ਮੁੱਖ ਖਬਰਾਂ

ਅਮਿਤਾਭ ਬੱਚਨ ਤੋਂ ਬਾਅਦ ਹੁਣ ਅਭਿਸ਼ੇਕ ਬੱਚਨ ਵੀ ਕੋਰੋਨਾ ਪਾਜ਼ੀਟਿਵ,ਹਸਪਤਾਲ ‘ਚ ਦਾਖਲ

By PTC NEWS -- July 12, 2020 12:07 am -- Updated:Feb 15, 2021

ਅਮਿਤਾਭ ਬੱਚਨ ਤੋਂ ਬਾਅਦ ਹੁਣ ਅਭਿਸ਼ੇਕ ਬੱਚਨ ਵੀ ਕੋਰੋਨਾ ਪਾਜ਼ੀਟਿਵ,ਹਸਪਤਾਲ ‘ਚ ਦਾਖਲ:ਮੁੰਬਈ : ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਅਮਿਤਾਭ ਬੱਚਨ ਅਤੇ ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬੱਚਨ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਅਮਿਤਾਭ ਬੱਚਨ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਅਭਿਸ਼ੇਕ ਬੱਚਨ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਅਮਿਤਾਭ ਬੱਚਨ ਅਤੇ ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬੱਚਨ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾਂਦਾ ਹੈ ਕਿ ਬਾਕੀ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਨੈਗਟਿਵ ਆਈ ਹੈ।

ਅਮਿਤਾਭ ਬੱਚਨ ਤੋਂ ਬਾਅਦ ਹੁਣ ਅਭਿਸ਼ੇਕ ਬੱਚਨ ਵੀ ਕੋਰੋਨਾ ਪਾਜ਼ੀਟਿਵ,ਹਸਪਤਾਲ 'ਚ ਦਾਖਲ

ਇਸ ਤੋਂ ਕੁੱਝ ਸਮਾਂ ਪਹਿਲਾਂ ਅਮਿਤਾਬ ਬੱਚਨ ਨੇ ਖੁਦ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਸੀ। ਉਨ੍ਹਾਂ ਟਵੀਟ ਕੀਤਾ ਕਿ ‘ਮੈਂ ਮੇਰੀ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਮੈਂ ਹਸਪਤਾਲ ਭਰਤੀ ਹੋ ਗਿਆ ਹਾਂ। ਇਸ ਤੋਂ ਇਲਾਵਾ ਪਰਿਵਾਰਕ ਮੈਂਬਰ ਤੇ ਹੋਰ ਸਟਾਫ ਦੇ ਟੈਸਟ ਲਏ ਜਾ ਰਹੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਪਿਛਲੇ 10 ਦਿਨਾਂ ਦੌਰਾਨ ਜਿਹੜੇ ਵੀ ਲੋਕ ਮੇਰੇ ਸੰਪਰਕ ‘ਚ ਜਾਂ ਮੇਰੇ ਨੇੜੇ ਰਹੇ ਹਨ, ਉਨ੍ਹਾਂ ਨੂੰ ਬੇਨਤੀ ਹੈ ਕਿ ਉਹ ਵੀ ਆਪਣਾ ਕੋਰੋਨਾ ਟੈਸਟ ਕਰਵਾਉਣ। ਇਸ ਦੇ ਇਲਾਵਾ ਬਾਲੀਵੁੱਡ ਅਦਾਕਾਰਾ ਰੇਖਾ ਦੇ ਬੰਗਲੇ ਤੱਕ ਵੀ ਮਹਾਂਮਾਰੀ ਪਹੁੰਚ ਗਈ ਹੈ। ਰੇਖਾ ਦੇ ਮੁੰਬਈ ਸਥਿਤ ਬੰਗਲੇ ਨੂੰ ਬੀਐੱਮਸੀ ਨੇ ਸੀਲ ਕਰ ਦਿੱਤਾ ਹੈ। ਰੇਖਾ ਦੇ ਬੰਗਲੇ ਦਾ ਸੁਰੱਖਿਆ ਗਾਰਡ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।
-PTCNews

  • Share