ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ-ਮੁਕਤ ਮੁਲਾਜ਼ਮਾਂ ਨੂੰ ਨਿੱਘੀ ਵਿਦਾਇਗੀ

By  Joshi November 30th 2017 06:50 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ-ਮੁਕਤ ਮੁਲਾਜ਼ਮਾਂ ਨੂੰ ਨਿੱਘੀ ਵਿਦਾਇਗੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਸ਼ਨ ੮੫ ਵਿਖੇ ਸੁਪਰਵਾਈਜ਼ਰ ਵਜੋਂ ਤਾਇਨਾਤ ਸ. ਜਗੀਰ ਸਿੰਘ ਲਾਲਪੁਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਹਾਇਕ ਇੰਚਾਰਜ ਗੱਡੀਆਂ ਸ. ਗੁਰਵੇਲ ਸਿੰਘ ਵੱਲਾ ਅਤੇ ਟਰੱਸਟ ਵਿਭਾਗ ਦੇ ਸੇਵਾਦਾਰ ਸ. ਗੁਰਮੁਖ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਉਥੇ ਹੀ ਉਨ੍ਹਾਂ ਚੰਗੇ ਭਵਿੱਖ ਦੀ ਵੀ ਕਾਮਨਾ ਕੀਤੀ ਗਈ।

ਸੇਵਾ ਮੁਕਤ ਮੁਲਾਜ਼ਮਾਂ ਨੂੰ ਸ਼ੂਭ ਕਾਮਨਾਵਾਂ ਦਿੰਦਿਆਂ ਉਨ੍ਹਾਂ ਆਖਿਆ ਕਿ ਸੇਵਾ ਮੁਕਤ ਹੋਣਾ ਸਰਵਿਸ ਨਿਯਮਾਂ ਦਾ ਹਿੱਸਾ ਹੈ ਅਤੇ ਸੇਵਾ ਮੁਕਤੀ ਤੋਂ ਬਾਅਦ ਵੀ ਸਾਡਾ ਮਿਸ਼ਨ ਗੁਰੂ ਘਰ ਦੀ ਸੇਵਾ ਤੇ ਸਿੱਖੀ ਪ੍ਰਚਾਰ ਹੋਣਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਕੇਵਲ ਸਿੰਘ ਭੂਰਾਕੋਹਨਾ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵਡਿਆਇਆ। ਇਸ ਸਮੇਂ ਸ. ਜਗੀਰ ਸਿੰਘ, ਸ. ਗੁਰਵੇਲ ਸਿੰਘ ਵੱਲਾ ਅਤੇ ਸ. ਗੁਰਮੁਖ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।

—PTC News

Related Post