ਕੈਪਟਨ ਅਮਰਿੰਦਰ ਸਿੰਘ ਵੱਲੋਂ ਹੈਰੀਟੇਜ ਸਟਰੀਟ, ਅੰਮ੍ਰਿਤਸਰ ਵਿਖੇ ਐਲ.ਈ.ਡੀਜ਼ ’ਤੇ ਸ਼ਰਾਬ ਦੀ ਇਸ਼ਤਿਹਾਰਬਾਜ਼ੀ ਕਰਨ ਦੀ ਜਾਂਚ ਦੇ ਹੁਕਮ

By  Joshi June 10th 2017 12:35 PM -- Updated: June 10th 2017 12:46 PM

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ’ਤੇ ਹੈਰੀਟੇਜ ਸਟਰੀਟ ਵਿਖੇ ਸਥਾਪਤ ਐਲ.ਈ.ਡੀਜ਼ ’ਤੇ ਸ਼ਰਾਬ ਦੀ ਇਸ਼ਤਿਹਾਰਬਾਜ਼ੀ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਮੰਦਭਾਗੀਤੇ ਅਪਮਾਨਜਨਕ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ ਜਿਸ ਨੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਇਸ ਘਟਨਾ ਦੀ ਜਾਂਚ ਸੌਂਪੀ ਹੈ ਅਤੇ ਇਕ ਹਫਤੇ ਵਿੱਚ ਰਿਪੋਰਟ ਦੇਣ ਲਈ ਆਖਿਆ ਹੈ।

ਕੈਪਟਨ ਅਮਰਿੰਦਰ  ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਸੂਬੇ ਵਿੱਚ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਨਾਲ ਕਾਨੂੰਨ ਮੁਤਾਬਕ ਸਖਤੀ ਨਾਲ ਨਿਪਟਿਆ ਜਾਵੇਗਾ। ਉਨਾਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ।

—PTC News

Related Post