ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

By  Shanker Badra March 25th 2018 09:29 AM -- Updated: March 25th 2018 09:33 AM

ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ:ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ।ਇਸ ਮੌਕੇ ਐਸ.ਜੀ.ਪੀ.ਸੀ. ਮੈਂਬਰ ਰਾਜਵਿੰਦਰ ਸਿੰਘ ਮਹਿਰਾ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਸਮੇਤ ਡਾ. ਮਨਮੋਹਨ ਸਿੰਘ ਦੇ ਅੰਮ੍ਰਿਤਸਰ ਰਹਿੰਦੇ ਕੁੱਝ ਰਿਸ਼ਤੇਦਾਰ ਵੀ ਨਾਲ ਸਨ।ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਿਰੋਪਾ ਭੇਂਟ ਕੀਤਾ।ਡਾ. ਮਨਮੋਹਨ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਕੁੱਝ ਸਮਾਂ ਬੈਠ ਕੇ ਕੀਰਤਨ ਸਰਵਣ ਕੀਤਾ।ਇਸ ਮੌਕੇ ਡਾ.ਮਨਮੋਹਨ ਸਿੰਘ ਨੇ ਵਿਜ਼ਿਟਰ ਬੁਕ ਵਿਚ ਲਿਖਿਆ ਕਿ ਊਨ੍ਹਾਂ ਨੂੰ ਸ੍ਰੀ ਹਰਿਮੰਦਿਰ ਸਾਹਿਬ ਦੇ ਦਰਸ਼ਨ ਕਰਕੇ ਸਹੀ ਅਰਥਾਂ ਵਿਚ ਪਰਮ ਅੰਨਦ ਦੀ ਪ੍ਰਾਪਤੀ ਹੋਈ ਹੈ।ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ ਉਸ ਤੋਂ ਬਾਅਦ ਉਨ੍ਹਾਂ ਨੇ ਹਿੰਦ -ਪਾਕਿ ਵਟਵਾਰੇ 'ਤੇ ਬਣਿਆ 'ਪਾਰਟੀਸ਼ਨ ਮਿਊਜ਼ੀਅਮ' ਵੀ ਦੇਖਿਆ।ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ ਸਨ।ਹਵਾਈ ਅੱਡੇ ਤੋਂ ਉਨ੍ਹਾਂ ਦੇ ਸਵਾਗਤ ਤੇ ਉਨ੍ਹਾਂ ਨੂੰ ਲੈਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤਾਂ ਪਹੁੰਚੇ ਪਰੰਤੂ ਕਾਂਗਰਸ ਦਾ ਕੋਈ ਵੀ ਆਗੂ ਜਾਂ ਮੰਤਰੀ ਨਹੀ ਪਹੁੰਚਿਆ।ਇਸ ਸਮੇ ਉਹਨਾਂ ਦੇ ਨਾਲ ਅੰਮ੍ਰਿਤਸਰ ਰਹਿੰਦੇ ਕੁੱਝ ਰਿਸ਼ਤੇਦਾਰ ਵੀ ਮੌਜੂਦ ਸਨ ਜਿਹਨਾਂ ਨੇ ਡਾ. ਮਨਮੋਹਨ ਸਿੰਘ ਦੇ ਨਾਲ ਮੱਥਾ ਟੇਕਿਆ।ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕਊਨ੍ਹਾਂ ਦੀ ਇਸ ਫੇਰੀ ਦੇ ਮੱਦੇਨਜ਼ਰ ਸੁਰਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਸਨ।ਇਸ ਤੋਂ ਪਹਿਲਾਂ ਬੀਤੇ ਕੱਲ੍ਹ ਗੁਰੂ ਨਗਰੀ ਪੁੱਜੇ ਡਾ.ਮਨਮੋਹਨ ਸਿੰਘ ਨੇ ਸਥਾਨਕ ਹਿੰਦੂ ਸਭਾ ਕਾਲਜ ਦੀ ਕਨਵੋਕੇਸ਼ਨ ਦੀ ਪ੍ਰਧਾਨਗੀ ਵੀ ਕੀਤੀ।ਜਿਕਰਯੋਗ ਹੈ ਕਿ ਡਾਕਟਰ ਮਨਮੋਹਨ ਸਿੰਘ ਨੇ ਲਗਭਗ 4 ਸਾਲ ਇਸੇ ਕਾਲਜ ਵਿਚ ਪੜ੍ਹਾਈ ਕਰਕੇ ਆਪਣੀ ਬੀ.ਏ ਆਨਰਸ ਇਕਨੋਮਿਕਸ ਦੀ ਡਿਗਰੀ ਕੀਤੀ ਸੀ।

-PTCNews

Related Post