ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਖਿਲਾਫ ਹਰੀਕੇ ਪੱਤਣ, ਫਿਰੋਜ਼ਪੁਰ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਅਣਮਿੱਥੇ ਸਮੇਂ ਲਈ ਵਧਾਉਣ ਦਾ ਐਲਾਨ

By  Joshi December 7th 2017 10:03 PM

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੀ ਸ਼ਹਿ ਉੱਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਖ਼ਿਲਾਫ ਦਰਜ ਕੀਤੇ ਕੇਸਾਂ ਅਤੇ ਚਾਰ ਥਾਵਾਂ, ਜਿੱਥੇ ਅਕਾਲੀ ਵਰਕਰਾਂ ਨੂੰ ਨਾਮਜ਼ਦਗੀ ਕਾਗਜ਼ ਦਾਖ਼ਲ ਨਹੀ ਕਰਨ ਦਿੱਤੇ ਗਏ, ਉੱਤੇ ਚੋਣ ਅਮਲ ਨਾ ਰੋਕੇ ਜਾਣ ਖ਼ਿਲਾਫ ਪਾਰਟੀ ਵੱਲੋ ਹਰੀਕੇ ਪੱਤਣ, ਫਿਰੋਜ਼ਪੁਰ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਅਣਮਿੱਥੇ ਸਮੇਂ ਲਈ ਵਧਾਉਣ ਦਾ ਐਲਾਨ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਖਿਲਾਫ ਹਰੀਕੇ ਪੱਤਣ, ਫਿਰੋਜ਼ਪੁਰ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਅਣਮਿੱਥੇ ਸਮੇਂ ਲਈ ਵਧਾਉਣ ਦਾ ਐਲਾਨਇੱਥੇ ਇੱਕ ਪਾਰਟੀ ਬੁਲਾਰੇ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ, ਜੋ ਕਿ ਪਾਰਟੀ ਆਗੂਆਂ ਅਤੇ ਵਰਕਰਾਂ ਖ਼ਿਲਾਫ ਦਰਜ ਕੀਤੇ ਝੂਠੇ ਕੇਸਾਂ ਵਿਰੁੱਧ ਰੋਸ ਜਤਾਉਣ ਲਈ ਫਿਰੋਜ਼ਪੁਰ ਵਿਚ ਮਾਨਾਵਾਲਾ ਵਿਖੇ ਇੱਕ ਵਿਸ਼ਾਲ ਧਰਨੇ ਨੂੰ ਸੰਬੋਧਨ ਕਰਨ ਮਗਰੋਂ ਮੌਜੂਦਾ ਸਮੇਂ ਹਰੀਕੇ ਪੱਤਣ ਵਿਖੇ ਧਰਨੇ ਉੱਤੇ ਬੈਠੇ ਹਨ,ਨੇ ਹਰੀਕੇ ਪੱਤਣ ਵਿਖੇ ਚੱਲ ਰਹੇ ਧਰਨੇ ਨੂੰ ਅਣਮਿੱਥੇ ਸਮੇਂ ਲਈ ਵਧਾਉਣ ਦਾ ਫੈਸਲਾ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਖਿਲਾਫ ਹਰੀਕੇ ਪੱਤਣ, ਫਿਰੋਜ਼ਪੁਰ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਅਣਮਿੱਥੇ ਸਮੇਂ ਲਈ ਵਧਾਉਣ ਦਾ ਐਲਾਨਅਕਾਲੀ ਦਲ ਦੇ ਪ੍ਰਧਾਨ ਨੇ ਕੱਲ• ਪਾਰਟੀ ਵਰਕਰਾਂ ਖ਼ਿਲਾਫ ਦਰਜ ਕੀਤੇ ਸਾਰੇ ਝੂਠੇ ਕੇਸ ਵਾਪਸ ਲੈਣ ਲਈ ਕਾਂਗਰਸ ਸਰਕਾਰ ਨੂੰ ਵੀ ਅਲਟੀਮੇਟਮ ਦਿੱਤਾ ਹੈ। ਕੱਲ• ਜਦੋਂ ਵਰਦੇਵ ਸਿੰਘ ਮਾਨ, ਅਵਤਾਰ ਸਿੰਘ ਜ਼ੀਰਾ ਅਤੇ ਜੋਗਿੰਦਰ ਜਿੰਦੂ ਸਮੇਤ ਅਕਾਲੀ ਆਗੂ ਅਤੇ ਵਰਕਰ ਚੋਣ ਆਬਜ਼ਰਵਰ ਨੂੰ ਮਿਲਣ ਜਾ ਰਹੇ ਸਨ ਤਾਂ ਕਾਂਗਰਸੀ ਗੁੰਡਿਆਂ ਨੇ ਉਹਨਾਂ ਉੱਤੇ ਹਮਲਾ ਕਰ ਦਿੱਤਾ ਸੀ ਅਤੇ ਗੋਲੀਆਂ ਚਲਾਈਆਂ ਸਨ ਅਤੇ ਉਸ ਤੋਂ ਬਾਅਦ ਅਕਾਲੀ ਵਰਕਰਾਂ ਖ਼ਿਲਾਫ ਝੂਠੇ ਕੇਸ ਦਰਜ ਕਰ ਲਏ ਗਏ ਸਨ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਖਿਲਾਫ ਹਰੀਕੇ ਪੱਤਣ, ਫਿਰੋਜ਼ਪੁਰ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਅਣਮਿੱਥੇ ਸਮੇਂ ਲਈ ਵਧਾਉਣ ਦਾ ਐਲਾਨਉਹਨਾਂ ਨੇ ਅਕਾਲੀ ਵਰਕਰਾਂ ਉੱਤੇ ਹਮਲਾ ਕਰਨ ਵਾਲੇ ਅਤੇ ਦੰਗਾ ਕਰਨ ਵਾਲੇ ਕਾਂਗਰਸੀ ਆਗੂਆਂ ਖ਼ਿਲਾਫ ਕੇਸ ਦਰਜ ਕਰਨ ਦੀ ਵੀ ਮੰਗ ਕੀਤੀ। ਉਹਨਾਂ ਕਿਹਾ ਕਿ ਕਿਉਂਕਿ ਡੀਐਸਪੀ ਜ਼ੀਰਾ ਅਤੇ ਐਸਐਚਓ ਸਮੇਤ ਸਥਾਨਕ ਪੁਲਿਸ ਕਾਂਗਰਸੀ ਗੁੰਡਿਆਂ ਨਾਲ ਰਲੀ ਹੋਈ ਸੀ ਅਤੇ ਉਹਨਾਂ ਨੇ ਅਕਾਲੀ ਆਗੂਆਂ ਉੱਤੇ ਹਮਲਾ ਕਰਵਾਉਣ ਵਿਚ ਮੱਦਦ ਕੀਤੀ ਸੀ, ਇਸ ਲਈ ਉਹਨਾਂ ਨੂੰ ਤੁਰੰਤ ਮੁਅੱਤਲ ਕਰ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਕਾਲੀ ਵਰਕਰਾਂ ਨੂੰ ਦਬਕਾਉਣ ਅਤੇ ਉਹਨਾਂ ਖ਼ਿਲਾਫ ਝੂਠੇ ਕੇਸ ਦਰਜ ਕਰਨ ਦਾ ਹੁਕਮ ਦੇਣ ਲਈ ਬਠਿੰਡਾ ਦੇ ਆਈਜੀ ਐਮ ਐਸ ਛੀਨਾ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਹ ਜਾਂਚ ਹੋਣ ਤੀਕ ਉਸ ਨੂੰ ਤੁਰੰਤ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਖਿਲਾਫ ਹਰੀਕੇ ਪੱਤਣ, ਫਿਰੋਜ਼ਪੁਰ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਅਣਮਿੱਥੇ ਸਮੇਂ ਲਈ ਵਧਾਉਣ ਦਾ ਐਲਾਨਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਮੰਗ ਕੀਤੀ ਕਿ ਮਾਨਾਵਾਲਾ ਅਤੇ ਮੱਖੂ ਦੀਆਂ ਨਗਰ ਪੰਚਾਇਤਾਂ ਅਤੇ ਬਾਘਾਪੁਰਾਣਾ ਅਤੇ ਘਨੌਰ ਦੀਆਂ ਨਗਰਪਾਲਿਕਾਵਾਂ ਵਿਖੇ ਚੋਣ ਅਮਲ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹਨਾਂ ਚਾਰੇ ਥਾਵਾਂ ਉੱਤੇ ਅਕਾਲੀ ਵਰਕਰਾਂ ਨੂੰ ਜਬਰਦਸਤੀ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਰੋਕਿਆ ਗਿਆ ਅਤੇ ਉਹਨਾਂ ਦੇ ਨਾਮਜ਼ਦਗੀ ਕਾਗਜ਼ ਪਾੜ ਦਿੱਤੇ ਗਏ।

ਸਰਦਾਰ ਬਾਦਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਇਹ ਸਾਰੇ ਕਦਮ ਨਾ ਚੁੱਕੇ ਤਾਂ ਅਕਾਲੀ ਦਲ ਮੌਜੂਦਾ ਸਮੇਂ ਸਿਰਫ ਹਰੀਕੇ ਪੱਤਣ ਵਿਖੇ ਚੱਲ ਰਹੇ ਆਪਣੇ ਅੰਦੋਲਨ ਦਾ ਘੇਰਾ ਵਧਾਉਣ ਲਈ ਮਜ਼ਬੂਰ ਹੋ ਜਾਵੇਗਾ।

—PTC News

Related Post