ਹਲਕਾ ਅਮਲੋਹ ‘ਚ ਕਾਂਗਰਸ ਤੇ “ਆਪ” ਨੂੰ ਛੱਡ 32 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਫੜ੍ਹਿਆ ਪੱਲ੍ਹਾ

sad
ਹਲਕਾ ਅਮਲੋਹ 'ਚ ਕਾਂਗਰਸ ਤੇ "ਆਪ" ਨੂੰ ਛੱਡ 32 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਫੜ੍ਹਿਆ ਪੱਲ੍ਹਾ

ਹਲਕਾ ਅਮਲੋਹ ‘ਚ ਕਾਂਗਰਸ ਤੇ “ਆਪ” ਨੂੰ ਛੱਡ 32 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਫੜ੍ਹਿਆ ਪੱਲ੍ਹਾ,ਅਮਲੋਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਦੌਰਾਨ ਅੱਜ ਹਲਕਾ ਅਮਲੋਹ ਸ਼ਹਿਰ ‘ਚ ਕਾਂਗਰਸ ਤੇ ਆਪ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ‘ਚ ਵਾਰਡ ਨੰਬਰ 9 ਅਮਲੋਹ ਤੋਂ 32 ਵਿਅਕਤੀ ਪਰਿਵਾਰਾਂ ਸਮੇਤ ਕਾਗਰਸ ਤੇ ਆਪ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।

sad
ਹਲਕਾ ਅਮਲੋਹ ‘ਚ ਕਾਂਗਰਸ ਤੇ “ਆਪ” ਨੂੰ ਛੱਡ 32 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਫੜ੍ਹਿਆ ਪੱਲ੍ਹਾ

ਹੋਰ ਪੜ੍ਹੋ:ਕਾਂਗਰਸ ਨੂੰ ਬਠਿੰਡਾ ‘ਚ ਲੱਗਿਆ ਵੱਡਾ ਝਟਕਾ, ਮਨਪ੍ਰੀਤ ਬਾਦਲ ਦੇ ਕਰੀਬੀ ਸੁਖਦੇਵ ਸਿੰਘ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

ਇਸ ਮੌਕੇ ਰਾਜੂ ਖੰਨਾ ਵੱਲੋਂ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਪਰਿਵਾਰਾਂ ਭਰਵਾਂ ਸਵਾਗਤ ਕਰਦੇ ਹੋਏ ਪਾਰਟੀ ‘ਚ ਮਾਣ ਸਨਮਾਨ ਦਾ ਭਰੋਸਾ ਦਿੱਤਾ। ਅਕਾਲੀ ਦਲ ‘ਚ ਸਾਮਲ ਹੋਣ ਨਾਲ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ ਵੱਡਾ ਬਲ ਮਿਲਿਆ।

ਜ਼ਿਕਰਯੋਗ ਹੈ ਕਿ ਪੰਜਾਬ ‘ਚ 19 ਮਈ ਨੂੰ ਵੋਟਾਂ ਪੈਣਗੀਆਂ ਤੇ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।ਪੰਜਾਬ ‘ਚ ਕੁੱਲ 2,03,74,375 ਵੋਟਰ ਹਨ।ਜਿਸ ‘ਚ 1,07,54,157 ਮਰਦ ਹਨ ਤੇ 96,19,711 ਔਰਤਾਂ ਹਨ।

ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਸਾਰੇ 90 ਵਿਧਾਨ ਸਭਾ ਹਲਕਿਆਂ ‘ਚ ਮੀਟਿੰਗਾਂ ਕਰੇਗਾ: ਭੂੰਦੜ

sad
ਹਲਕਾ ਅਮਲੋਹ ‘ਚ ਕਾਂਗਰਸ ਤੇ “ਆਪ” ਨੂੰ ਛੱਡ 32 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਫੜ੍ਹਿਆ ਪੱਲ੍ਹਾ

ਪੰਜਾਬ ‘ਚ 14,460 ਪੋਲਿੰਗ ਕੇਂਦਰ ਹਨ ਤੇ 23,213 ਪੋਲਿੰਗ ਬੂਥ ਹਨ। ਵੋਟਾਂ ਦੀ ਗਿਣਤੀ ਮਿਤੀ 23 ਮਈ, 2019 (ਵੀਰਵਾਰ) ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ।

-PTC News