ਲੁਧਿਆਣਾ ਨਗਰ ਨਿਗਮ ਚੋਣਾਂ :ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ

By  Shanker Badra February 27th 2018 09:47 AM

ਲੁਧਿਆਣਾ ਨਗਰ ਨਿਗਮ ਚੋਣਾਂ :ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ:ਅੱਜ ਲੁਧਿਆਣਾ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ ਜਿਸ ਦੇ ਲਈ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ।ਲੁਧਿਆਣਾ ਨਗਰ ਨਿਗਮ ਚੋਣਾਂ :ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ਲਈ ਵੋਟਾਂ ਪੈਣ ਦਾ ਅਮਲ 24 ਫ਼ਰਵਰੀ ਅਤੇ ਵਾਰਡ ਨੰਬਰ 44 ਦੇ ਦੋ ਬੂਥਾਂ ਤੇ 26 ਫ਼ਰਵਰੀ ਨੂੰ ਸਮਾਪਤ ਹੋਇਆ ਸੀ।ਲੁਧਿਆਣਾ ਨਗਰ ਨਿਗਮ ਚੋਣਾਂ :ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂਅੱਜ ਲੁਧਿਆਣਾ ਵਿਖੇ 9 ਥਾਂਵਾਂ ਤੇ ਵੋਟਾਂ ਦੀ ਗਿਣਤੀ ਕਰਨ ਲਈ ਚੋਣ ਅਮਲ ਵਿਚ ਲੱਗੇ ਅਧਿਕਾਰੀਆਂ,ਉਮੀਦਵਾਰਾਂ ਤੇ ਗਿਣਤੀ ਏਜੰਟ ਇਲੈਕਟਰਾਨਿਕ ਵੋਟਿੰਗ ਮਸ਼ੀਨਾਂ ਵਿਚੋਂ ਵੋਟਾਂ ਦੀ ਗਿਣਤੀ ਕਰ ਰਹੇ ਹਨ।ਗਿਣਤੀ ਕੇਂਦਰਾਂ ਦੇ ਬਾਹਰ ਸਮਰਥਕਾਂ ਦਾ ਵੱਡਾ ਇਕੱਠ ਲੱਗਾ ਹੋਇਆ ਹੈ,ਜਿਸ ਕਾਰਨ ਪੁਲਿਸ ਨੂੰ ਉਨ੍ਹਾਂ 'ਤੇ ਕਾਬੂ ਪਾਉਣ ਲਈ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਲੁਧਿਆਣਾ ਨਗਰ ਨਿਗਮ ਚੋਣਾਂ :ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂਹਾਲਾਂਕਿ ਪੁਲਿਸ ਵੱਲੋਂ ਧਾਰਾ 144 ਲਗਾਈ ਹੋਈ ਹੈ ਪਰ ਇਨ੍ਹਾਂ ਸਮਰਥਕਾਂ ਵੱਲੋਂ ਇਸ ਧਾਰਾ ਦੀ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

-PTCNews

Related Post