ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰ ਬਲਵਿੰਦਰ ਜੰਮੂ ਦੀ ਸੱਸ ਕੈਲਾਸ਼ਵੰਤੀ ਦੀ ਮੌਤ ’ਤੇ ਦੁੱਖ ਪ੍ਰਗਟ

By  Joshi June 8th 2017 09:34 PM

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਜੰਮੂ ਦੀ ਸੱਸ ਕੈਲਾਸ਼ਵੰਤੀ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 81 ਵਰਿਆਂ ਦੀ ਸ੍ਰੀਮਤੀ ਕੈਲਾਸ਼ਵੰਤੀ ਆਪਣੇ ਪਿੱਛੇ ਚਾਰ ਧੀਆਂ ਅਤੇ ਇੱਕ ਨੂੰਹ ਨੂੰ ਛੱਡ ਗਏ ਹਨ।

ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖਸ਼ਣ ਵਾਸਤੇ ਪਰਮਾਤਮਾ ਅੱਗੇ ਅਰਦਾਸ ਕੀਤੀ।

ਗੌਰਤਲਬ ਹੈ ਕਿ ਸਮਾਜਿਕ ਕਾਰਕੁੰਨ ਸ੍ਰੀਮਤੀ ਕੈਲਾਸ਼ਵੰਤੀ ਦਾ ਬੁੱਧਵਾਰ ਨੂੰ ਫਿਰੋਜ਼ਪੁਰ ਜ਼ਿਲੇ ਦੇ ਉਨਾਂ ਦੇ ਪਿੰਡ ਖਹਿਰੇ ਕੇ ਉਤਾੜ ਵਿਖੇ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ। ਉਹ ਜ਼ਿਲਾ ਪਰੀਸ਼ਦ ਦੇ ਮੈਂਬਰ ਅਤੇ ਦੋ ਵਾਰ ਪਿੰਡ ਦੇ ਸਰਪੰਚ ਰਹੇ।

—PTC News

Related Post