ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਮਨਾਇਆ

By  Joshi September 23rd 2018 03:00 PM

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਮਨਾਇਆ

ਅੰਮ੍ਰਿਤਸਰ 23 ਸਤੰਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਕਥਾਵਾਚਕ ਨੇ ਲਿਆ।

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ ਤੋਂ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਆਖਿਆ ਕਿ ਅਜੋਕੇ ਪਦਾਰਥਵਾਦੀ ਯੁੱਗ ਵਿਚ ਅਜਿਹੀਆਂ ਮਹਾਨ ਸ਼ਖਸੀਅਤਾਂ ਦਾ ਜੀਵਨ ਅਤੇ ਵਿਚਾਰਧਾਰਾ ਸੁਚੱਜਾ ਮਾਰਗ ਦਰਸ਼ਨ ਕਰਦਾ ਹੈ, ਜਿਸਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ।

- PTC News

Related Post