤ ਯੋਜਨਾ ਲੈ ਕੇ ਆਏ ਹਨ। ਸ਼ਹਿਰੀ ਵਿਕਾਸ ਵਿੱਚ ਦੇਸ਼ ਭਰ ਵਿੱਚ ਇਕਸਾਰ ਵਿਕਾਸ ਨਜ਼ਰ ਆ ਰਿਹਾ ਹੈ। ਗ੍ਰਹਿ ਮੰਤਰੀ ਨੇ ਦੱਸਿਆ ਕਿ ਪੁਲਿਸ ਰਿਹਾਇਸ਼ ਦਾ ਉਦਘਾਟਨ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਅਮਿਤ ਸ਼ਾਹ ਨੇ ਕਿਹਾ ਕਿ ਚੰਡੀਗੜ੍ਹ ਦੇਸ਼ ਦਾ ਸਭ ਤੋਂ ਆਧੁਨਿਕ ਅਤੇ ਅਨੁਸ਼ਾਸਿਤ ਸ਼ਹਿਰ ਬਣ ਕੇ ਉਭਰੇਗਾ। ਚੰਡੀਗੜ੍ਹ ਦੇ ਦੌਰੇ 'ਤੇ ਅਮਿਤ ਸ਼ਾਹ ਉਨ੍ਹਾਂ ਕਿਹਾ ਕਿ ਏਕੀਕ੍ਰਿਤ ਕੰਟਰੋਲ ਅਤੇ ਕਮਾਂਡ ਸੈਂਟਰ ਵਿੱਚ ਕਈ ਨਾਗਰਿਕ ਸਹੂਲਤਾਂ ਦਾ ਕੰਮ ਹੋਵੇਗਾ। ਇਸ ਕੇਂਦਰ ਤੋਂ ਕੈਮਰਿਆਂ ਰਾਹੀਂ ਸੁਰੱਖਿਆ ਨੂੰ ਹੋਰ ਮਜ਼ਬੂਤ ​​ਕੀਤਾ ਜਾਵੇਗਾ। ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਵੀ ਘੱਟ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹਿਰ ਦੇ ਪ੍ਰਸ਼ਾਸਕ ਬੀ.ਐੱਲ. ਪੁਰੋਹਿਤ ਨੂੰ ਪ੍ਰਾਰਥਨਾ ਕਰਦਿਆਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਵੀ ਇਹ ਕੇਂਦਰ ਦਿਖਾਇਆ ਜਾਵੇ। ਨੌਜਵਾਨ ਪੀੜ੍ਹੀ ਨੂੰ ਇਸ ਤੋਂ ਬਹੁਤ ਕੁਝ ਸਿੱਖਣ ਨੂੰ ਮਿਲੇਗਾ।  ਅਮਿਤ ਸ਼ਾਹ ਨੇ ਕਿਹਾ -ਪ੍ਰਧਾਨ ਮੰਤਰੀ ਦੀ ਅਗਵਾਈ 'ਚ ਹੋਇਆ ਦੇਸ਼ ਦਾ ਵਿਕਾਸ ਗ੍ਰਹਿ ਮੰਤਰੀ ਨੇ ਕਿਹਾ ਕਿ ਮੋਦੀ ਜੀ ਦੀ ਅਗਵਾਈ ਵਿੱਚ ਸਵਦੇਸ਼ੀ ਟੀਕਾਕਰਨ ਦਾ ਕੰਮ ਤੇਜ਼ੀ ਨਾਲ ਹੋਇਆ। ਉਨ੍ਹਾਂ ਨੇ ਦੇਸ਼ ਵੀ ਕੋਵਿਨ ਐਪ ਦੀ ਸ਼ਲਾਘਾ ਕੀਤੀ ਤੇ ਕਿਹਾ ਟੈਕਨਾਲੋਜੀ ਦੀ ਮਦਦ ਨਾਲ ਟੀਕਾਕਰਨ ਦੇ ਕੰਮ ਵਿਚ ਮੋਦੀ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਨਿਰਪੱਖਤਾ ਨਾਲ ਕੰਮ ਕੀਤਾ। ਭਾਰਤ ਵਿਚ ਜਿਸ ਤਰ੍ਹਾਂ ਟੀਕਾਕਰਨ ਦਾ ਕੰਮ ਹੋ ਰਿਹਾ ਹੈ, ਉਸ ਨੂੰ ਦੇਖ ਕੇ ਵੱਡੇ ਵਿਕਸਤ ਦੇਸ਼ ਵੀ ਹੈਰਾਨ ਰਹਿ ਗਏ। ਭਾਰਤ ਵਿੱਚ ਤੀਜੀ ਲਹਿਰ ਕਦੋਂ ਆ ਗਈ, ਕਿਸੇ ਨੂੰ ਪਤਾ ਵੀ ਨਹੀਂ ਲੱਗਿਆ। ਕੋਰੋਨਾ ਪ੍ਰਬੰਧਨ ਨੂੰ ਲੈ ਕੇ 22 ਤੋਂ 23 ਵਾਰ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ। ਅਚਾਨਕ ਕੋਰੋਨਾ ਲੌਕਡਾਊਨ ਕਾਰਨ ਕਈ ਲੋਕਾਂ ਨੂੰ ਪੇਟ ਭਰਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ। ਲੱਖਾਂ ਲੋਕ ਚਿੰਤਾ ਵਿੱਚ ਸਨ ਕਿ ਦੇਸ਼ ਵਿੱਚ ਕੀ ਖਾਣਾ ਹੈ। ਮੋਦੀ ਜੀ ਨੇ ਤਕਨਾਲੋਜੀ ਰਾਹੀਂ 2 ਸਾਲ ਤੱਕ ਅਨਾਜ ਵੰਡਿਆ।  ਅਮਿਤ ਸ਼ਾਹ ਨੇ ਕਿਹਾ -ਪ੍ਰਧਾਨ ਮੰਤਰੀ ਦੀ ਅਗਵਾਈ 'ਚ ਹੋਇਆ ਦੇਸ਼ ਦਾ ਵਿਕਾਸ ਅਮਿਤ ਸ਼ਾਹ ਦੀ ਸ਼ਾਹੀ ਦਾਅਵਤ ਪੰਜਾਬ ਰਾਜ ਭਵਨ ਵਿੱਚ ਰੱਖਿਆ ਗਿਆ ਹੈ। ਕੇਂਦਰ ਦੇ ਕਈ ਹੋਰ ਵੱਡੇ ਮੰਤਰੀ ਅਤੇ ਭਾਜਪਾ ਆਗੂ ਵੀ ਉਨ੍ਹਾਂ ਦੇ ਨਾਲ ਜਾ ਸਕਦੇ ਹਨ। ਅਮਿਤ ਸ਼ਾਹ ਦਾ ਦੌਰਾ ਪਹਿਲਾਂ 25 ਮਾਰਚ ਨੂੰ ਹੋਣਾ ਸੀ ਪਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਕਾਰਨ ਤਰੀਕ ਟਾਲ ਦਿੱਤੀ ਗਈ ਸੀ। -PTC News


Top News view more...

Latest News view more...