Covid cases in Punjab: ਪੰਜਾਬ ’ਚ ਇੱਕ ਵਾਰ ਫਿਰ ਤੋਂ ਕੋਰੋਨਾ ਦੀ ਦਸਤਕ, ਇਸ ਜ਼ਿਲ੍ਹੇ ਤੋਂ ਸਾਹਮਣੇ ਆਏ 6 ਮਾਮਲੇ

ਪੰਜਾਬ ਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪਟਿਆਲਾ ਜ਼ਿਲ੍ਹੇ ਦੇ ਨਾਭਾ ਤਹਿਸੀਲ ਚ 6 ਕੋਵਿਡ ਦੇ ਮਾਮਲੇ ਸਾਹਮਣੇ ਆਏ ਹਨ।

By  Aarti March 2nd 2023 06:23 PM

ਪਟਿਆਲਾ: ਪੰਜਾਬ ਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪਟਿਆਲਾ ਜ਼ਿਲ੍ਹੇ ਦੇ ਨਾਭਾ ਤਹਿਸੀਲ ਚ 6 ਕੋਵਿਡ ਦੇ ਮਾਮਲੇ ਸਾਹਮਣੇ ਆਏ ਹਨ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਐਪੀਡੀਮਿਲੋਜਿਸਟ ਡਾ ਸੁਮੀਤ ਸਿੰਘ ਨੇ ਦੱਸਿਆ ਕਿ ਭਾਦਸੋਂ ਕਮਿਊਨਿਟੀ ਹੈਲਥ ਸੈਂਟਰ ਵਿਚ ਟੈਸਟ ਕਰਵਾਏ ਗਏ ਸੀ ਜਿਨ੍ਹਾਂ ’ਚ ਥੂਹੀ ਪਿੰਡ ਦੇ 2 , ਸਾਧੋਹੇੜੀ ਦੇ 2 ਅਤੇ ਕੋਟ ਖੁਰਦ ਵਿਚ ਇੱਕ ਮਾਮਲਾ ਸਾਹਮਣੇ ਆਇਆ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਇਸੇ ਦੌਰਾਨ ਪਟਿਆਲਾ ਸ਼ਹਿਰ ਦੀ ਇੱਕ 26 ਸਾਲਾ ਮਹਿਲਾ ਵੀ ਕੋਵਿਡ ਪਾਜ਼ੀਟਿਵ ਆਈ ਹੈ। ਡਾ. ਸੁਮੀਤ ਅਨੁਸਾਰ ਇਨ੍ਹਾਂ ਮਰੀਜ਼ਾਂ ਦੀ ਕੰਟੈਕਟ ਟਰੇਸਿੰਗ ਕੀਤੀ ਜਾ ਰਹੀ ਹੈ। 

ਰਿਪੋਰਟਰ ਗਗਨਦੀਪ ਅਹੁਜਾ ਦੇ ਸਹਿਯੋਗ ਨਾਲ...

ਇਹ ਵੀ ਪੜ੍ਹੋ: AAP MLA Amit Rattan: ਵਿਧਾਇਕ ਅਮਿਤ ਰਤਨ ਨੂੰ 16 ਮਾਰਚ ਤੱਕ ਭੇਜਿਆ ਪਟਿਆਲਾ ਜੇਲ੍ਹ


Related Post