ਬਾਲੀਵੁੱਡ ਮਹਾਨਾਇਕ ਅਮਿਤਾਭ ਬੱਚਨ ਨੂੰ “ਦਾਦਾ ਸਾਹਿਬ ਫਾਲਕੇ ਐਵਾਰਡ” ਨਾਲ ਕੀਤਾ ਸਨਮਾਨਿਤ

Amitabh Bachchan receives Dadasaheb Phalke Award from President Ram Nath Kovind

ਬਾਲੀਵੁੱਡ ਮਹਾਨਾਇਕ ਅਮਿਤਾਭ ਬੱਚਨ ਨੂੰ “ਦਾਦਾ ਸਾਹਿਬ ਫਾਲਕੇ ਐਵਾਰਡ” ਨਾਲ ਕੀਤਾ ਸਨਮਾਨਿਤ,ਨਵੀਂ ਦਿੱਲੀ: ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੂੰ ਅੱਜ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਦਿੱਲੀ ਦੇ ਰਾਸ਼ਟਰਪਤੀ ਭਵਨ ‘ਚ ਆਯੋਜਿਤ ਕੀਤੇ ਗਏ ਇੱਕ ਸਮਾਰੋਹ ‘ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਹਨਾਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਆ। ਉਹਨਾਂ ਨੂੰ ਇਹ ਸਨਮਾਨ ਬਾਲੀਵੁਡ ਜਗਤ ‘ਚ ਆਪਣਾ ਅਹਿਮ ਯੋਗਦਾਨ ਦੇਣ ਲਈ ਮਿਲਿਆ ਹੈ।

ਤੁਹਾਨੂੰ ਦੱਸ ਦੇਈਏ ਕਿ 66ਵਾਂ ਕੌਮੀ ਫਿਲਮ ਪੁਰਸਕਾਰ ਸਮਾਰੋਹ 23 ਦਸੰਬਰ ਨੂੰ ਵਿਗਿਆਨ ਭਵਨ ਵਿਖੇ ਆਯੋਜਿਤ ਕੀਤਾ ਗਿਆ ਸੀ, ਬੁਖਾਰ ਕਾਰਨ ਅਮਿਤਾਭ ਬੱਚਨ ਇਸ ਸਮਾਰੋਹ ‘ਚ ਹਿੱਸਾ ਨਹੀਂ ਲੈ ਸਕੇ ਤੇ ਅੱਜ ਉਹਨਾਂ ਨੂੰ ਇਸ ਐਵਾਰਡ ਨਾਲ ਨਵਾਜਿਆ ਗਿਆ ਹੈ।

-PTC News