Mon, May 25, 2026
Whatsapp

ਅਮਿਤ ਸ਼ਾਹ ਦਾ ਚੰਡੀਗੜ੍ਹ ਦੌਰਾ: ਕਾਲੇ ਝੰਡੇ ਵਿਖਾ ਰਹੇ ਕਾਂਗਰਸੀਆਂ ਨੂੰ ਲਿਆ ਹਿਰਾਸਤ 'ਚ

Reported by:  PTC News Desk  Edited by:  Riya Bawa -- March 27th 2022 01:57 PM
ਅਮਿਤ ਸ਼ਾਹ ਦਾ ਚੰਡੀਗੜ੍ਹ ਦੌਰਾ: ਕਾਲੇ ਝੰਡੇ ਵਿਖਾ ਰਹੇ ਕਾਂਗਰਸੀਆਂ ਨੂੰ ਲਿਆ ਹਿਰਾਸਤ 'ਚ

ਅਮਿਤ ਸ਼ਾਹ ਦਾ ਚੰਡੀਗੜ੍ਹ ਦੌਰਾ: ਕਾਲੇ ਝੰਡੇ ਵਿਖਾ ਰਹੇ ਕਾਂਗਰਸੀਆਂ ਨੂੰ ਲਿਆ ਹਿਰਾਸਤ 'ਚ

ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਮਦ 'ਤੇ ਕਾਲੇ ਝੰਡੇ ਦਿਖਾ ਕੇ ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸ ਦੇ ਵਰਕਰਾਂ ਨੂੰ ਪੁਲਿਸ ਨੇ ਸੈਕਟਰ 37 'ਚ ਹਿਰਾਸਤ 'ਚ ਲੈ ਲਿਆ ਹੈ। ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ 'ਚ ਕਈ ਯੋਜਨਾਵਾਂ ਦੀ ਸ਼ੁਰੂਆਤ ਕਰਨ ਲਈ ਚੰਡੀਗੜ੍ਹ ਪੁੱਜੇ ਸਨ। ਇਸ ਤੋਂ ਬਾਅਦ ਯੂਥ ਕਾਂਗਰਸ ਵਰਕਰਾਂ ਨੇ ਸ਼ਾਹ ਦੀ ਆਮਦ 'ਤੇ ਕਾਲੇ ਝੰਡੇ ਦਿਖਾ ਕੇ ਵਿਰੋਧ ਜਤਾਇਆ। ਯੂਥ ਕਾਂਗਰਸ ਚੰਡੀਗੜ੍ਹ ਵੱਲੋਂ ਵੱਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਕਾਂਗਰਸ ਦੇ ਵਰਕਰਾਂ ਨੇ ਦਿਖਾਏ ਕਾਲੇ ਝੰਡੇ, ਪੁਲਿਸ ਨੇ ਲਿਆ ਹਿਰਾਸਤ 'ਚ ਇਸ ਮੌਕੇ ਮੀਤ ਪ੍ਰਧਾਨ ਦੀਪਕ ਲੁਬਾਣਾ ਨੇ ਕਿਹਾ ਕਿ ਦੇਸ਼ ਦਾ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ। ਦੂਜੇ ਪਾਸੇ ਸਰਕਾਰ ਨੇ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਇੰਨੀਆਂ ਵਧਾ ਦਿੱਤੀਆਂ ਹਨ ਕਿ ਆਮ ਆਦਮੀ ਨੂੰ ਖਾਣ-ਪੀਣ ਦੀਆਂ ਵਸਤੂਆਂ ਖਰੀਦਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਹਿੰਗਾਈ ਨੇ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ ਅਤੇ ਮੌਜੂਦਾ ਭਾਜਪਾ ਸਰਕਾਰ ਨੇ ਇਸ ਸਿਲਸਿਲੇ ਵਿੱਚ ਕੋਈ ਠੋਸ ਕਦਮ ਨਾ ਚੁੱਕ ਕੇ ਆਪਣੀ ਨਾਕਾਮੀ ਦਾ ਸਬੂਤ ਦਿੱਤਾ ਹੈ। ਯੂਥ ਕਾਂਗਰਸ ਦੇ ਵਰਕਰਾਂ ਨੇ ਦਿਖਾਏ ਕਾਲੇ ਝੰਡੇ, ਪੁਲਿਸ ਨੇ ਲਿਆ ਹਿਰਾਸਤ 'ਚ ਇਹ ਵੀ ਪੜ੍ਹੋ : Corona Pandemic: ਦੋ ਸਾਲ ਬਾਅਦ ਭਾਰਤ 'ਚ ਅੱਜ ਤੋਂ ਮੁੜ ਸ਼ੁਰੂ ਹੋਈਆਂ ਅੰਤਰਰਾਸ਼ਟਰੀ ਉਡਾਣਾਂ ਜਨਰਲ ਸਕੱਤਰ ਸੁਖਦੇਵ ਸਿੰਘ ਅਤੇ ਵਿਨਾਇਕ ਬੰਗੀਆ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਔਰਤਾਂ ਦੀ ਸੁਰੱਖਿਆ ਦੇ ਮੁੱਦੇ 'ਤੇ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ, ਅੱਜ ਹਾਲਾਤ ਅਜਿਹੇ ਬਣ ਗਏ ਹਨ ਕਿ ਹਰ ਰੋਜ਼ ਔਰਤਾਂ ਨਾਲ ਜਬਰ-ਜ਼ਨਾਹ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਪਰ ਜਨਰਲ ਸਕੱਤਰ ਕਵਲਪ੍ਰੀਤ ਸਿੰਘ, ਸਕੱਤਰ ਨਿਤਿਨ ਕਵਲ, ਯੂਥ ਆਗੂ ਨਰਿੰਦਰ ਗਾਂਧੀ, ਵਾਰਡ ਪ੍ਰਧਾਨ ਵਿਕਾਸ ਖੰਨਾ, ਜਸਪ੍ਰੀਤ ਸਿੰਘ ਆਦਿ ਨੌਜਵਾਨ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਅਮਿਤ ਸ਼ਾਹ ਦਾ ਚੰਡੀਗੜ੍ਹ ਦੌਰਾ: ਯੂਥ ਕਾਂਗਰਸ ਦੇ ਵਰਕਰਾਂ ਨੇ ਦਿਖਾਏ ਕਾਲੇ ਝੰਡੇ, ਪੁਲਿਸ ਨੇ ਲਿਆ ਹਿਰਾਸਤ 'ਚ ਦੱਸਣਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਪਹੁੰਚੇ ਹਨ ਤੇ ਇਸ ਦੌਰਾਨ ਉਨ੍ਹਾਂ ਵਲੋਂ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਹੁਣ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਉਦਘਾਟਨ ਵੀ ਕੀਤਾ। ਇਸ ਤੋਂ ਬਾਅਦ ਅਰਬਨ ਪਾਰਕ, ​​ਸੈਕਟਰ 17 ਵਿਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।  ਅਮਿਤ ਸ਼ਾਹ ਨੇ ਕਿਹਾ -ਪ੍ਰਧਾਨ ਮੰਤਰੀ ਦੀ ਅਗਵਾਈ 'ਚ ਹੋਇਆ ਦੇਸ਼ ਦਾ ਵਿਕਾਸ -PTC News


Electrical Saftey authority

Top News view more...

Latest News view more...

PTC NETWORK
PTC NETWORK