ਸਰਕਾਰ ਪੰਜਾਬੀ ਭਾਸ਼ਾ ਦਾ ਵਿਕਾਸ ਕਰਨ ਦੀ ਥਾਂ ਪਿਛਾਂਹ ਧੱਕ ਰਹੀ ਹੈ-ਡਾ.ਚੀਮਾ

By  Shanker Badra December 3rd 2017 01:48 PM

ਸਰਕਾਰ ਪੰਜਾਬੀ ਭਾਸ਼ਾ ਦਾ ਵਿਕਾਸ ਕਰਨ ਦੀ ਥਾਂ ਪਿਛਾਂਹ ਧੱਕ ਰਹੀ ਹੈ-ਡਾ.ਚੀਮਾ :ਅਕਾਲੀ ਦਲ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਅੰਕ ਵੇਰਵਾ ਸਰਟੀਫਿਕੇਟਾਂ (ਡੀਐਮਸੀ) ਉੱਤੇ ਨਿੱਜੀ ਵੇਰਵੇ ਪੰਜਾਬੀ ਤੋਂ ਪਹਿਲਾਂ ਅੰਗਰੇਜ਼ੀ ਵਿਚ ਲਿਖਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਪੰਜਾਬੀ ਭਾਸ਼ਾ ਦੇ ਵਿਕਾਸ ਨੂੰ ਲੈ ਕੇ ਰੱਤੀ ਭਰ ਵੀ ਗੰਭੀਰ ਨਹੀਂ ਹੈ।ਸਰਕਾਰ ਪੰਜਾਬੀ ਭਾਸ਼ਾ ਦਾ ਵਿਕਾਸ ਕਰਨ ਦੀ ਥਾਂ ਪਿਛਾਂਹ ਧੱਕ ਰਹੀ ਹੈ-ਡਾ.ਚੀਮਾ ਇਸ ਦੇ ਨਾਲ ਹੀ ਪਾਰਟੀ ਨੇ ਕਾਂਗਰਸ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਸ ਦਾ ਪੰਜਾਬੀ-ਭਾਸ਼ਾ ਵਿਰੋਧੀ ਵਤੀਰਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਿਹਾ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ,ਪੰਜਾਬੀ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਨਜ਼ਰ ਅੰਦਾਜ਼ ਕਰਨਾ ਆਪਣਾ ਸੁਭਾਅ ਹੀ ਬਣਾ ਲਿਆ ਹੈ।ਸਰਕਾਰ ਪੰਜਾਬੀ ਭਾਸ਼ਾ ਦਾ ਵਿਕਾਸ ਕਰਨ ਦੀ ਥਾਂ ਪਿਛਾਂਹ ਧੱਕ ਰਹੀ ਹੈ-ਡਾ.ਚੀਮਾ ਇਸ ਦੀ ਤਾਜ਼ਾ ਝਲਕ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਏ ਗਏ ਇੱਕ ਪੰਜਾਬੀ-ਭਾਸ਼ਾ ਵਿਰੋਧੀ ਫੈਸਲੇ ਵਿਚੋਂ ਮਿਲਦੀ ਹੈ।ਉਹਨਾਂ ਕਿਹਾ ਕਿ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ਮਗਰੋਂ ਦਿੱਤੇ ਜਾਣ ਵਾਲੇ ਅੰਕ ਵੇਰਵਾ ਸਰਟੀਫਿਕੇਟਾਂ (ਡੀਐਮਸੀ) ਵਿਚ ਜਰੂਰੀ ਵੇਰਵੇ (ਵਿਦਿਆਰਥੀ,ਮਾਤਾ-ਪਿਤਾ ਅਤੇ ਸਕੂਲ ਦਾ ਨਾਂ) ਪਹਿਲਾਂ ਅੰਗਰੇਜ਼ੀ ਭਾਸ਼ਾ 'ਚ ਅਤੇ ਫਿਰ ਪੰਜਾਬੀ ਭਾਸ਼ਾ ਵਿਚ ਲਿਖਣ ਦਾ ਨਵਾਂ ਫੈਸਲਾ ਲਿਆ ਹੈ।ਸਰਕਾਰ ਪੰਜਾਬੀ ਭਾਸ਼ਾ ਦਾ ਵਿਕਾਸ ਕਰਨ ਦੀ ਥਾਂ ਪਿਛਾਂਹ ਧੱਕ ਰਹੀ ਹੈ-ਡਾ.ਚੀਮਾ ਉਹਨਾਂ ਕਿਹਾ ਕਿ ਪੰਜਾਬ ਅੰਦਰ ਪੰਜਾਬੀ ਦੀ ਇਸ ਤੋਂ ਵੱਡੀ ਬੇਕਦਰੀ ਕੀ ਹੋ ਸਕਦੀ ਹੈ ਕਿ ਸਕੂਲੀ ਵਿਦਿਆਰਥੀਆਂ ਦੇ ਸਰਟੀਫਿਕੇਟਾਂ ਉੱਤੇ ਵੀ ਪੰਜਾਬੀ ਨੂੰ ਅੰਗਰੇਜ਼ੀ ਦੇ ਪਿੱਛੇ ਧੱਕ ਦਿੱਤਾ ਜਾਵੇ।ਉਹਨਾਂ ਕਿਹਾ ਕਿ ਸਿੱਖਿਆ ਬੋਰਡ ਦੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਜਾਣ ਅਤੇ ਇਸ ਫੈਸਲੇ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ ਕਾਰਵਾਈ ਕੀਤੀ ਜਾਵੇ। -PTCNews

Related Post