ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਉੱਤਰੀ ਭਾਰਤੀ ਅੰਤਰ ਯੂਨੀਵਰਸਿਟੀ ਹੈਂਡਬਾਲ ਟੂਰਨਾਮੈਂਟ ਆਰੰਭ

By  Joshi October 23rd 2017 11:57 AM

ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਉੱਤਰੀ ਭਾਰਤੀ ਅੰਤਰ ਯੂਨੀਵਰਸਿਟੀ ਹੈਂਡਬਾਲ ਟੂਰਨਾਮੈਂਟ ਆਰੰਭ ਹੋਇਆ। ਇਸ ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਟੂਰਨਾਮੈਂਟ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼, ਦਿੱਲੀ ਆਦਿ ਸੂਬਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਉੱਤਰੀ ਭਾਰਤੀ ਅੰਤਰ ਯੂਨੀਵਰਸਿਟੀ ਹੈਂਡਬਾਲ ਟੂਰਨਾਮੈਂਟ ਆਰੰਭਆਪਣੇ ਸਵਾਗਤੀ ਭਾਸ਼ਣ ਵਿੱਚ ਡਾ: ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੰਗੀ ਸਖਸ਼ੀਅਤ ਲਈ ਖੇਡਾਂ ਵਿੱਚ ਭਾਗ ਲੈਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਹਾਰ ਜਿੱਤ ਤੋਂ ਉੱਪਰ ਉੱਠ ਕੇ ਹੀ ਅਸੀਂ ਇਕ ਚੰਗੇ ਖਿਡਾਰੀ ਸਿੱਧ ਹੋ ਸਕਦਾ ਹੈ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਉੱਤਰੀ ਭਾਰਤੀ ਅੰਤਰ ਯੂਨੀਵਰਸਿਟੀ ਹੈਂਡਬਾਲ ਟੂਰਨਾਮੈਂਟ ਆਰੰਭਡਾ: ਢਿੱਲੋਂ ਨੇ ਕਿਹਾ ਕਿ ਅਜਿਹੇ ਟੂਰਨਾਮੈਂਟ ਨਾਲ ਵੱਖ-ਵੱਖ ਸੂਬਿਆਂ ਦੇ ਖਿਡਾਰੀਆਂ ਨੂੰ ਇਕ ਦੂਜੇ ਨਾਲ ਜਾਣ ਪਛਾਣ ਕਰਨ ਦਾ ਮੌਕਾ ਮਿਲਦਾ ਹੈ। ਇਸ ਨਾਲ ਵਿਭਿੰਨਤਾ ਵਿੱਚ ਏਕਤਾ ਦਾ ਸੁਨੇਹਾ ਲੋਕਾਂ ਤੱਕ ਪਹੁੰਚਦਾ ਹੈ। ਡਾ: ਢਿੱਲੋਂ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਹੁਣ ਤੱਕ ਤਿੰਨ ਉਲੰਪੀਅਨ ਪੈਦਾ ਕੀਤੇ ਗਏ ਹਨ ਜੋ ਕਿ ਭਾਰਤੀ ਹਾਕੀ ਟੀਮ ਦੀ ਨੁਮਾਇੰਦਗੀ ਕਰ ਚੁੱਕੇ ਹਨ। ਉਹਨਾਂ ਆਯੋਜਕਾਂ ਦਾ ਅਜਿਹਾ ਮਹੱਤਵਪੂਰਨ ਟੂਰਨਾਮੈਂਟ ਆਯੋਜਿਤ ਕਰਨ ਲਈ ਧੰਨਵਾਦ ਕੀਤਾ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਉੱਤਰੀ ਭਾਰਤੀ ਅੰਤਰ ਯੂਨੀਵਰਸਿਟੀ ਹੈਂਡਬਾਲ ਟੂਰਨਾਮੈਂਟ ਆਰੰਭਇਸ ਤੋਂ ਪਹਿਲਾਂ ਜੀ ਆਇਆਂ ਦੇ ਸ਼ਬਦ ਬੋਲਦਿਆਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ: ਰਵਿੰਦਰ ਕੌਰ ਧਾਲੀਵਾਲ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਕੁੱਲ ੩੬ ਟੀਮਾਂ ਭਾਗ ਲੈ ਰਹੀਆਂ ਹਨ। ਉਹਨਾਂ ਦੱਸਿਆ ਕਿ ਹੈਂਡਬਾਲ ਦਾ ਇਹ ਟੂਰਨਾਮੈਂਟ ਯੂਨੀਵਰਸਿਟੀ ਦੇ ਵਿਹੜੇ ੨੨ ਸਾਲਾਂ ਬਾਅਦ ਆਯੋਜਿਤ ਕੀਤਾ ਜਾ ਰਿਹਾ ਹੈ। ਪਹਿਲਾ ਮੈਚ ਗੁਰੂ ਜਮਬੇਸ਼ਵਰ ਯੂਨੀਵਰਸਿਟੀ, ਹਿਸਾਰ ਅਤੇ ਚੰਡੀਗੜ• ਯੂਨੀਵਰਸਿਟੀ ਘੜੂੰਆਂ ਦੇ ਵਿਚਾਲੇ ਖੇਡਿਆ ਗਿਆ।

—PTC News

Related Post