ਤਲਵੰਡੀ ਸਾਬੋ ਚ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਗੈਂਗ ਦੇ 7 ਗੁਰਗੇ ਗ੍ਰਿਫਤਾਰ

ਬਠਿੰਡਾ ਵਿਖੇ ਐਸ.ਪੀ.ਐਸ ਪਰਮਾਰ ਆਈ.ਜੀ. ਜ਼ੋਨ ਬਠਿੰਡਾ ਨੇ ਇਤਿਹਾਸਕ ਨਗਰ ਤਲਵੰਡੀ ਸਾਬੋ ਵਿਖੇ ਰਾਜ ਨਰਸਿੰਗ ਹੋਮ ਦੇ ਡਾ. ਦਿਨੇਸ਼ ਬਾਂਸਲ ਨੂੰ ਮਾਰਨਾ ਦੀ ਨੀਅਤ ਨਾਲ ਫਾਇਰਿੰਗ ਕਰਨ ਦੇ ਮਾਮਲੇ 'ਚ ਪ੍ਰੈਸ ਕਾਨਫਰੰਸ ਕਰਕੇ ਵੱਡੇ ਖੁਲਾਸੇ ਕੀਤੇ ਹਨ।

By  Jasmeet Singh January 16th 2023 07:39 PM

ਮੁਨੀਸ਼ ਗਰਗ, 16 ਜਨਵਰੀ: ਬਠਿੰਡਾ ਵਿਖੇ ਐਸ.ਪੀ.ਐਸ ਪਰਮਾਰ ਆਈ.ਜੀ. ਜ਼ੋਨ ਬਠਿੰਡਾ ਨੇ ਇਤਿਹਾਸਕ ਨਗਰ ਤਲਵੰਡੀ ਸਾਬੋ ਵਿਖੇ ਰਾਜ ਨਰਸਿੰਗ ਹੋਮ ਦੇ ਡਾ. ਦਿਨੇਸ਼ ਬਾਂਸਲ ਨੂੰ ਮਾਰਨਾ ਦੀ ਨੀਅਤ ਨਾਲ ਫਾਇਰਿੰਗ ਕਰਨ ਦੇ ਮਾਮਲੇ 'ਚ ਪ੍ਰੈਸ ਕਾਨਫਰੰਸ ਕਰਕੇ ਵੱਡੇ ਖੁਲਾਸੇ ਕੀਤੇ ਹਨ। ਬਠਿੰਡਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ IG ਜ਼ੋਨ ਬਠਿੰਡਾ ਨੇ ਦੱਸਿਆ ਕਿ ਡਾਕਟਰ ਦਿਨੇਸ਼ ਤੋਂ ਤਿੰਨ ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਡਾਕਟਰ ਵੱਲੋਂ ਫ਼ਰੋਤੀ ਨਾ ਦੇਣ ਕਾਰਨ ਮੁਲਜ਼ਮਾਂ ਨੇ  ਹਸਪਤਾਲ ਵਿੱਚ ਦਾਖਲ ਹੋ ਕੇ ਜਾਨਲੇਵਾ ਹਮਲਾ ਕਰ ਡਾਕਟਰ ਨੂੰ ਜ਼ਖਮੀ ਕਰ ਦਿੱਤਾ। 

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ, ਪੁਲਿਸ ਕੋਲ ਇਨਪੁਟ ਸੀ ਕਿ ਮੁਲਜ਼ਮ ਇਲਾਕੇ ਵਿੱਚ ਹੀ ਛੁਪੇ ਹੋਏ ਹਨ। ਪੁਲਿਸ ਕਥਿਤ ਦੋਸ਼ੀਆਂ ਦੀ ਭਾਲ ਕਰ ਰਹੀ ਸੀ। ਜਿਸ ਦੌਰਾਨ ਪੁਲਿਸ ਮੁਲਜ਼ਮਾਂ ਕੋਲ ਪਿੰਡ ਗੁਰੂਸਰ ਜਗਾ ਨੇੜੇ ਪਹੁੰਚੀ ਤਾਂ ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਜਵਾਬੀ ਫਾਇਰਿੰਗ ਦੌਰਾਨ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ ਤੇ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ। ਇਸ ਦੇ ਨਾਲ ਨਾਲ ਪੁਲਿਸ ਨੇ ਮਾਮਲੇ ਦੀ ਪੜਤਾਲ ਨੂੰ ਅੱਗੇ ਵਧਾਉਂਦਿਆ ਮਾਮਲੇ ਵਿੱਚ 7 ਲੋਕਾਂ ਨੂੰ ਅਸਲਾ ਅਤੇ ਵਾਰਦਾਤ 'ਚ ਵਰਤੀ ਗੱਡੀ ਸਮੇਤ ਕਾਬੂ ਕਰ ਲਿਆ।

ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੇ ਮੁੱਖ ਮੁਲਜ਼ਮ ਗੈਗਸਟਰ ਮਨਪ੍ਰੀਤ ਸਿੰਘ ਮੰਨਾ ਦੇ ਨਜ਼ਦੀਕੀ ਰਿਸ਼ਤੇਦਾਰ ਪ੍ਰਦੀਪ ਸਿੰਘ ਸੰਧੂ ਵੱਲੋਂ ਕਥਿਤ ਤੌਰ 'ਤੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਵੱਲੋਂ ਕਾਬੂ ਕਥਿਤ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਸੰਗੀਨ ਮਾਮਲੇ ਦਰਜ ਹਨ। ਪੁਲਿਸ ਹੁਣ ਇਸ ਮਾਮਲੇ ਦੀ ਹੋਰ ਗਹਿਰਾਈ ਨਾਲ ਜਾਂਚ ਕਰ ਰਹੀ ਹੈ।

ਇੱਥੇ ਦੱਸਣਾ ਬਣਦਾ ਹੈ ਕਿ ਤਲਵੰਡੀ ਸਾਬੋ ਵਿਖੇ ਮਸ਼ਹੂਰ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਵੱਲੋਂ ਪਹਿਲਾਂ ਵੀ ਫਰੋਤੀਆਂ ਮੰਗਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿੱਚ ਕਈਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਸੀ। ਉਸ ਤੋਂ ਬਾਅਦ ਫਿਰ ਫਰੋਤੀਆਂ ਦਾ ਮਾਮਲਾ ਸਾਹਮਣੇ ਆਉਣ 'ਤੇ ਤਲਵੰਡੀ ਸਾਬੋ ਦੇ ਵਸਨੀਕਾਂ 'ਚ ਦਹਿਸ਼ਤ ਦਾ ਮਾਹੌਲ ਜ਼ਰੂਰ ਦੇਖਣ ਨੂੰ ਮਿਲਿਆ ਹੈ।

Related Post