ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ ਦੀ 55ਵੀਂ ਅਲੂਮਨੀ ਮੀਟ 27 ਫਰਵਰੀ ਨੂੰ

By  Joshi February 26th 2018 05:21 PM

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ ਦੀ 55ਵੀਂ ਅਲੂਮਨੀ ਮੀਟ 27 ਫਰਵਰੀ ਨੂੰ: ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਭ ਤੋਂ ਵੱਡੇ ਕਾਲਜ, ਖੇਤੀਬਾੜੀ ਕਾਲਜ ਦੀ 55ਵੀਂ ਸਲਾਨਾ ਅਲੂਮਨੀ ਮੀਟ 27 ਫਰਵਰੀ ਦਿਨ ਮੰਗਲਵਾਰ ਨੂੰ ਆਯੋਜਿਤ ਕੀਤੀ ਜਾ ਰਹੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਡੀਨ ਡਾ. ਐਸ ਐਸ ਕੁੱਕਲ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਭਾਰਤ ਮੁਲਕ ਅਤੇ ਦੇਸ਼ਾਂ-ਵਿਦੇਸ਼ਾਂ ਤੋਂ ਕਾਲਜ ਦੇ ਪੁਰਾਣੇ ਵਿਦਿਆਰਥੀ ਭਾਗ ਲੈ ਰਹੇ ਹਨ । ਉਹਨਾਂ ਦੱਸਿਆ ਕਿ ਇਸ ਮਿਲਣੀ ਦੌਰਾਨ ਪੁਰਾਣੇ ਅਤੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਲੋਕ-ਸਾਜ਼ਾਂ ਨਾਲ ਕੀਤਾ ਜਾਵੇਗਾ ਅਤੇ ਪੇਂਡੂ ਸੱਭਿਆਚਾਰ ਸੰਬੰਧੀ ਇਕ ਝਾਕੀ ਵੀ ਪੇਸ਼ ਕੀਤੀ ਜਾਵੇਗੀ । ਇਸ ਮਿਲਣੀ ਦੌਰਾਨ ਪਿਛਲੇ 55 ਵਰਿ•ਆਂ ਦੌਰਾਨ ਕਾਲਜ ਵੱਲੋਂ ਪਾਏ ਯੋਗਦਾਨ ਦੀ ਝਾਕੀ ਇੱਕ ਫੋਟੋ ਪ੍ਰਦਰਸ਼ਨੀ ਰਾਹੀਂ ਦਿਖਾਈ ਜਾਵੇਗੀ । ਰਸਮੀ ਤੌਰ ਤੇ ਉਦਘਾਟਨ ਪਾਲ ਆਡੀਟੋਰੀਅਮ ਵਿਖੇ ਹੋਵੇਗਾ । ਉਹਨਾਂ ਦੱਸਿਆ ਕਿ  ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਕਰਨਗੇ । ਇਸ ਮਿਲਣੀ ਦੌਰਾਨ ਪਿਛਲੇ ਵਰ•ੇ ਖੇਡਾਂ, ਵਿੱਦਿਅਕ, ਪ੍ਰਸ਼ਾਸ਼ਨਿਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਪੁਰਾਣੇ ਅਤੇ ਨਵੇਂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ । ਰਸਮੀ ਉਦਘਾਟਨ ਉਪਰੰਤ ਪੁਰਾਣੇ ਵਿਦਿਆਰਥੀਆਂ ਅਤੇ ਨਵੇਂ ਵਿਦਿਆਰਥੀਆਂ ਦੌਰਾਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ । ਇੱਕ ਸੱਭਿਆਚਾਰਕ ਰੰਗਾਰੰਗ ਪ੍ਰੋਗਰਾਮ ਵੀ ਆਯੋਜਿਤ ਕੀਤਾ ਜਾਵੇਗਾ । ਡਾ. ਕੁੱਕਲ ਨੇ ਕਾਲਜ ਦੇ ਸਾਰੇ ਪੁਰਾਣੇ ਵਿਦਿਆਰਥੀਆਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਲਈ ਖੁੱਲ•ਾ ਸੱਦਾ ਦਿੱਤਾ ਤਾਂ ਜੋ ਕਾਲਜ ਵਿੱਚ ਬਿਤਾਏ ਦਿਨਾਂ ਨੂੰ ਮੁੜ ਯਾਦ ਕੀਤਾ ਜਾ ਸਕੇ । ਅਲੂਮਨੀ ਐਸੋਸੀਏਸ਼ਨ ਦੇ ਸਕੱਤਰ ਡਾ. ਪ੍ਰਦੀਪ ਕੁਮਾਰ ਛੁਨੇਜਾ ਨੇ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਤੌਰ ਤੇ ਚੋਣਵੇਂ ਪੁਰਾਣੇ ਵਿਦਿਆਰਥੀਆਂ ਵੱਲੋਂ ਹਾਸ-ਰਸ ਕਵਿਤਾਵਾਂ ਵੀ ਪੇਸ਼ ਕੀਤੀਆਂ ਜਾਣਗੀਆਂ । —PTC News

Related Post