ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਮਨਾਇਆ

By  Joshi September 24th 2017 04:10 PM -- Updated: September 24th 2017 07:59 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਕਥਾਵਾਚਕ ਨੇ ਲਿਆ।

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਮਨਾਇਆਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ ਤੋਂ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਆਖਿਆ ਕਿ ਅਜੋਕੇ ਪਦਾਰਥਵਾਦੀ ਯੁੱਗ ਵਿਚ ਅਜਿਹੀਆਂ ਮਹਾਨ ਸ਼ਖਸੀਅਤਾਂ ਦਾ ਜੀਵਨ ਅਤੇ ਵਿਚਾਰਧਾਰਾ ਸੁਚੱਜਾ ਮਾਰਗ ਦਰਸ਼ਨ ਕਰਦਾ ਹੈ, ਜਿਸਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਨ ਸ਼ਖਸੀਅਤਾਂ ਦੇ ਮਨਾਏ ਜਾਂਦੇ ਪਾਵਨ ਦਿਹਾੜਿਆਂ ਨੂੰ ਸੰਗਤਾਂ ਅਤੇ ਖਾਸਕਰ ਨੌਜੁਆਨੀ ਲਈ ਪ੍ਰੇਰਣਾਮਈ ਦੱਸਿਆ।

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਮਨਾਇਆਇਸ ਮੌਕੇ ਸ. ਸੁਲੱਖਣ ਸਿੰਘ ਭੰਗਾਲੀ ਤੇ ਸ. ਗੁਰਿੰਦਰ ਸਿੰਘ ਮੈਨੇਜਰ, ਸ. ਸੁਖਬੀਰ ਸਿੰਘ, ਸ. ਹਰਜਿੰਦਰ ਸਿੰਘ, ਸ. ਸੁਖਰਾਜ ਸਿੰਘ ਤੇ ਸ. ਲਖਵਿੰਦਰ ਸਿੰਘ ਐਡੀਸ਼ਨਲ ਮੈਨੇਜਰ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

—PTC News

Related Post