ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਕਲੋਨੀਆਂ ਦੇ ਵਾਧੇ ਵਿਰੁੱਧ ਸਖਤ ਕਾਰਵਾਈ ਦੇ ਨਿਰਦੇਸ਼

By  Shanker Badra February 20th 2018 07:56 PM -- Updated: February 20th 2018 08:03 PM

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਕਲੋਨੀਆਂ ਦੇ ਵਾਧੇ ਵਿਰੁੱਧ ਸਖਤ ਕਾਰਵਾਈ ਦੇ ਨਿਰਦੇਸ਼:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੈਰ-ਕਾਨੂੰਨੀ ਕਲੋਨੀਆਂ ਵਸਾਉਣ ਦੇ ਕਿਸੇ ਵੀ ਤਰ੍ਹਾਂ ਦੇ ਹੋਰ ਯਤਨਾ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਸਬੰਧਿਤ ਵਿਭਾਗਾਂ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਹੈ ਕਿ ਕਾਨੂੰਨੀ ਕਲੋਨੀਆ ਵਿੱਚ ਪਲਾਟਾਂ ਦੇ ਜਾਇਜ਼ ਖਰੀਦਦਾਰਾ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਕਲੋਨੀਆਂ ਦੇ ਵਾਧੇ ਵਿਰੁੱਧ ਸਖਤ ਕਾਰਵਾਈ ਦੇ ਨਿਰਦੇਸ਼ਮੁੱਖ ਮੰਤਰੀ ਨੇ ਸਥਾਨਕ ਸਰਕਾਰ ਅਤੇ ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗਾਂ ਨੂੰ ਇਹ ਨਿਰਦੇਸ਼ ਸ਼ਹਿਰੀ ਵਿਕਾਸ ਨੂੰ ਸੁਚਾਰੂ ਬਣਾਉਣ ਅਤੇ ਗੈਰ-ਕਾਨੂੰਨੀ ਉਸਾਰੀ ਨੂੰ ਖਤਮ ਕਰਨ ਦੇ ਉਦੇਸ਼ ਨਾਲ ਕੀਤੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਵਿਕਾਸ ਅਥਾਰਟੀਆਂ ਦੇ ਮੁੱਖ ਪ੍ਰਸ਼ਾਸਕਾਾ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਵਿਚਲੀਆਂ ਗੈਰ-ਕਾਨੂੰਨੀ ਕਲੋਨੀਆਂ ਦੀ ਹੁਣ ਤੱਕ ਦੀ ਸੂਚੀ ਭੇਜਣ ਲਈ ਨਿਰਦੇਸ਼ ਦਿੱਤੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਮਿਉਸੀਪਲ ਹੱਦ ਦੇ ਅੰਦਰ ਦੀਆਂ ਗੈਰ-ਕਾਨੂੰਨੀ ਕਲੋਨੀਆਂ ਦੀਆ ਨਵੀਨਤਮ ਸੂਚੀਆਂ ਵੀ ਭੇਜਣ ਲਈ ਵੀ ਆਖਿਆ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ਨਾਖਤ ਸੂਚੀ ਤੋਂ ਇਲਾਵਾ ਕਿਸੇ ਹੋਰ ਕਲੋਨੀ ਵਿੱਚ ਪਲਾਟ ਦੀ ਰਜਿਸਟਰੀ ਲਈ ਇਤਰਾਜ਼ਹੀਣਤਾ (ਐਨ.ਓ.ਸੀ) ਜ਼ਰੂਰੀ ਹੋਵੇਗਾ।ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਕਲੋਨੀਆਂ ਦੇ ਵਾਧੇ ਵਿਰੁੱਧ ਸਖਤ ਕਾਰਵਾਈ ਦੇ ਨਿਰਦੇਸ਼ਜਿਥੋਂ ਤੱਕ ਗੈਰ-ਕਾਨੂੰਨੀ ਕਾਲੋਨੀਆ ਦਾ ਸਬੰਧ ਹੈ,ਸੂਬੇ ਵਿੱਚ ਇਸ ਤਰ੍ਹਾਂ ਦੇ ਕਿਸੇ ਵੀ ਵਿਕਾਸ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਪਪਰਾ ਐਕਟ ਦੀਆਾ ਧਾਰਾਵਾ ਦੇ ਹੇਠ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਲੋਕਾਂ ਵਿਰੁੱਧ ਸਖਤ ਕਾਰਵਾਈ ਕੀਤੇ ਜਾਣ ਦੇ ਮੁੱਖ ਮੰਤਰੀ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।ਤਾਜ਼ਾ ਸਰਵੇਖਣ ਅਨੁਸਾਰ ਸੂਬੇ ਵਿੱਚ ਇਸ ਵੇਲੇ 7301 ਗੈਰ-ਕਾਨੂੰਨੀ ਕਲੋਨੀਆ ਹਨ ਜਿਨ੍ਹਾਂ ਵਿਚੋਂ 2906 ਨਗਰਪਾਲਿਕਾਂ ਦੀਆਂ ਹੱਦਾਂ ਦੇ ਅੰਦਰ ਅਤੇ 4395 ਨਗਰਪਾਲਿਕਾਂ ਦੀਆਂ ਹੱਦਾਂ ਤੋਂ ਬਾਹਰ ਹਨ।

-PTCNews

Related Post