ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਖੇਤੀ ਵਿਗਿਆਨੀ ਡਾ. ਅਠਵਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

By  Joshi May 16th 2017 05:47 PM

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਸਿੱਧ ਖੇਤੀ ਵਿਗਿਆਨੀ ਡਾ. ਦਿਲਬਾਗ ਸਿੰਘ ਅਠਵਾਲ ਦੇ ਦੇਹਾਂਤ ’ਤੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ ਜੋ ਅਮਰੀਕਾ ਵਿੱਚ ਚੱਲ ਵਸੇ।

ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਆਲਮੀ ਹਰੀ ਕ੍ਰਾਂਤੀ ਦੇ ਪਿਤਾਮਾ ਡਾ. ਅਠਵਾਲ ਵੱਲੋਂ ਭਾਰਤ ਨੂੰ ਅਨਾਜ ਉਤਪਾਦਨ ਪੱਖੋਂ ਆਤਮ-ਨਿਰਭਰ ਬਣਾਉਣ ਵਿੱਚ ਨਿਭਾਈ ਅਹਿਮ ਭੂਮਿਕਾ ਨੂੰ ਚੇਤੇ ਕੀਤਾ। ਉਨਾਂ ਕਿਹਾ ਕਿ ਡਾ. ਅਠਵਾਲ ਵੱਲੋਂ ਨਾ ਸਿਰਫ ਭਾਰਤੀ ਖੇਤੀਬਾੜੀ ਸਗੋਂ ਕੌਮਾਂਤਰੀ ਪੱਧਰ ’ਤੇ ਖੇਤੀ ਖੋਜ ਦੇ ਖੇਤਰ ’ਚ ਪਾਈਆਂ ਨਿਵੇਕਲੀਆਂ ਪੈੜਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡਾ. ਅਠਵਾਲ ਵੱਲੋਂ ਪੰਜਾਬ ਵਿੱਚ ਹਰੀ ਕ੍ਰਾਂਤੀ ਲਈ ਪਾਇਆ ਵਿਲੱਖਣ ਯੋਗਦਾਨ ਉਭਰਦੇ ਖੇਤੀ ਵਿਗਿਆਨੀਆਂ ਨੂੰ ਖੇਤੀ ਖੋਜ ਤੇ ਵਿਕਾਸ ਦੇ ਖੇਤਰ ਵਿੱਚ ਮੁਹਾਰਤ ਹਾਸਲ ਕਰਨ ਲਈ ਸਦਾ ਪ੍ਰੇਰਦਾ ਰਹੇਗਾ।

ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

—PTC News

Related Post